Hindi English Monday, 24 February 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸੱਭਿਆਚਾਰ/ਖੇਡਾਂ

More News

15 ਸਤੰਬਰ ਤੋਂ ਜ਼ਿਲਾ ਪੱਧਰ ’ਤੇ ਸ਼ੁਰੂ ਹੋਣਗੀਆਂ ‘ਖੇਡਾਂ ਵਤਨ ਪੰਜਾਬ ਦੀਆਂ’: ਡਿਪਟੀ ਕਮਿਸ਼ਨਰ

Updated on Friday, September 09, 2022 21:14 PM IST

 
‘ਖੇਡਾਂ ਵਤਨ ਪੰਜਾਬ ਦੀਆਂ’ ਲਈ ਜ਼ਿਲਾ ਪੱਧਰ ’ਤੇ ਪ੍ਰਬੰਧ ਮੁਕੰਮਲ ਕਰਨ ਲਈ ਡੀ.ਸੀ. ਜਤਿੰਦਰ ਜੋਰਵਾਲ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ
 
ਦਲਜੀਤ ਕੌਰ ਭਵਾਨੀਗੜ੍ਹ 
 
ਸੰਗਰੂਰ, 9 ਸਤੰਬਰ, 2022: ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਨੂੰ ਖੇਡ ਸੱਭਿਆਚਾਰ ਨਾਲ ਜੋੜਨ ਲਈ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਬਲਾਕ ਪੱਧਰ ਦਾ ਪਹਿਲਾ ਪੜਾਅ ਪੂਰਾ ਹੋ ਚੁੱਕਾ ਹੈ ਅਤੇ ਹੁਣ ਇਹ ਖੇਡਾਂ ਜ਼ਿਲਾ ਪੱਧਰ ’ਤੇ ਸ਼ੁਰੂ ਕੀਤੀਆਂ ਜਾ ਰਹੀਆਂ ਹਨ।
 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਸੰਗਰੂਰ ’ਚ ਜ਼ਿਲਾ ਪੱਧਰ ’ਤੇ ‘ਖੇਡਾਂ ਵਤਨ ਪੰਜਾਬ ਦੀਆਂ’ 15 ਸਤੰਬਰ ਤੋਂ ਸ਼ੁਰੂ ਹੋ ਕੇ 22 ਸਤੰਬਰ ਤੱਕ ਚੱਲਣਗੀਆਂ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜ਼ਿਲਾ ਪੱਧਰੀ ਖੇਡਾਂ ਲਈ ਸੁਚੱਜੇ ਪ੍ਰਬੰਧ ਯਕੀਨੀ ਬਣਾਉਣ ਲਈ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਖੇਡ ਵਿਭਾਗ ਦੇ ਨਾਲ-ਨਾਲ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ।
 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਐਥਲੈਟਿਕਸ, ਰੋਲਰ ਸਕੈਟਿੰਗ, ਜੂਡੋ, ਬੈਡਮਿੰਟਨ, ਬਾਸਕਿਟਬਾਲ, ਗੱਤਕਾ, ਕਿੱਕ ਬਾਕਸਿੰਗ, ਕੁਸ਼ਤੀ ਅਤੇ ਟੇਬਲ ਟੇਨਿਸ ਦੇ ਮੁਕਾਬਲੇ ਸਥਾਨਕ ਵਾਰ ਹੀਰੋਜ਼ ਸਟੇਡੀਅਮ ’ਚ ਕਰਵਾਏ ਜਾਣਗੇ। ਉਨਾਂ ਦੱਸਿਆ ਕਿ ਨੈਸ਼ਨਲ ਸਟਾਇਲ ਕਬੱਡੀ, ਨੈੱਟਬਾਲ, ਫ਼ੁੱਟਬਾਲ ਤੇ ਖੋਹ-ਖੋਹ ਦੇ ਮੁਕਾਬਲੇ ਅਕਾਲ ਕਾਲਜ ਆਫ਼ ਫ਼ਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ’ਚ ਅਤੇ ਹੈਂਡਬਾਲ, ਬਾਕਸਿੰਗ ਤੇ ਵਾਲੀਬਾਲ ਦੇ ਮੁਕਾਬਲੇ ਸਾਈ ਸੈਂਟਰ, ਮਸਤੂਆਣਾ ਸਾਹਿਬ ਵਿਖੇ ਹੋਣਗੇ। ਉਨਾਂ ਦੱਸਿਆ ਕਿ ਹਾਕੀ ਅਤੇ ਤੈਰਾਕੀ ਦੇ ਮੁਕਾਬਲੇ ਜੀ.ਜੀ.ਐਸ. ਸਕੂਲ ਸੰਗਰੂਰ ’ਚ ਅਤੇ ਸਾਫ਼ਟਬਾਲ ਦੇ ਮੁਕਾਬਲੇ ਹੌਲੀ ਹਾਰਟ ਕਾਨਵੈਂਟ ਸਕੂਲ ਸੰਗਰੂਰ ’ਚ ਅਤੇ ਲਾਅਨ ਟੈਨਿਸ ਦੇ ਮੈਚ ਰਣਬੀਰ ਕਲੱਬ ’ਚ ਕਰਵਾਏ ਜਾਣਗੇ। ਉਨਾਂ ਕਿਹਾ ਕਿ ਸਰਕਲ ਸਟਾਇਲ ਕਬੱਡੀ ਦੇ ਮੈਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰਾਚੋਂ ਅਤੇ ਵੇਟ ਲਿਫ਼ਟਿੰਗ ਤੇ ਪਾਵਰ ਲਿਫ਼ਟਿੰਗ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਨਾਮ ਵਿਖੇ ਹੋਣਗੇ।
 
