Hindi English Wednesday, 30 April 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਰੁਜ਼ਗਾਰ/ਕਾਰੋਬਾਰ

More News

ਪੰਜਾਬ-ਯੂ.ਟੀ.ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂੂਰ 'ਚ ਪੰਜਾਬ ਸਰਕਾਰ ਖਿਲਾਫ਼ ਮਹਾਂਰੈਲੀ

Updated on Saturday, September 10, 2022 15:20 PM IST

 
ਪੰਜਾਬ ਦੇ ਕੋਨੇ-ਕੋਨੇ ਵਿੱਚੋਂ ਪੁੱਜੇ ਹਜ਼ਾਰਾਂ ਮੁਲਾਜ਼ਮ, ਪੈਨਸ਼ਨਰ ਅਤੇ ਮਾਣ-ਭੱਤਾ ਵਰਕਰ
 
ਦਲਜੀਤ ਕੌਰ ਭਵਾਨੀਗੜ੍ਹ 
 
ਸੰਗਰੂਰ, 10 ਸਤੰਬਰ, 2022: ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸਥਾਨਕ ਅਨਾਜ ਮੰਡੀ ਵਿੱਚ ਪੰਜਾਬ ਸਰਕਾਰ ਖਿਲਾਫ਼ ਮਹਾਂਰੈਲੀ ਕਰਨ ਉਪਰੰਤ ਰੋਸ ਮਾਰਚ ਕਰਦਿਆਂ ਬਰਨਾਲਾ ਕੈਂਚੀਆਂ ਵਿੱਚ ਚੱਕਾ ਜਾਮ ਕੀਤਾ ਗਿਆ। ਇਸ ਮਹਾਂਰੈਲੀ ਵਿੱਚ ਪੰਜਾਬ ਦੇ ਕੋਨੇ ਕੋਨੇ ਵਿੱਚੋਂ ਹਜਾਰਾਂ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ-ਭੱਤਾ ਵਰਕਰਾਂ ਨੇ ਸ਼ਮੂਲੀਅਤ ਕੀਤੀ।
        
ਇਸ ਮੌਕੇ ਜੁੜੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸਾਂਝੇ ਫਰੰਟ ਦੇ ਆਗੂਆਂ ਜਰਮਨਜੀਤ ਸਿੰਘ, ਸਤੀਸ਼ ਰਾਣਾ, ਬਾਜ ਸਿੰਘ ਖਹਿਰਾ, ਠਾਕੁਰ ਸਿੰਘ, ਅਵੀਨਾਸ਼ ਚੰਦਰ ਸ਼ਰਮਾਂ, ਕੁਲਦੀਪ ਖੰਨਾ, ਸੁਖਦੇਵ ਸੈਣੀ, ਪ੍ਰੇਮ ਸਾਗਰ ਸ਼ਰਮਾਂ, ਜਸਵੀਰ ਤਲਵਾੜਾ, ਸੁਖਜੀਤ ਸਿੰਘ, ਗੁਰਪ੍ਰੀਤ ਮੰਗਵਾਲ, ਕੁਲਵਰਨ ਸਿੰਘ ਆਦਿ ਨੇ ਆਖਿਆ ਕਿ ਪੰਜਾਬ ਸਰਕਾਰ ਮਾਣ-ਭੱਤਾ ਵਰਕਰਾਂ ਦੀਆਂ ਉਜਰਤਾਂ ਵਿੱਚ ਵਾਧਾ ਕਰਨ, ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਛੇਵੇਂ ਤਨਖਾਹ ਕਮਿਸ਼ਨ ਤਹਿਤ ਪੈਨਸ਼ਨਰਾਂ ਉੱਤੇ 2.59 ਦਾ ਗੁਣਾਂਕ ਨਾਲ ਲਾਗੂ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਪਰਖ ਕਾਲ ਸੰਬੰਧੀ 15-01-2015 ਦਾ ਨੋਟੀਫਿਕੇਸ਼ਨ ਰੱਦ ਕਰਨ, 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ 'ਤੇ ਪੰਜਾਬ ਦੇ ਸਕੇਲ ਲਾਗੂ ਕਰਨ, ਬੰਦ ਕੀਤੇ ਗਏ ਪੇਂਡੂ ਤੇ ਬਾਰਡਰ ਏਰੀਆ ਸਮੇਤ ਸਮੁੱਚੇ 37 ਭੱਤੇ 'ਤੇ ਏ.ਸੀ.ਪੀ. ਆਦਿ ਬਹਾਲ ਕਰਨ ਅਤੇ ਮਹਿੰਗਾਈ ਭੱਤੇ ਦੀਆਂ ਰੋਕੀਆਂ ਕਿਸ਼ਤਾਂ ਜਾਰੀ ਕਰਨ ਸੰਬੰਧੀ ਲਗਾਤਾਰ ਟਾਲ ਮਟੋਲ ਕਰ ਰਹੀ ਹੈ ਜਦਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਮੌਜੂਦਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੀ ਰਿਹਾਇਸ਼ ਤੇ ਸਾਂਝੇ ਫਰੰਟ ਦੇ ਵਿਸ਼ਾਲ ਵਫ਼ਦ ਨਾਲ ਵਾਅਦਾ ਕੀਤਾ ਸੀ ਕਿ ਉਹਨਾਂ ਦੀ ਸਰਕਾਰ ਬਣਦਿਆਂ ਇਹਨਾਂ ਸਾਰੀਆਂ ਮੰਗਾਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਕੀਤਾ ਜਾਵੇਗਾ।
           
