ਪਟਿਆਲਾ: 16 ਸਤੰਬਰ, ਦੇਸ਼ ਕਲਿੱਕ ਬਿਓਰੋ
ਅੱਜ ਮਿਤੀ 16 ਸਤੰਬਰ 2022 ਨੂੰ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰ ਕੌਰ ਸਿੱਧੂ ਦੀ ਅਗਵਾਈ ਹੇਠ ਸਮੂਹ ਸਟਾਫ ਅਤੇ ਸਾਰੇ ਵਿਦਿਆਰਥੀਆਂ ਵਲੋਂ ਹਵਾ ਪ੍ਰਦੂਸ਼ਣ ਘਟਾਉਣ ਸੰਬੰਧੀ ਪਿੰਡ ਦੇ ਲੋਕਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਸੰਦੇਸ਼ ਦੇਣ ਲਈ ਪਿੰਡ ਕੁਲਬੁਰਛਾਂ ਵਿਖੇ ਇੱਕ ਰੈਲੀ ਕੱਢੀ ਗਈ । ਜਿਸ ਵਿੱਚ ਸਮੂਹ ਸਟਾਫ ਮੈਂਬਰਜ ਅਤੇ ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ ਅਤੇ ਸਮੂਹ ਸਟਾਫ ਵਲੋਂ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਸਹੁੰ ਵੀ ਚੁੱਕੀ ਗਈ।ਇਸ ਸੰਬੰਧੀ ਪ੍ਰਿੰਸੀਪਲ ਸਾਹਿਬਾ ਵਲੋਂ ਦੱਸਿਆ ਗਿਆ ਕਿ ਅੱਜ ਕੱਲ੍ਹ ਹਵਾ ਦਾ ਪ੍ਰਦੂਸ਼ਣ ਬਹੁਤ ਵੱਧ ਗਿਆ ਹੈ। ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਸਮੇਂ-ਸਮੇਂ ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਅਤੇ ਹਵਾ ਪ੍ਰਦੂਸ਼ਣ ਘਟਾਉਣ ਲਈ ਬਹੁਤ ਪ੍ਰੋਗਰਾਮ ਚਲਾਏ ਜਾਂਦੇ ਹਨ। ਸਰਕਾਰੀ ਹਦਾਇਤਾਂ ਮੁਤਾਬਕ ਅਸੀਂ ਵੀ ਆਪਣੇ ਸਕੂਲ ਵਲੋਂ ਇਸ ਪ੍ਰੋਗਰਾਮ ਵਿੱਚ ਭਾਗ ਲਿਆ ਹੈ ਅਤੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕਰਨ ਅਤੇ ਹਵਾ ਪ੍ਰਦੂਸ਼ਣ ਘਟਾਉਣ ਲਈ , ਖੇਤਾਂ ਵਿਚਲੀ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਇੱਕ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ ਤਾਂ ਜੋ ਸਾਡਾ ਵਾਤਾਵਰਣ ਸਾਫ ਸੁਥਰਾ ਰਹੇ।