ਮਹੋਬਾ (ਉੱਤਰ ਪ੍ਰਦੇਸ਼), 14 ਸਤੰਬਰ, ਦੇਸ਼ ਕਲਿੱਕ ਬਿਓਰ
ਮਹੋਬਾ ਜਿਲ੍ਹੇ ਵਿੱਚ ਬੁੱਧਵਾਰ ਸਵੇਰੇ ਇੱਕ ਤੇਜ਼ ਰਫਤਾਰ ਡੰਪਰ ਦੀ ਸਕੂਲੀ ਬੱਸ ਨਾਲ ਟੱਕਰ ਹੋਣ ਕਾਰਨ 28 ਸਕੂਲੀ ਬੱਚੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ|
ਸਾਰੇ ਬੱਚਿਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਵਿੱਚੋਂ ਬਹੁਤਿਆਂ ਨੂੰ ਫ੍ਰੈਕਚਰ ਹੋਇਆ ਹੈ।
ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਘਟਨਾ ਦਾ ਨੋਟਿਸ ਲੈਂਦਿਆਂ ਜ਼ਿਲ੍ਹਾ ਅਧਿਕਾਰੀਆਂ ਨੂੰ ਜ਼ਖਮੀਆਂ ਦਾ ਸਹੀ ਇਲਾਜ ਯਕੀਨੀ ਬਣਾਉਣ ਅਤੇ ਮੌਕੇ 'ਤੇ ਪਹੁੰਚਣ ਦੇ ਨਿਰਦੇਸ਼ ਦਿੱਤੇ ਹਨ।
ਜਾਣਕਾਰੀ ਮੁਤਾਬਕ ਸਕੂਲ ਬੱਸ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀ ਸੀ ਜਦੋਂ ਤੇਜ਼ ਰਫਤਾਰ ਡੰਪਰ ਨੇ ਉਸ ਨੂੰ ਟੱਕਰ ਮਾਰ ਦਿੱਤੀ।