ਇਸ ਮੌਕੇ ਸੰਬੋਧਨ ਕਰਦਿਆਂ ਸਾਂਝੇ ਫਰੰਟ ਦੇ ਆਗੂਆਂ ਗਗਨਦੀਪ ਸਿੰਘ ਬਠਿੰਡਾ, ਹਰਭਜਨ ਪਿਲਖਣੀ, ਹਰਦੀਪ ਟੋਡਰਪੁਰ, ਧਨਵੰਤ ਸਿੰਘ ਭੱਠਲ, ਮਨਜੀਤ ਸਿੰਘ ਸੈਣੀ, ਬਲਦੇਵ ਮੰਡਾਲੀ, ਸੁਰਿੰਦਰ ਰਾਮ ਕੁੱਸਾ, ਪ੍ਰੇਮ ਚਾਵਲਾ, ਗੁਰਜੰਟ ਸਿੰਘ ਵਾਲੀਆ, ਜਰਨੈਲ ਸਿੰਘ ਪੱਟੀ, ਪ੍ਰੇਮ ਨਾਥ, ਰਣਵੀਰ ਸਿੰਘ ਢੰਡੇ, ਸੀਸ਼ਨ ਕੁਮਾਰ, ਰਾਧੇ ਸ਼ਿਆਮ, ਕਰਮਜੀਤ ਬੀਹਲਾ, ਗੁਰਮੇਲ ਸਿੰਘ ਮੈਲਡੇ, ਬੋਬਿੰਦਰ ਸਿੰਘ, ਜਸਵਿੰਦਰ, ਸ਼ਕੁੰਤਲਾ ਸਰੋਏ ਅਮਰਜੀਤ ਕੌਰ ਰਣਸਿੰਘਵਾਲਾ, ਰਾਣੋ ਖੇੜੀ ਗਿੱਲਾਂ ਆਦਿ ਨੇ ਆਖਿਆ ਕਿ ਪਿਛਲੇ ਦਿਨਾਂ ਦੌਰਾਨ ਸੰਘਰਸ਼ਾਂ ਦੇ ਦਬਾਅ ਸਦਕਾ ਪੰਜਾਬ ਸਰਕਾਰ ਨੇ ਭਾਵੇਂ ਕੁੱਝ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਫੈਸਲਾ ਕੀਤਾ ਹੈ ਪਰ ਕੁੱਲ ਕੱਚੇ ਮੁਲਾਜ਼ਮਾਂ ਦੇ ਮੁਕਾਬਲੇ ਇਹ ਗਿਣਤੀ ਨਾਮਾਤਰ ਹੈ। ਉਹਨਾਂ ਆਖਿਆ ਕਿ ਪਿਛਲੀਆਂ ਸਰਕਾਰਾਂ ਦੀ ਤਰਜ਼ ਤੇ ਪਰਖ ਕਾਲ ਦੌਰਾਨ ਮੁੱਢਲੀ ਤਨਖਾਹ ਦਾ ਨਿਯਮ ਜਾਰੀ ਰੱਖਣਾ, ਕੈਪਟਨ ਸਰਕਾਰ ਦੁਆਰਾ ਕੀਤੇ ਫੈਸਲੇ ਨੂੰ ਜਾਰੀ ਰੱਖਦਿਆਂ ਨਵੀਂਆਂ ਭਰਤੀਆਂ ਕੇੰਦਰੀ ਸਕੇਲਾਂ ਤਹਿਤ ਕਰਨਾ, ਮੁਹੱਲਾ ਕਲੀਨਿਕਾਂ ਵਿੱਚ ਠੇਕਾ ਆਧਾਰਿਤ ਭਰਤੀ ਕਰਨਾ, ਕਾਲਜਾਂ ਵਿੱਚ ਪੱਕੀ ਭਰਤੀ ਕਰਨ ਦੀ ਬਜਾਏ ਗੈਸਟ ਟੀਚਰ ਵਾਲੀ ਨੀਤੀ ਨੂੰ ਅੱਗੇ ਵਧਾਉਣਾ, ਮਾਣ-ਭੱਤਾ ਵਰਕਰਾਂ ਉੱਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਨਾ ਕਰਨਾ, ਪਿਛਲੀ ਸਰਕਾਰ ਦੁਆਰਾ ਕੱਟੇ ਗਏ ਭੱਤੇ ਬਹਾਲ ਨਾ ਕਰਨਾ, ਮੁਲਾਜ਼ਮ ਵਿਰੋਧੀ ਨਵੀਂ ਪੈਨਸ਼ਨ ਸਕੀਮ ਨੂੰ ਬਰਕਰਾਰ ਰੱਖਣਾ ਸਾਬਿਤ ਕਰਦਾ ਹੈ ਕਿ ਇਹ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਪਾਈਆਂ ਲੀਹਾਂ ਤੇ ਹੀ ਅੱਗੇ ਵੱਧ ਰਹੀ ਹੈ।
          
