ਸ਼੍ਰੀਨਗਰ, 18 ਸਤੰਬਰ, ਦੇਸ਼ ਕਲਿਕ ਬਿਊਰੋ:
ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਸ਼ਨੀਵਾਰ-ਐਤਵਾਰ ਦੀ ਰਾਤ ਨੂੰ ਇੱਕ ਕੱਚਾ ਘਰ ਢਹਿ ਗਿਆ। ਜ਼ਿਲ੍ਹੇ ਦੇ ਕੋਕਰਨਾਗ ਵਿਖੇ ਹੋਏ ਇਸ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਵਿਅਕਤੀ ਜ਼ਖ਼ਮੀ ਹੋ ਗਏ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕ ਘਟਨਾ ਸਥਾਨ ‘ਤੇ ਪਹੁੰਚੇ।ਸਥਾਨਕ ਲੋਕਾਂ ਨੇ ਇਸ ਹਾਦਸੇ ਦੀ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ।ਮੌਕੇ 'ਤੇ ਪਹੁੰਚੀ ਪੁਲਸ ਟੀਮ ਅਤੇ ਸਥਾਨਕ ਲੋਕਾਂ ਨੇ ਮਿਲ-ਜੁਲ ਕੇ ਨੁਕਸਾਨੇ ਗਏ ਘਰ 'ਚੋਂ ਲੋਕਾਂ ਨੂੰ ਕੱਢਿਆ।ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਮਲਬਾ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਤੇ ਕਈ ਵਿਅਕਤੀ ਜ਼ਖ਼ਮੀ ਹਾਲਤ ਵਿੱਚ ਹਨ। ਇਸ ਦੇ ਨਾਲ ਹੀ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।