Hindi English Tuesday, 29 April 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸਿਹਤ/ਪਰਿਵਾਰ

More News

ਸਿਹਤ ਵਿਭਾਗ ਅਧੀਨ ਨੈਸ਼ਨਲ ਹੈਲਥ ਮਿਸ਼ਨ ਦੇ ਕਾਮਿਆਂ ਵੱਲੋਂ ਮੁੱਖ ਮੰਤਰੀ ਨਿਵਾਸ ਦੇ ਬਾਹਰ ਸੂਬਾ ਪੱਧਰੀ ਰੋਸ ਰੈਲੀ

Updated on Monday, September 26, 2022 14:18 PM IST

 
ਪੰਜਾਬ ਤੋਂ ਬਾਅਦ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਦੀਆਂ ਸੜਕਾਂ 'ਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ 
 
ਦਲਜੀਤ ਕੌਰ ਭਵਾਨੀਗੜ੍ਹ 
 
 
ਸੰਗਰੂਰ, 26 ਸਤੰਬਰ, 2022: ਪੰਜਾਬ ਭਰ 'ਚੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂੂਰ ਪਹੁੰਚੇ ਸਿਹਤ ਵਿਭਾਗ ਅਧੀਨ ਨੈਸ਼ਨਲ ਹੈਲਥ ਮਿਸ਼ਨ ਦੇ ਕਾਮਿਆਂ ਵੱਲੋਂ ਅੱਜ ਪੰਜਾਬ ਦੀ 'ਆਪ' ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ਼ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਫਲਾਈਓਵਰ ਹੇਠਾਂ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ। 
 
 
ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਡਾਕਟਰ ਵਾਹਿਦ ਸੰਗਰੂਰ ਨੇ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਹੁਤ ਵਾਅਦੇ ਕੀਤੇ ਜਾ ਰਹੇ ਹਨ, ਪਰ ਸਿਹਤ ਸੇਵਾਵਾਂ ਦੇਣ ਵਾਲੇ ਨੈਸ਼ਨਲ ਹੈਲਥ ਮਿਸ਼ਨ ਦੇ ਠੇਕਾ ਮੁਲਾਜਮਾਂ ਤੋਂ ਪੰਜਾਬ ਸਰਕਾਰ ਕਿਨਾਰਾ ਕਰਦੀ ਨਜਰ ਆ ਰਹੀ ਹੈ। ਨੈਸ਼ਨਲ ਹੈਲਥ ਮਿਸ਼ਨ ਅਧੀਨ ਮੁਲਾਜਮ ਪਿੱਛਲੇ 15 ਸਾਲਾਂ ਤੋਂ ਕੰਮ ਕਰ ਰਹੇ ਹਨ, ਜਿਨ੍ਹਾਂ ਨਾਲ ਸਮੇਂ ਦੀਆਂ ਸਰਕਾਰਾਂ ਨੇ ਹਰ ਵਾਰ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਨੈਸ਼ਨਲ ਹੈਲਸ਼ ਮਿਸ਼ਨ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਨ ਤੇ ਪਹਿਲੀ ਕੈਬਨਿਟ ਵਿੱਚ ਹੀ ਯੋਗ ਪ੍ਣਾਲੀ ਰਾਹੀ ਭਰਤੀ ਹੋਏ ਸਮੂਹ ਐੱਨ.ਐੱਚ.ਐੱਮ ਮੁਲਾਜ਼ਮਾਂ (ਕਰੋਨਾ ਯੋਧਿਆਂ) ਨੂੰ ਪਹਿਲ ਦੇ ਅਧਾਰ ਤੇ ਰੈਗੂਲਰ ਕੀਤਾ ਜਾਵੇਗਾ, ਪ੍ਰੰਤੂ ਹੁਣ ਪੰਜਾਬ ਸਰਕਾਰ ਆਪਣੇ ਵਾਅਦੇ ਤੋਂ ਮੁੱਕਰਦੀ ਨਜ਼ਰ ਆ ਰਹੀ ਹੈ, ਜਿਸ ਦੇ ਵਿਰੋਧ ਵਿੱਚ ਰੋਸ ਵਜੋਂ ਅੱਜ ਸੂਬੇ ਭਰ ਦੇ ਹਜਾਰਾਂ ਸਿਹਤ ਮੁਲਾਜਮਾਂ ਦੀ ਇੱਕ ਵਿਸ਼ਾਲ ਸੂਬਾ ਪੱਧਰੀ ਰੈਲੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਅੱਗੇ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਸੂਬਾ ਭਰ ਦੇ ਸਮੂਹ ਨੈਸ਼ਨਲ ਹੈਲਥ ਮਿਸ਼ਨ ਮੁਲਾਜ਼ਮਾਂ ਵੱਲੋਂ ਪਿਛਲੇ ਹਫ਼ਤੇ ਵੀ ਮਿਤੀ 12 ਸਤੰਬਰ ਨੂੰ 12 ਤੋਂ 2 ਵਜੇ ਤੱਕ 2 ਘੰਟੇ ਲਈ ਮੁਕੱਮਲ ਤੌਰ ਤੇ ਕੰਮ ਬੰਦ ਕਰਕੇ ਜਿਲ੍ਹਾ ਪੱਧਰ ਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਅਤੇ ਰੋਸ਼ ਪ੍ਰਦਰਸ਼ਨ ਕੀਤੇ ਗਏ ਸਨ। 
 
