20 ਸਤੰਬਰ ਨੂੰ ਪੂਰੇ ਪੰਜਾਬ ਅੰਦਰ ਨਿਗਰਾਨ ਇੰਜੀਨੀਅਰ ਤੇ ਸਹਾਇਕ ਕਿਰਤ ਕਮਿਸ਼ਨਰ ਦਫਤਰਾਂ ਅੱਗੇ ਕੰਮ ਜਾਮ ਕਰ ਧਰਨੇ ਅਤੇ 27 ਨੂੰ ਕਿਰਤ ਮੰਤਰੀ ਖਿਲਾਫ਼ ਖਰੜ ਵਿਖੇ ਰੈਲੀ ਕਰਨ ਦਾ ਐਲਾਨ
ਲਹਿਰਾ ਮੁਹੱਬਤ:15 ਸਤੰਬਰ 2022 (ਦੇਸ਼ ਕਲਿੱਕ ਬਿਓਰੋ )
ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਸੰਘਰਸ਼ ਦਾ ਬਿਗਲ ਵਜਾਉਂਦੇ ਹੋਏ ਕਰੰਟ ਦੌਰਾਨ ਲਗਾਤਾਰ ਹਾਦਸੇ ਵਾਪਰ ਰਹੇ ਹਨ ਜਿਵੇਂ ਕਿ ਅੱਜ ਸਰਕਲ ਹੁਸ਼ਿਆਰਪੁਰ ਦੀ ਸੁਬਰਬਨ ਡਿਵੀਜ਼ਨ ਅੱਤੋਵਾਲ ਸੀ ਐਚ ਬੀ ਕਾਮਾ ਤਰਨਵੀਰ ਸਿੰਘ ਦੇ ਕਰੰਟ ਲਾ ਕੇ ਮੌਤ ਹੋ ਗਈ ਇਹ ਹਾਦਸਾ ਕੋਈ ਪਹਿਲਾ ਹਾਦਸਾ ਨਹੀਂ ਲਗਾਤਾਰ ਨਿੱਜੀਕਰਨ ਦੀ ਨੀਤੀ ਦੇ ਤਹਿਤ ਸੈਂਕੜੇ ਕਾਮੇ ਮੌਤ ਦੇ ਮੂੰਹ ਪੈ ਗਏ ਤੇ ਸੈਂਕੜੇ ਕਾਮੇ ਅਪੰਗ ਹੋ ਗਏ ਜਿਨ੍ਹਾਂ ਦੇ ਪਰਿਵਾਰ ਨੂੰ ਕੋਈ ਮੁਆਵਜ਼ਾ ਤੇ ਨੌਕਰੀ ਦਾ ਪ੍ਰਬੰਧ ਨਹੀਂ ਕੀਤਾ ਜਾ ਰਿਹਾ ਹੈ ।
ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਬਲਿਹਾਰ ਸਿੰਘ ਸੂਬਾ ਸਕੱਤਰ ਰਜੇਸ਼ ਕੁਮਾਰ ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸਿੰਘ ਸਹਾਇਕ ਸਕੱਤਰ ਅਜੇ ਕੁਮਾਰ ਮੈਂਬਰ ਟੇਕ ਚੰਦ ਮਨਿੰਦਰ ਸਿੰਘ ਪ੍ਰੈੱਸ ਸਕੱਤਰ ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪਾਵਰਕੌਮ ਮੈਨੇਜਮੈਂਟ ਤੇ ਪੰਜਾਬ ਸਰਕਾਰ ਖਿਲਾਫ ਸੰਘਰਸ਼ ਕਰ ਰਹੇ ਹਾਂ ਪਿਛਲੇ ਸਮਿਆਂ ਵਿੱਚ ਕਿਰਤ ਵਿਭਾਗ ਅਧਿਕਾਰੀਆਂ ਤੇ ਮੰਤਰੀਆਂ ਨਾਲ ਵੀ ਬੈਠਕਾਂ ਹੋਈਆਂ ਪਰ ਠੋਸ ਹੱਲ ਨਹੀਂ ਨਿਕਲਿਆ ਜਿਸ ਦੇ ਕਾਰਨ ਦੁਬਾਰਾ ਫਿਰ ਠੇਕਾ ਕਾਮਿਆਂ ਦੀ ਕਰੰਟ ਦੌਰਾਨ ਹੋ ਰਹੇ ਹਾਦਸਿਆਂ ਨੂੰ ਮੁਆਵਜ਼ਾ ਤੇ ਪੱਕੀ ਨੌਕਰੀ ਦਾ ਪ੍ਰਬੰਧ ਕਰਵਾਉਣ ਲਈ, ਰੈਗੂਲਰ ਭਰਤੀ ਕਰਨ ਤੋਂ ਪਹਿਲਾਂ ਉਨ੍ਹਾਂ ਪੋਸਟਾਂ ਤੇ ਕੰਮ ਕਰਦੇ ਸੀ ਐਚ ਬੀ ਤੇ ਡਬਲਿਊ ਠੇਕਾ ਕਾਮਿਆਂ ਨੂੰ ਵਿਭਾਗ ਚ ਲੈ ਕੇ ਰੈਗੂਲਰ ਕਰਨ, 1948 ਮੁਤਾਬਕ ਘੱਟੋ ਘੱਟ ਗੁਜ਼ਾਰੇ ਜੋਗੀ ਤਨਖ਼ਾਹ ਨਿਸਚਿਤ ਕਰਨ ਪੁਰਾਣੇ ਪਕਾਈ ਏਰੀਅਲ ਦਾ ਬਕਾਇਆ ਜਾਰੀ ਕਰਨ ਅਤੇ ਹੋਰ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕਰਦੇ ਹੋਏ 20 ਸਤੰਬਰ 2022 ਨੂੰ ਨਿਗਰਾਨ ਇੰਜੀਨੀਅਰ ਪੀ.ਐੱਸ.ਪੀ.ਸੀ.ਐੱਲ ਤੇ ਸਹਾਇਕ ਕਿਰਤ ਕਮਿਸ਼ਨਰਾਂ (ਕਿਰਤ ਵਿਭਾਗ ) ਦਫਤਰਾਂ ਅੱਗੇ ਧਰਨਾ ਪ੍ਰਦਰਸ਼ਨ ਕੀਤੇ ਜਾਣਗੇ ਅਤੇ 27 ਸਤੰਬਰ 2022 ਨੂੰ ਕਿਰਤ ਮੰਤਰੀ ਦੇ ਸਹਿਰ ( ਖਰੜ ) ਵਿਖੇ ਰੈਲੀ ਕੀਤੀ ਜਾਵੇਗੀ ।