ਗਾਂਧੀਨਗਰ,14 ਸਤੰਬਰ,ਦੇਸ਼ ਕਲਿਕ ਬਿਊਰੋ:
ਗੁਜਰਾਤ ਦੇ ਅਹਿਮਦਾਬਾਦ ਵਿੱਖੇ ਇੱਕ ਇਮਾਰਤ ਦੀ ਲਿਫਟ ਡਿੱਗਣ ਨਾਲ 7 ਲੋਕਾਂ ਦੀ ਮੌਤ ਹੋ ਗਈ ਹੈ। ਹਾਦਸੇ 'ਚ ਇਕ ਵਿਅਕਤੀ ਜ਼ਖਮੀ ਹੋ ਗਿਆ ਹੈ। ਜਾਣਕਾਰੀ ਅਨੁਸਾਰ ਇਮਾਰਤ ਨਿਰਮਾਣ ਅਧੀਨ ਸੀ ਅਤੇ ਇਸ ਵਿੱਚ ਕੰਮ ਚੱਲ ਰਿਹਾ ਸੀ। ਇਸ ਦੌਰਾਨ ਲਿਫਟ ਸੱਤਵੀਂ ਮੰਜ਼ਿਲ 'ਤੋਂ ਟੁੱਟ ਕੇ ਡਿੱਗ ਗਈ, ਜਿਸ ਕਾਰਨ ਸੱਤ ਮਜ਼ਦੂਰਾਂ ਦੀ ਮੌਤ ਹੋ ਗਈ ਤੇ ਇਕ ਗੰਭੀਰ ਜ਼ਖ਼ਮੀ ਹੋ ਗਿਆ।ਬਚਾਅ ਕਾਰਜ ਟੀਮਾਂ ਤੇ ਪੁਲਿਸ ਮੌਕੇ ਤੇ ਪਹੁੰਚ ਗਈਆਂ ਹਨ।ਜ਼ਖ਼ਮੀ ਵਿਅਕਤੀ ਨੂੰ ਨੇੜੇ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਸਦੀ ਹਾਲਤ ਗੰਭੀਰ ਬਣੀ ਹੋਈ ਹੈ।