ਮੋਰਿੰਡਾ 19 ਸਤੰਬਰ ( ਭਟੋਆ )
ਬਾਬਾ ਦੀਪ ਸਿੰਘ ਜੀ ਸਪੋਰਟਸ ਕਲੱਬ ਸਿੰਘ ਭਗਵੰਤਪੁਰਾ ਦੀ ਹੈਂਡਬਾਲ ਟੀਮ ਨੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਰੋਪੜ ਜ਼ਿਲ੍ਹੇ ਵਿੱਚੋਂ ਤੀਜਾ ਸਥਾਨ ਹਾਸਿਲ ਕੀਤਾ ਹੈ । ਕਲੱਬ ਵੱਲੋਂ ਹਾਸਲ ਕੀਤੀ ਇਸ ਜਿੱਤ ਤੇ ਹਲਕਾ ਵਿਧਾਇਕ ਡਾ ਚਰਨਜੀਤ ਸਿੰਘ ਨੇ ਕਲੱਬ ਦੇ ਸਮੂਹ ਮੈਂਬਰਾਂ ਅਤੇ ਟੀਮ ਨੂੰ ਵਧਾਈ ਦਿੱਤੀ ਹੈ ।
ਕਲੱਬ ਵੱਲੋਂ ਇਥੇ ਭੇਜੇ ਇਕ ਲਿਖਤੀ ਬਿਆਨ ਵਿੱਚ ਕਿਹਾ ਕਿ ਇਸ ਟੀਮ ਦੇ ਖਿਡਾਰੀਆਂ ਇੰਦਰਜੀਤ ਸਿੰਘ , ਬਲਵਿੰਦਰ ਸਿੰਘ , ਜਸਪ੍ਰੀਤ ਸਿੰਘ , ਧਰਮਿੰਦਰ ਕੁਮਾਰ , ਤਰਨਜੀਤ ਸਿੰਘ , ਰਣਵੀਰ ਸਿੰਘ , ਸਾਹਿਲਪ੍ਰੀਤ ਸਿੰਘ , ਜਤਿੰਦਰ ਸਿੰਘ ਹਨੀ , ਪਰਮਿੰਦਰ ਸਿੰਘ , ਗੁਰਪ੍ਰੀਤ ਸਿੰਘ , ਦਲਜੀਤ ਸਿੰਘ, ਹਨੀ ਅਤੇ ਤੇਜਬੀਰ ਸਿੰਘ ਵੱਲੋਂ ਕੀਤੀ ਮਿਹਨਤ ਸਦਕਾ ਇਹ ਟੀਮ ਰੋਪੜ ਜ਼ਿਲ੍ਹੇ ਵਿਚੋਂ ਤੀਜਾ ਸਥਾਨ ਹਾਸਲ ਕਰਨ ਵਿੱਚ ਕਾਮਯਾਬ ਰਹੀ ਹੈ । ਵਿਧਾਇਕ ਡਾ ਚਰਨਜੀਤ ਸਿੰਘ ਨੇ ਕਲੱਬ ਦੇ ਸਮੂਹ ਮੈਂਬਰਾਂ ਅਤੇ ਟੀਮ ਦੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਖੇਡਾਂ ਵਤਨ ਪੰਜਾਬ ਦੀਆਂ ਨੇ ਸੂਬੇ ਦੇ ਖਿਡਾਰੀਆਂ ਵਿੱਚ ਖੇਡ ਸੱਭਿਆਚਾਰ ਪੈਦਾ ਕੀਤਾ ਹੈ ਜਿਸ ਕਾਰਨ ਪਿੰਡਾਂ ਤੇ ਸ਼ਹਿਰਾਂ ਦੇ ਖੇਡ ਮੈਦਾਨਾਂ ਵਿੱਚ ਹੁਣ ਵੱਡੀ ਗਿਣਤੀ ਵਿੱਚ ਖਿਡਾਰੀ ਵੱਖ ਵੱਖ ਖੇਡਾਂ ਵੱਲ ਰੁਚਿਤ ਹੁੰਦੇ ਦਿਖਾਈ ਦੇਣ ਲੱਗੇ ਹਨ ।