ਚੰਡੀਗੜ੍ਹ: 5 ਸਤੰਬਰ, ਦੇਸ਼ ਕਲਿੱਕ ਬਿਓਰੋ
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਸਵੇਰੇ 10 ਵਜੇ ਹੋਣ ਜਾ ਰਹੀ ਹੈ। ਜਿਸ ਵਿੱਚ ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ। ਅੱਜ ਹੋਣ ਵਾਲੀ ਮੀਟਿੰਗ ਵਿੱਚ 36 ਹਜ਼ਾਰ ਕਾਮਿਆਂ ਨੂੰ ਪੱਕੇ ਕਰਨ ਦੇ ਫੈਸਲੇ ‘ਤੇ ਮੋਹਰ ਲੱਗ ਸਕਦੀ ਹੈ। ਕੱਚੇ ਕਾਮਿਆਂ ਨੂੰ ਪੱਕੇ ਕਰਨ ਲਈ 30 ਜੂਨ ਨੂੰ ਸਬ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਦੀ ਰਿਪੋਰਟ ਅੱਜ ਦੀ ਮੀਟਿੰਗ ਵਿੱਚ ਰੱਖੇ ਜਾਣ ਦੀ ਸੰਭਾਵਨਾ ਹੈ। ਇਸ ਵਿੱਚ 10 ਸਾਲ ਦੀ ਸੇਵਾ ਪੂਰੀ ਕਰਨ ਵਾਲੇ ਸਾਰੇ ਕਾਮਿਆਂ ਨੂੰ ਪੱਕਾ ਕੀਤੇ ਜਾਣ ਦਾ ਫੈਸਲਾ ਹੋ ਸਕਦਾ ਹੈ।