ਨਰਾਜ਼ ਵਿਦਿਆਰਥੀਆਂ ਨੇ ਰਾਤ ਭਰ ਕੀਤਾ ਪ੍ਰਦਰਸ਼ਨ
ਜਲੰਧਰ,21 ਸਤੰਬਰ,ਦੇਸ਼ ਕਲਿਕ ਬਿਊਰੋ:
ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਕਾਂਡ ਵਿਵਾਦ ਅਜੇ ਠੰਢਾ ਵੀ ਨਹੀਂ ਪਿਆ ਕਿ ਜਲੰਧਰ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਵੀ ਹੰਗਾਮਾ ਹੋ ਗਿਆ। ਯੂਨੀਵਰਸਿਟੀ ਦੇ ਹੋਸਟਲ ਵਿੱਚ ਇੱਕ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ। ਕੇਰਲ ਦੇ ਵਿਦਿਆਰਥੀ ਏਜਿਨ ਐਸ ਦਿਲੀਪ ਕੁਮਾਰ ਦੇ ਪੁੱਤਰ ਦਿਲੀਪ ਕੁਮਾਰ ਦੇ ਕਮਰੇ ਵਿੱਚੋਂ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ।ਇਸ ਘਟਨਾ ਤੋਂ ਬਾਅਦ ਯੂਨੀਵਰਸਿਟੀ ਦੇ ਨਾਰਾਜ਼ ਵਿਦਿਆਰਥੀ ਹੋਸਟਲ ‘ਚੋਂ ਬਾਹਰ ਆ ਗਏ ਅਤੇ ਰਾਤ ਭਰ ਹੰਗਾਮਾ ਕੀਤਾ। ਉਨ੍ਹਾਂ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਵਿਦਿਆਰਥੀਆਂ ਦਾ ਦੋਸ਼ ਹੈ ਕਿ ਮਰਨ ਵਾਲੇ ਵਿਦਿਆਰਥੀ ਦੀ ਜਾਨ ਬਚ ਸਕਦੀ ਸੀ ਪਰ ਯੂਨੀਵਰਸਿਟੀ ‘ਚ ਐਂਬੂਲੈਂਸ ਹੀ ਦੇਰੀ ਨਾਲ ਪੁੱਜੀ।ਇਸ ਦੇ ਨਾਲ ਹੀ ਵਿਦਿਆਰਥੀ ਇਹ ਵੀ ਮੰਗ ਕਰ ਰਹੇ ਸਨ ਕਿ ਮ੍ਰਿਤਕ ਦੇ ਕਮਰੇ ‘ਚੋਂ ਮਿਲੇ ਸੁਸਾਈਡ ਨੋਟ ਨੂੰ ਜਨਤਕ ਕੀਤਾ ਜਾਵੇ। ਵਿਦਿਆਰਥੀ ‘ਵੀ ਵਾਂਟ ਜਸਟਿਸ’ ਦੇ ਨਾਅਰੇ ਲਗਾ ਰਹੇ ਸਨ। ਪੁਲੀਸ ਰਾਤ ਭਰ ਮਾਹੌਲ ਨੂੰ ਸ਼ਾਂਤ ਕਰਨ ਦੇ ਯਤਨਾਂ ਵਿੱਚ ਲੱਗੀ ਰਹੀ।