-ਗਰਭਵਤੀ ਔਰਤਾਂ ਦੀ ਕੀਤੀ ਗਈ ਮੁਫਤ ਜਾਂਚ
ਦਲਜੀਤ ਕੌਰ ਭਵਾਨੀਗੜ੍ਹ
ਸੁਨਾਮ/ ਸੰਗਰੂਰ 9 ਸਤੰਬਰ, 2022: ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ. ਰਾਕੇਸ਼ ਕੁਮਾਰ ਸੀਨੀਅਰ ਮੈਡੀਕਲ ਅਫਸਰ ਪੀ.ਐੱਚ.ਸੀ ਕੌਹਰੀਆਂ ਦੀ ਰਹਿਨੁਮਾਈ ਹੇਠ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਮਿੰਨੀ ਪੀ ਐਚ ਸੀ ਛਾਜਲੀ ਵਿਖੇ ਗਰਭਵਤੀ ਔਰਤਾਂ ਲਈ ਮੁਫ਼ਤ ਜਾਂਚ ਕੈੰਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾ. ਰਾਜਬੀਰ ਕੌਰ ਵੱਲੋਂ ਗਰਭਵਤੀ ਔਰਤਾਂ ਦਾ ਚੈੱਕਅਪ ਕਰਕੇ, ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ। ਇਹ ਜਾਣਕਾਰੀ ਬਲਾਕ ਐਜੂਕੇਟਰ ਨਰਿੰਦਰ ਪਾਲ ਸਿੰਘ ਨੇ ਦਿੱਤੀ।
ਕੈਂਪ ਦੌਰਾਨ ਡਾਕਟਰੀ ਟੀਮ ਵੱਲੋਂ ਗਰਭਵਤੀ ਔਰਤਾਂ ਨੂੰ ਚੰਗਾ ਪੌਸ਼ਟਿਕ ਭੋਜਨ ਜਿਵੇਂ ਕਿ ਹਰੀਆਂ ਪੱਤੇਦਾਰ ਸਬਜ਼ੀਆਂ, ਮੌਸਮੀ ਫ਼ਲ, ਗੁੜ੍ਹ, ਚਣੇ, ਦੁੱਧ, ਦਹੀਂ, ਜੂਸ ਆਦਿ ਘਰੇਲੂ ਚੀਜਾਂ ਦਾ ਸੇਵਨ ਕਰਨ ਲਈ ਪ੍ਰੇਰਿਤ ਕੀਤਾ। ਸਮੇਂ ਸਮੇਂ ਸਿਰ ਮਾਹਿਰ ਡਾਕਟਰ ਦੀ ਸਲਾਹ ਨਾਲ ਜਾਂਚ ਕਰਵਾਉਣ ਲਈ ਸਮਝਾਇਆ ਤਾਂ ਜੋ ਕਿਸੇ ਵੀ ਤਕਲੀਫ ਦਾ ਸਮੇਂ ਸਿਰ ਪਤਾ ਲਗਾ ਕੇ ਇਲਾਜ ਸ਼ੁਰੂ ਕੀਤਾ ਜਾ ਸਕੇ ਤਾਂ ਜੋ ਜਣੇਪੇ ਸਮੇਂ ਕਿਸੇ ਪ੍ਰਕਾਰ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਤੰਦਰੁਸਤ ਮਾਂ ਤੋਂ ਤੰਦਰੁਸਤ ਬੱਚਾ ਜਨਮ ਲੈ ਸਕੇ।
ਉਨ੍ਹਾਂ ਦੱਸਿਆ ਕਿ ਮਾਂ ਮੌਤ ਦਰ ਅਤੇ ਬੱਚੇ ਦੀ ਮੌਤ ਦਰ ਨੂੰ ਘਟਾਉਣ ਲਈ ਸਰਕਾਰ ਦੁਆਰਾ ਖਾਸ ਤੌਰ ਤੇ ਹਰ ਮਹੀਨੇ ਦੀ 9 ਤਰੀਕ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਤਹਿਤ ਮੁਫ਼ਤ ਜਾਂਚ ਕਰਕੇ, ਮੁਫ਼ਤ ਡਾਈਟ ਵੀ ਦਿੱਤੀ ਜਾਂਦੀ ਹੈ।
ਇਸ ਮੌਕੇ ਵਿਨੋਦ ਕੁਮਾਰ, ਬੇਅੰਤ ਕੌਰ, ਵੀਰਪਾਲ ਕੌਰ, ਕਮਲਦੀਪ ਕੌਰ, ਕਰਮਜੀਤ ਕੌਰ, ਜਗਤਾਰ ਸਿੰਘ, ਗੁਰਦੀਪ ਸਿੰਘ ਅਤੇ ਆਸ਼ਾ ਹਾਜ਼ਰ ਸਨ।