ਇਸ ਮੌਕੇ ਤੇ ਸੁਰਿੰਦਰ ਪੁਆਰੀ, ਹਰਜੀਤ ਸਿੰਘ ਵਾਲੀਆ, ਸ਼ਵਿੰਦਰ ਮੋਲਾਂਵਾਲੀ, ਸੁਖਦੇਵ ਚੰਗਾਲੀਵਾਲਾ, ਕਰਮ ਚੰਦ ਭਾਰਦਵਾਜ, ਅਮਰੀਕ ਸਿੰਘ ਕੰਗ, ਕ੍ਰਿਸ਼ਨ ਲਾਲ, ਕੁਲਵੰਤ ਰਾਏ ਸਮਰਾਲਾ, ਜਸਵਿੰਦਰ ਸਿੰਘ ਪਿਸ਼ੋਰੀਆ, ਧਰਮਿੰਦਰ ਕੁਮਾਰ ਮਾਨਸਾ, ਚਮਕੌਰ ਸਿੰਘ ਮਹਿਲਾਂ ਆਦਿ ਵੀ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਤਨਖਾਹਾਂ ਕੱਟਣ ਦੇ ਰੋਸ ਵਜੋਂ ਜਨਤਕ ਜਥੇਬੰਦੀਆਂ ਨੇ  ਸੰਗਰੂਰ -1 ਬਲਾਕ ਦੇ ਬੀ.ਪੀ.ਈ.ਓ. ਦੀ ਅਰਥੀ ਸਾੜੀ

: ਤਨਖਾਹਾਂ ਕੱਟਣ ਦੇ ਰੋਸ ਵਜੋਂ ਜਨਤਕ ਜਥੇਬੰਦੀਆਂ ਨੇ ਸੰਗਰੂਰ -1 ਬਲਾਕ ਦੇ ਬੀ.ਪੀ.ਈ.ਓ. ਦੀ ਅਰਥੀ ਸਾੜੀ

