ਸ਼੍ਰੀਨਗਰ, 2 ਸਤੰਬਰ, ਦੇਸ਼ ਕਲਿਕ ਬਿਊਰੋ:
ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਨੇ ਇਕ ਮਜ਼ਦੂਰ 'ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਗੋਲੀ ਲੱਗਣ ਨਾਲ ਮਜ਼ਦੂਰ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖਮੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਲਾਕੇ 'ਚ ਅੱਤਵਾਦੀਆਂ ਦੀ ਤਲਾਸ਼ ਜਾਰੀ ਹੈ।ਨਿਊਜ਼ ਏਜੰਸੀ ਏਐਨਆਈ ਮੁਤਾਬਕ ਜ਼ਖ਼ਮੀ ਮਜ਼ਦੂਰ ਦੀ ਪਛਾਣ ਮੁਨੀਰੁਲ ਇਸਲਾਮ ਵਜੋਂ ਹੋਈ ਹੈ। ਮਜ਼ਦੂਰ ਮੂਲ ਰੂਪ ਤੋਂ ਪੱਛਮੀ ਬੰਗਾਲ ਦਾ ਰਹਿਣ ਵਾਲਾ ਹੈ। ਜ਼ਖਮੀ ਮਜ਼ਦੂਰ ਨੂੰ ਜ਼ਿਲਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਸਥਿਰ ਹੈ। ਜੰਮੂ-ਕਸ਼ਮੀਰ ਪੁਲਿਸ ਨੇ ਦੱਸਿਆ ਕਿ ਇਲਾਕੇ ਨੂੰ ਘੇਰ ਲਿਆ ਗਿਆ ਹੈ ਤੇ ਤਲਾਸ਼ੀ ਮੁਹਿੰਮ ਜਾਰੀ ਹੈ।