ਨਵੀਂ ਦਿੱਲੀ,9 ਸਤੰਬਰ,ਦੇਸ਼ ਕਲਿਕ ਬਿਊਰੋ:
ਦਿੱਲੀ ਦੇ ਆਜ਼ਾਦ ਨਗਰ ਇਲਾਕੇ 'ਚ ਅੱਜ ਸ਼ੁੱਕਰਵਾਰ ਸਵੇਰੇ 4 ਮੰਜ਼ਿਲਾ ਇਮਾਰਤ ਡਿੱਗ ਗਈ। ਹਾਦਸੇ ਵਿੱਚ 3 ਮਜ਼ਦੂਰਾਂ ਦੀ ਮੌਤ ਹੋਣ ਦੀ ਖ਼ਬਰ ਹੈ। 5 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਫਾਇਰ ਬ੍ਰਿਗੇਡ ਦੀਆਂ 3 ਗੱਡੀਆਂ ਮੌਕੇ 'ਤੇ ਮੌਜੂਦ ਹਨ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਅਜੇ ਵੀ ਕਈ ਲੋਕਾਂ ਦੇ ਫਸੇ ਹੋਣ ਦੀ ਸੰਭਾਵਨਾ ਹੈ। ਬਚਾਅ ਕਾਰਜ ਜਾਰੀ ਹੈ।ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।ਸੂਤਰਾਂ ਅਨੁਸਾਰ ਢਹਿ-ਢੇਰੀ ਹੋਈ ਇਮਾਰਤ ਦੇ ਮਲਬੇ ਹੇਠਾਂ 6-7 ਮਜ਼ਦੂਰਾਂ ਦੇ ਦੱਬੇ ਹੋਣ ਦਾ ਸ਼ੱਕ ਹੈ। ਮਲਬੇ ਹੇਠ ਕੁਝ ਬੱਚਿਆਂ ਦੇ ਦੱਬੇ ਹੋਣ ਦੀ ਵੀ ਸੰਭਾਵਨਾ ਹੈ। ਮੌਕੇ 'ਤੇ ਬਚਾਅ ਕਾਰਜ ਜਾਰੀ ਹੈ।