ਮੋਰਿੰਡਾ 03 ਸਤੰਬਰ ( ਭਟੋਆ)
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੇਮਪੁਰ ਦੇ ਖਿਡਾਰੀਆਂ ਦਾ ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਪ੍ਰਦਰਸ਼ਨ ਮੋਰਿੰਡਾ ਬਲਾਕ ਵਿਚੋਂ ਸ਼ਾਨਦਾਰ ਰਿਹਾ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪੰਜਾਬੀ ਅਧਿਆਪਕ ਸ ਕੁਲਤਾਰ ਸਿੰਘ ਨੇ ਦੱਸਿਆ ਕਿ ਸਕੂਲ ਮੁਖੀ ਪ੍ਰਿੰਸੀਪਲ ਮਲਕੀਤ ਸਿੰਘ ਦੀ ਰਹਿਨੁਮਾਈ ਹੇਠ ਅਤੇ ਸ੍ਰੀ ਰਾਜਬੀਰ ਸਿੰਘ ਡੀ ਪੀ ਈ ਦੀ ਅਗਵਾਈ ਹੇਠ ਇਨ੍ਹਾਂ ਖੇਡਾਂ ਵਿੱਚ ਸ਼ਮੂਲੀਅਤ ਕਰਨ ਵਾਲੇ ਸਕੂਲ ਦੀ 12 ਵੀਂ ਜਮਾਤ ਦੇ ਵਿਦਿਆਰਥੀ ਵਰਿੰਦਰ ਸਿੰਘ ਨੇ 21 ਸਾਲ ਉਮਰ ਤੋਂ ਘੱਟ ਵਰਗ ਦੇ ਲੰਮੀ ਛਾਲ ਅਤੇ 200 ਮੀਟਰ ਦੌੜ ਦੇ ਮੁਕਾਬਲਿਆਂ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਜਿੱਤਿਆ ਹੈ । ਇਸੇ ਤਰ੍ਹਾਂ ਸਕੂਲ ਦੇ 11ਵੀਂ ਜਮਾਤ ਦੇ ਵਿਦਿਆਰਥੀ ਦਿਲਪ੍ਰੀਤ ਸਿੰਘ ਨੇ 17 ਸਾਲ ਤੋਂ ਘੱਟ ਉਮਰ ਵਰਗ ਦੇ ਖਿਡਾਰੀਆਂ ਦੇ ਲੰਮੀ ਛਾਲ ਮੁਕਾਬਲਿਆਂ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਦਿਆਂ ਗੋਲਡ ਮੈਡਲ ਜਿੱਤਿਆ ਹੈ ।
ਸ: ਕੁਲਤਾਰ ਸਿੰਘ ਨੇ ਦੱਸਿਆ ਕਿ ਗੋਲਡ ਮੈਡਲ ਜੇਤੂ ਇਨ੍ਹਾਂ ਖਿਡਾਰੀਆਂ ਦਾ ਸਕੂਲ ਪੁੱਜਣ ਤੇ ਸਕੂਲ ਮੁਖੀ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਨਿੱਘਾ ਸਵਾਗਤ ਕੀਤਾ ਗਿਆ ।