Hindi English Wednesday, 30 April 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸਿਹਤ/ਪਰਿਵਾਰ

More News

ਸਰਕਾਰੀ ਡਾਕਟਰਾਂ ਦੇ ਯਤਨਾਂ ਸਦਕਾ ਬੱਚੇ ਦੇ ਦਿਲ ਵਿਚਲੇ ਛੇਕ ਦਾ ਮੁਫ਼ਤ ਆਪਰੇਸ਼ਨ ਹੋਇਆ

Updated on Sunday, September 18, 2022 15:45 PM IST


ਸਿਵਲ ਸਰਜਨ ਵਲੋਂ ਆਰ.ਬੀ.ਐਸ.ਕੇ. ਤਹਿਤ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਫ਼ਾਇਦਾ ਲੈਣ ਦੀ ਅਪੀਲ

 ਮੋਹਾਲੀ, 18 ਸਤੰਬਰ : ਦੇਸ਼ ਕਲਿੱਕ ਬਿਓਰੋ

ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਡਾਕਟਰਾਂ ਦੀ ਟੀਮ ਨੇ ਸਥਾਨਕ ਪਿੰਡ ਪੱਲਣਪੁਰ  ਦੀ 6 ਸਾਲਾ ਬੱਚੀ ਦੇ ਦਿਲ ਵਿਚਲੇ ਛੇਕ ਦਾ ਸਫ਼ਲ ਇਲਾਜ ਕਰਵਾਇਆ ਹੈ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਜ਼ਿਲ੍ਹਾ ਟੀਕਾਕਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਦਸਿਆ ਕਿ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਉਕਤ ਪਿੰਡ ਦੇ ਦੌਰੇ ਦੌਰਾਨ ਡਾ. ਵਿਕਾਸ ਰਣਦੇਵ, ਡਾ. ਪਿ੍ਰਯੰਕਾ ਅਤੇ ਡਾ. ਰੋਹਿਨੀ ਦੀ ਟੀਮ ਦੇ ਧਿਆਨ ਵਿਚ ਆਇਆ ਸੀ ਕਿ ਪਿੰਡ ਦੀ 6 ਸਾਲ ਦੀ ਬੱਚੀ ਸਿਮਰਨ ਦੇ ਦਿਲ ਵਿਚ ਛੇਕ ਹੈ। ਡਾਕਟਰਾਂ ਨੇ ਤੁਰੰਤ ਬੱਚੇ ਦੇ ਮਾਂ-ਬਾਪ ਨੂੰ ਹਸਪਤਾਲ ਵਿਚ ਬੁਲਾਇਆ ਅਤੇ ਬੱਚੇ ਦੀ ਮੁਢਲੀ ਜਾਂਚ ਕੀਤੀ।
         ਡਾ. ਆਦਰਸ਼ਪਾਲ ਕੌਰ ਮੁਤਾਬਕ ਰਾਸ਼ਟਰੀ ਬਾਲ ਸਵਾਸਥਯ ਕਾਰਿਯਾਕਰਮ (ਆਰ.ਬੀ.ਐਸ.ਕੇ) ਅਧੀਨ ਬੱਚਿਆਂ ਦੀਆਂ ਕਈ ਬੀਮਾਰੀਆਂ ਦਾ ਇਲਾਜ ਬਿਲਕੁਲ ਮੁਫ਼ਤ ਹੁੰਦਾ ਹੈ। ਜਾਂਚ ਤੋਂ ਬਾਅਦ ਡਾਕਟਰਾਂ ਨੇ ਬੱਚੇ ਨੂੰ ਦਿਤੀ ਜਾਣ ਵਾਲੀ ਮਾਲੀ ਸਹਾਇਤਾ ਸਬੰਧੀ ਸਾਰੇ ਕਾਗ਼ਜ਼-ਪੱਤਰ ਤਿਆਰ ਕੀਤੇ ਅਤੇ ਬੱਚੇ ਨੂੰ ਪੀ.ਜੀ.ਆਈ. ਰੈਫ਼ਰ ਕਰ ਦਿਤਾ। ਪੀ.ਜੀ.ਆਈ. ਵਿਖੇ ਬੱਚੇ ਦੇ ਸਾਰੇ ਜ਼ਰੂਰੀ ਟੈਸਟ ਕੀਤੇ ਗਏ ਤੇ ਪਿਛਲੇ ਦਿਨੀਂ ਉਸ ਦੇ ਦਿਲ ਵਿਚਲੇ ਛੇਕ ਦਾ ਸਫ਼ਲ ਆਪਰੇਸ਼ਨ ਕਰ ਦਿਤਾ ਗਿਆ। ਡਾਕਟਰਾਂ ਮੁਤਾਬਕ ਬੱਚਾ ਹੁਣ ਬਿਲਕੁਲ ਤੰਦਰੁਸਤ ਹੈ। ਸਿਵਲ ਸਰਜਨ ਨੇ ਡਾ. ਅਲਕਜੋਤ ਕੌਰ ਅਤੇ ਉਨ੍ਹਾਂ ਦੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਸਦਕਾ ਬੱਚੇ ਦਾ ਮੁਫ਼ਤ ਆਪਰੇਸ਼ਨ ਸੰਭਵ ਹੋਇਆ ਹੈ ਅਤੇ ਪਰਵਾਰ ਦਾ ਲਗਭਗ ਡੇਢ ਲੱਖ ਰੁਪਏ ਦਾ ਖ਼ਰਚਾ ਬਚਿਆ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੇਂਦਰ ਅਤੇ ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਸਿਹਤ ਯੋਜਨਾਵਾਂ ਅਤੇ ਪ੍ਰੋਗਰਾਮਾਂ ਦਾ ਵੱਧ ਤੋਂ ਵੱਧ ਫ਼ਾਇਦਾ ਲੈਣ। ਕਿਸੇ ਵੀ ਜ਼ਰੂਰੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਫ਼ੋਟੋ ਕੈਪਸ਼ਨ : ਆਪਰੇਸ਼ਨ ਤੋਂ ਬਾਅਦ ਬੱਚੇ ਅਤੇ ਉਸ ਦੇ ਮਾਪਿਆਂ ਨਾਲ ਡਾਕਟਰਾਂ ਦੀ ਟੀਮ।

ਵੀਡੀਓ

ਹੋਰ
Have something to say? Post your comment
X