ਚੰਡੀਗੜ੍ਹ: 5 ਸਤੰਬਰ, ਦੇਸ਼ ਕਲਿੱਕ ਬਿਓਰੋ
ਕੱਲ੍ਹ ਏਸ਼ੀਆ ਕੱਪ ਦੌਰਾਨ ਭਾਰਤ ਦੀ ਪਾਕਿਸਤਾਨ ਹੱਥੋਂ ਹਾਰ ਤੋਂ ਬਾਅਦ ਸ਼ੋਸ਼ਲ ਮੀਡੀਆ 3ਤੇ ਕ੍ਰਿਕਟਰ ਅਰਸ਼ਦੀਪ ਨੂੰ ਟ੍ਰੋਲ ਕੀਤਾ ਜਾ ਰਿਹਾ ਹੈ। ਅਰਸ਼ਦੀਪ ਦੇ ਸਮਰਥਨ ਵਿੱਚ ਪੰਜਾਬ ਦੇ ਮੰਤਰੀ ਮੀਤ ਹੇਅਰ, ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਪੰਜਾਬ ਦੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਸਾਹਮਣੇ ਆਏ ਹਨ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਵੀ ਅਰਸ਼ਦੀਪ ਨੂੰ ਟ੍ਰੋਲ ਕਰਨ ਵਾਲਿਆਂ ਦੀ ਖਿਚਾਈ ਕੀਤੀ ਸੀ।
ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਇਹ ਬੇਹੱਦ ਸ਼ਰਮਨਾਕ ਗੱਲ ਹੈ ਕਿ ਉਭਰਦੇ ਸਿਤਾਰੇ ਬਾਰੇ ਅਜਿਹੀ ਗਲਤ ਟਿਪੱਣੀ ਕੀਤੀ ਜਾ ਰਹੀ ਹੈ। ਅਰਸ਼ਦੀਪ ਨੇ ਚੰਗੀ ਗੇਂਦਬਾਜ਼ੀ ਕੀਤੀ। ਖੇਡਾਂ ਵਿਚ ਚੰਗਾ -ਮਾੜਾ ਪ੍ਰਦਰਸ਼ਨ ਹੁੰਦਾ ਰਹਿੰਦਾ ਹੈ। ਅਸੀਂ ਅਰਸ਼ਦੀਪ ਦੇ ਨਾਲ ਹਾਂ। ਉਨ੍ਹਾਂ ਕਿਹਾ ਕਿ ਮੈਂ ਅਰਸ਼ ਨਾਲ ਫੋਨ 'ਤੇ ਗੱਲ ਕਰਾਂਗਾ, ਅਰਸ਼ ਦੇ ਵਾਪਸ ਆਉਣ 'ਤੇ ਮੈਂ ਉਸ ਨੂੰ ਮਿਲਾਂਗਾ। ਜਿਹੜੇ ਲੋਕ ਅਰਸ਼ ਬਾਰੇ ਗਲਤ ਬੋਲ ਰਹੇ ਸਨ, ਉਨ੍ਹਾਂ ਦੀ ਜਾਂਚ ਹੋਣੀ ਚਾਹੀਦੀ ਹੈ, ਉਨ੍ਹਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ।ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦੀ ਮਾਤਾ ਬਲਜੀਤ ਕੌਰ ਜੋ ਇਸ ਵੇਲੇ ਦੁਬਈ ਵਿਖੇ ਹਨ, ਨਾਲ ਫ਼ੋਨ ਉੱਤੇ ਗੱਲਬਾਤ ਕਰਕੇ ਕਿਹਾ ਕਿ ਪੰਜਾਬ ਅਤੇ ਪੂਰਾ ਦੇਸ਼ ਅਰਸ਼ਦੀਪ ਸਿੰਘ ਦੇ ਨਾਲ ਹੈ। ਖੇਡ ਮੰਤਰੀ ਨੇ ਏਸ਼ੀਆ ਕੱਪ ਦੇ ਬਾਕੀ ਮੈਚਾਂ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਰਸ਼ਦੀਪ ਸਿੰਘ ਦੇ ਦੇਸ਼ ਵਾਪਸੀ ਉੱਤੇ ਉਹ ਖ਼ੁਦ ਸਵਾਗਤ ਕਰਨ ਜਾਣਗੇ। ਉਨ੍ਹਾਂ ਕਿਹਾ ਕਿ ਅਰਸ਼ਦੀਪ ਦੇਸ਼ ਦਾ ਪ੍ਰਤਿਭਾਵਾਨ ਖਿਡਾਰੀ ਹੈ ਜਿਸ ਨੂੰ ਟੀਮ ਦਾ ਕਪਤਾਨ ਅਹਿਮ ਮੌਕੇ ਉੱਤੇ ਗੇਂਦਬਾਜ਼ੀ ਕਰਵਾਉਂਦਾ ਹੈ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਵੀ ਟ੍ਰੋਲ ਕਰਨ ਵਾਲਿਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਜ਼ਿਆਦਾ ਦਬਾਅ ਦੇ ਹਾਲਾਤਾਂ ਵਿੱਚ ਹਰ ਸਮੇਂ ਗਲਤੀਆਂ ਹੁੰਦੀਆਂ ਹਨ। ਆਖ਼ਰਕਾਰ ਅਸੀਂ ਸਾਰੇ ਇਨਸਾਨ ਹਾਂ। ਕਿਸੇ ਨੂੰ ਵੀ ਸਾਡੇ ਨੌਜਵਾਨ ਖਿਡਾਰੀ ਅਰਸ਼ਦੀਪ ਸਿੰਘ ਦੀ ਆਲੋਚਨਾ ਜਾਂ ਸਵਾਲ ਕਰਨ ਦਾ ਅਧਿਕਾਰ ਨਹੀਂ ਹੈ। ਟੀਮ ਇੰਡੀਆ ਨੇ ਆਪਣਾ ਸਰਵਸ਼੍ਰੇਸ਼ਠ ਪ੍ਰਦਰਸ਼ਨ ਕੀਤਾ ਅਤੇ ਮੈਂ ਉਨ੍ਹਾਂ ਨੂੰ ਆਉਣ ਵਾਲੇ ਮੈਚਾਂ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ।(MOREPIC1)(MOREPIC2)(MOREPIC3)