ਸ਼੍ਰੀਨਗਰ,13 ਸਤੰਬਰ,ਦੇਸ਼ ਕਲਿਕ ਬਿਊਰੋ:
ਸੀਬੀਆਈ ਨੇ ਅੱਜ ਮੰਗਲਵਾਰ ਨੂੰ ਜੰਮੂ-ਕਸ਼ਮੀਰ ਵਿੱਚ ਸਬ-ਇੰਸਪੈਕਟਰ ਭਰਤੀ ਪ੍ਰਕਿਰਿਆ ਵਿੱਚ ਬੇਨਿਯਮੀਆਂ ਨੂੰ ਲੈ ਕੇ ਜੰਮੂ-ਕਸ਼ਮੀਰ ਦੇ ਐੱਸਐੱਸਬੀ ਦੇ ਸਾਬਕਾ ਚੇਅਰਮੈਨ ਖਾਲਿਦ ਜਹਾਂਗੀਰ ਦੇ ਘਰ ਸਮੇਤ 33 ਥਾਵਾਂ 'ਤੇ ਛਾਪੇਮਾਰੀ ਕੀਤੀ। ਜੰਮੂ-ਕਸ਼ਮੀਰ ਸੇਵਾ ਚੋਣ ਬੋਰਡ ਦੇ ਪ੍ਰੀਖਿਆ ਕੰਟਰੋਲਰ ਅਸ਼ੋਕ ਕੁਮਾਰ ਦੇ ਟਿਕਾਣਿਆਂ 'ਤੇ ਵੀ ਤਲਾਸ਼ੀ ਲਈ ਜਾ ਰਹੀ ਹੈ।ਇਸ ਤੋਂ ਇਲਾਵਾ ਜੰਮੂ, ਸ੍ਰੀਨਗਰ, ਹਰਿਆਣਾ ਦੇ ਕਰਨਾਲ, ਮਹਿੰਦਰਗੜ੍ਹ, ਰੇਵਾੜੀ, ਗੁਜਰਾਤ ਦੇ ਗਾਂਧੀਨਗਰ, ਦਿੱਲੀ, ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਅਤੇ ਕਰਨਾਟਕ ਦੇ ਬੈਂਗਲੁਰੂ ਵਿੱਚ ਛਾਪੇਮਾਰੀ ਜਾਰੀ ਹੈ। ਸੀਬੀਆਈ ਵੱਲੋਂ ਜਾਂਚ ਦੇ ਸਬੰਧ ਵਿੱਚ ਇਹ ਦੂਜਾ ਦੌਰ ਹੈ।ਇਸ ਸਾਲ 4 ਜੂਨ ਨੂੰ ਐਸਆਈ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ ਸੀ, ਜਿਸ ਤੋਂ ਬਾਅਦ ਪ੍ਰੀਖਿਆ ਵਿੱਚ ਗੜਬੜੀ ਦੇ ਦੋਸ਼ ਸਾਹਮਣੇ ਆਏ ਸਨ।