RBI ਦੀ ਵੱਡੀ ਕਾਰਵਾਈ, ਇਸ ਬੈਂਕ ’ਚੋਂ ਪੈਸਾ ਨਹੀਂ ਕਢਵਾ ਸਕਣਗੇ ਗ੍ਰਾਹਕ

: RBI ਦੀ ਵੱਡੀ ਕਾਰਵਾਈ, ਇਸ ਬੈਂਕ ’ਚੋਂ ਪੈਸਾ ਨਹੀਂ ਕਢਵਾ ਸਕਣਗੇ ਗ੍ਰਾਹਕ

RBI ਵੱਲੋਂ ਪਹਿਲਾਂ ਵਾਲੀ ਰੈਪੋ ਬਰਕਰਾਰ, ਕਰਜ਼ੇ ਨਹੀਂ ਹੋਣਗੇ ਮਹਿੰਗੇ ਤੇ ਨਾ ਹੀ ਵਧੇਗੀ EMI

: RBI ਵੱਲੋਂ ਪਹਿਲਾਂ ਵਾਲੀ ਰੈਪੋ ਬਰਕਰਾਰ, ਕਰਜ਼ੇ ਨਹੀਂ ਹੋਣਗੇ ਮਹਿੰਗੇ ਤੇ ਨਾ ਹੀ ਵਧੇਗੀ EMI

ਪੰਜਾਬ ‘ਚ ਨੌਜਵਾਨਾਂ ਨੂੰ ਘਰ ਬੈਠਿਆਂ ਹੀ ਮਿਲੇਗੀ ਸਰਕਾਰੀ ਨੌਕਰੀਆਂ ਸੰਬੰਧੀ ਜਾਣਕਾਰੀ

: ਪੰਜਾਬ ‘ਚ ਨੌਜਵਾਨਾਂ ਨੂੰ ਘਰ ਬੈਠਿਆਂ ਹੀ ਮਿਲੇਗੀ ਸਰਕਾਰੀ ਨੌਕਰੀਆਂ ਸੰਬੰਧੀ ਜਾਣਕਾਰੀ

ਸਰਕਾਰੀ ਨੌਕਰੀਆਂ : DSSSB ਨੇ ਕੱਢੀਆਂ 1499 ਵੱਖ-ਵੱਖ ਅਸਾਮੀਆਂ

: ਸਰਕਾਰੀ ਨੌਕਰੀਆਂ : DSSSB ਨੇ ਕੱਢੀਆਂ 1499 ਵੱਖ-ਵੱਖ ਅਸਾਮੀਆਂ

ਕੇਂਦਰੀ ਕਰਮਚਾਰੀਆਂ ਦੇ ਡੀ ਏ ‘ਚ 4 ਫੀਸਦੀ ਦਾ ਵਾਧਾ

: ਕੇਂਦਰੀ ਕਰਮਚਾਰੀਆਂ ਦੇ ਡੀ ਏ ‘ਚ 4 ਫੀਸਦੀ ਦਾ ਵਾਧਾ

ਸਿੱਖਿਆ ਵਿਭਾਗ ਵੱਲੋਂ ਪੇਅ ਫਿਕਸੇਸ਼ਨ ਵਿੱਚ ਦੇਰੀ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ

: ਸਿੱਖਿਆ ਵਿਭਾਗ ਵੱਲੋਂ ਪੇਅ ਫਿਕਸੇਸ਼ਨ ਵਿੱਚ ਦੇਰੀ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ

ਪੰਜਾਬ ਦੇ ਵੱਖ-ਵੱਖ ਵਿਭਾਗਾਂ ‘ਚ ਖਾਲੀ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ

: ਪੰਜਾਬ ਦੇ ਵੱਖ-ਵੱਖ ਵਿਭਾਗਾਂ ‘ਚ ਖਾਲੀ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ

ਤਾਲਾਬੰਦੀ ਦੇ ਸ਼ਿਕਾਰ ਲਿਨਫੌਕਸ ਕੰਪਨੀ ਦੇ ਮਜਦੂਰਾਂ ਦਾ ਰੁਜਗਾਰ ਬਹਾਲੀ ਲਈ ਦਿਨ-ਰਾਤ ਦਾ ਧਰਨਾ ਦੂਜੇ ਦਿਨ 'ਚ ਦਾਖਲ

: ਤਾਲਾਬੰਦੀ ਦੇ ਸ਼ਿਕਾਰ ਲਿਨਫੌਕਸ ਕੰਪਨੀ ਦੇ ਮਜਦੂਰਾਂ ਦਾ ਰੁਜਗਾਰ ਬਹਾਲੀ ਲਈ ਦਿਨ-ਰਾਤ ਦਾ ਧਰਨਾ ਦੂਜੇ ਦਿਨ 'ਚ ਦਾਖਲ

ਪੰਜਾਬ ਸਰਕਾਰ ਨੇ ਕੱਢੀਆਂ ਅਸਾਮੀਆਂ, ਆਖਰੀ ਮਿਤੀ 25 ਫਰਵਰੀ

: ਪੰਜਾਬ ਸਰਕਾਰ ਨੇ ਕੱਢੀਆਂ ਅਸਾਮੀਆਂ, ਆਖਰੀ ਮਿਤੀ 25 ਫਰਵਰੀ

X