ਨਵੀਂ ਦਿੱਲੀ,2 ਸਤੰਬਰ,ਦੇਸ਼ ਕਲਿਕ ਬਿਊਰੋ:
ਅੱਜ ਭਾਰਤੀ ਜਲ ਸੈਨਾ ਲਈ ਮਹੱਤਵਪੂਰਨ ਦਿਨ ਹੈ। ਪਹਿਲੇ ਸਵਦੇਸ਼ੀ ਜਹਾਜ਼ ਕੈਰੀਅਰ ਆਈਐਨਐਸ ਵਿਕਰਾਂਤ ਨੂੰ ਜਲ ਸੈਨਾ ਵਿੱਚ ਸ਼ਾਮਲ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਪ੍ਰੋਗਰਾਮ ਵਿੱਚ ਇਸਨੂੰ ਦੇਸ਼ ਨੂੰ ਸਮਰਪਿਤ ਕੀਤਾ। ਕੋਚੀਨ ਸ਼ਿਪਯਾਰਡ 'ਚ ਬਣੇ ਇਸ ਏਅਰਕ੍ਰਾਫਟ ਕੈਰੀਅਰ ਦੇ ਨਿਰਮਾਣ 'ਤੇ 20,000 ਕਰੋੜ ਰੁਪਏ ਦੀ ਲਾਗਤ ਆਈ ਹੈ। ਇਸ ਜਹਾਜ਼ ਦੇ ਅਧਿਕਾਰਤ ਤੌਰ 'ਤੇ ਸ਼ਾਮਲ ਹੋਣ ਨਾਲ ਜਲ ਸੈਨਾ ਦੀ ਤਾਕਤ ਦੁੱਗਣੀ ਹੋ ਜਾਵੇਗੀ।ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਆਈਐਨਐਸ ਵਿਕਰਾਂਤ ਨੂੰ ਜਲ ਸੈਨਾ ਵਿੱਚ ਸ਼ਾਮਲ ਕਰਨ ਮੌਕੇ ਕਿਹਾ ਕਿ ਭਾਰਤੀ ਜਲ ਸੈਨਾ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਸੰਕਟ ਵਿੱਚ ਪਹਿਲਾ ਜਵਾਬ ਦੇਣ ਲਈ ਹਮੇਸ਼ਾ ਤਿਆਰ ਹੈ। ਆਈਐਨਐਸ ਵਿਕਰਾਂਤ ਦੇ ਜਲ ਸੈਨਾ ਵਿੱਚ ਸ਼ਾਮਲ ਹੋਣ ਨਾਲ ਇਸ ਦੀ ਸਮਰੱਥਾ ਹੋਰ ਮਜ਼ਬੂਤ ਹੋਵੇਗੀ।