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਡਾਂ ਸ਼ੁਰੂ ਹੋਣ ਤੋਂ ਪਹਿਲਾਂ ਖੇਡਾਂ ਦੇ ਨਾਲ-ਨਾਲ ਖਿਡਾਰੀਆਂ ਦੀ ਲੋੜ ਮੁਤਾਬਕ ਹਰ ਸਹੂਲਤ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਖੇਡਾਂ ਵਾਲੇ ਹਰ ਸਥਾਨ ’ਤੇ ਮੈਡੀਕਲ ਸਹੂਲਤਾਂ, ਸੁਰੱਖਿਆ ਦਾ ਪ੍ਰਬੰਧ, ਸਾਫ਼-ਸਫ਼ਾਈ, ਪੀਣ ਵਾਲਾ ਪਾਣੀ, ਆਰਜ਼ੀ ਪਾਖਾਨੇ ਅਤੇ ਬਾਥਰੂਮ ਦਾ ਪ੍ਰਬੰਧ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ।
 
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਐਸ.ਡੀ.ਐਮ. ਸੰਗਰੂਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਧੂਰੀ ਅਮਿਤ ਗੁਪਤਾ, ਐਸ.ਡੀ.ਐਮ. ਭਵਾਨੀਗੜ ਵਿਨੀਤ ਕੁਮਾਰ, ਐਸ.ਡੀ.ਐਮ. ਦਿੜਬਾ ਰਾਜੇਸ਼ ਸ਼ਰਮਾ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਸਹਾਇਕ ਕਮਿਸ਼ਨਰ (ਯੂ.ਟੀ.) ਨਿਤੇਸ਼ ਕੁਮਾਰ ਜੈਨ, ਜ਼ਿਲਾ ਖੇਡ ਅਫ਼ਸਰ ਰਣਬੀਰ ਸਿੰਘ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੇ T-20 ਤੋਂ ਲਿਆ ਸੰਨਿਆਸ

: ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੇ T-20 ਤੋਂ ਲਿਆ ਸੰਨਿਆਸ

ਭਾਰਤ ਨੇ 17 ਸਾਲ ਬਾਅਦ ਜਿੱਤਿਆ T-20 ਵਿਸ਼ਵ ਕੱਪ, ਪੰਜਾਬ ਸਮੇਤ ਪੂਰੇ ਦੇਸ਼ ‘ਚ ਜਸ਼ਨ ਦਾ ਮਾਹੌਲ

: ਭਾਰਤ ਨੇ 17 ਸਾਲ ਬਾਅਦ ਜਿੱਤਿਆ T-20 ਵਿਸ਼ਵ ਕੱਪ, ਪੰਜਾਬ ਸਮੇਤ ਪੂਰੇ ਦੇਸ਼ ‘ਚ ਜਸ਼ਨ ਦਾ ਮਾਹੌਲ

ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ: ਮੀਤ ਹੇਅਰ

: ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ: ਮੀਤ ਹੇਅਰ

ਮੋਹਾਲੀ ਦੇ ਜ਼ੋਰਾਵਰ ਨੇ ਸਕੇਟਿੰਗ ਵਿੱਚ ਨੈਸ਼ਨਲ ਪੱਧਰ ’ਤੇ ਪੰਜਾਬ ਦਾ ਨਾਮ ਕੀਤਾ ਰੌਸ਼ਨ

: ਮੋਹਾਲੀ ਦੇ ਜ਼ੋਰਾਵਰ ਨੇ ਸਕੇਟਿੰਗ ਵਿੱਚ ਨੈਸ਼ਨਲ ਪੱਧਰ ’ਤੇ ਪੰਜਾਬ ਦਾ ਨਾਮ ਕੀਤਾ ਰੌਸ਼ਨ

IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

: IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

 ਮੋਹਾਲੀ:ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਹੋਵੇਗਾ ਮੁਕਾਬਲਾ

: ਮੋਹਾਲੀ:ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਹੋਵੇਗਾ ਮੁਕਾਬਲਾ

ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

: ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

: ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

: ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

: ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

X