 
ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਸਕੱਤਰ ਜੋਗਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਵਿੱਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਮੁਲਾਜਮਾਂ ਦੁਆਰਾ ਕੋਵਿਡ-19 ਮਹਾਂਮਾਰੀ ਵਿੱਚ ਦਿੱਤੀਆਂ ਗਈਆਂ ਸੇਵਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨੈਸ਼ਨਲ ਹੈਲਥ ਮਿਸ਼ਨ ਲਈ ਸਪੈਸ਼ਲ ਯੂਨੀਵਰਸਲ ਰੈਗੂਲਾਇਜੇਸ਼ਨ ਪਾਲਿਸੀ ਬਣਾ ਕੇ ਸਮੂਹ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਜਮਾਂ ਨੂੰ ਬਿਨਾਂ ਭੇਦਭਾਵ ਦੇ ਰੈਗੂਲਰ ਕਰੇ ਨਹੀਂ ਤਾਂ ਸੰਘਰਸ਼ਾਂ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਸਰਕਾਰ ਦੀ ਵਾਅਦਾ ਖਿਲਾਫੀ ਤੋਂ ਨਰਾਜ਼ ਆਪਣੇ ਰੋਸ ਪ੍ਰਦਰਸ਼ਨਾਂ ਦੇ ਤਹਿਤ ਅੱਜ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜਮਾਂ ਵੱਲੋਂ ਸਰਕਾਰ ਦੇ ਖਿਲਾਫ਼ ਸੜਕਾਂ ਤੇ ਉਤਰਨ ਦਾ ਫੈਸਲਾ ਕੀਤਾ ਗਿਆ ਹੈ। ਆਉਣ ਵਾਲੇ ਦਿਨਾਂ ਦੇ ਦੌਰਾਨ ਪੰਜਾਬ ਭਰ ਦੇ ਸਾਰੇ ਜਿਲਿਆਂ ਦੇ ਨੈਸ਼ਨਲ ਹੈਲਥ ਮਿਸ਼ਨ ਦੇ ਠੇਕਾ ਮੁਲਜ਼ਮਾਂ ਵੱਲੋਂ ਪੰਜਾਬ ਸਰਕਾਰ ਦੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਮੰਗ ਪੱਤਰ ਸੌਂਪੇ ਜਾਣਗੇ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤੇ ਜਾਣਗੇ। 
        
 
ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਸੀਨੀਅਰ ਮੀਤ ਪ੍ਰਧਾਨ ਕਿਰਨਜੀਤ ਕੌਰ ਅਤੇ ਪ੍ਰੈੱਸ ਸਕੱਤਰ ਕਮਲਜੀਤ ਕੌਰ ਬਰਨਾਲਾ ਵੱਲੋਂ ਪੰਜਾਬ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਗਈ ਕਿ ਜਦੋਂ ਤੱਕ ਪੰਜਾਬ ਸਰਕਾਰ ਨੈਸ਼ਨਲ ਹੈਲਸ਼ ਮਿਸ਼ਨ ਦੇ ਮੁਲਾਜਮਾਂ ਨੂੰ ਰੈਗੂਲਰ ਕਰਨ ਸਬੰਧੀ ਪੂਰਨ ਤੌਰ ਤੇ ਐਲਾਨ ਨਹੀਂ ਕਰਦੀ ਉਦੋਂ ਤੱਕ ਸਰਕਾਰ ਵਿਰੁੱਧ ਰੋਸ਼ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ ਅਤੇ ਅੱਜ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਰੈਲੀ ਕਰਨ ਤੋਂ ਬਾਅਦ ਪੰਜਾਬ ਤੋਂ ਬਾਅਦ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਦੀਆਂ ਸੜਕਾਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। 
 
 
ਜਿਕਰਯੋਗ ਹੈ ਕਿ ਸਿਹਤ ਵਿਭਾਗ ਵਿੱਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਲੱਗਭੱਗ ਬਾਰਾਂ ਹਜਾਰ ਸਿਹਤ ਕਰਮਚਾਰੀ ਜਿਨ੍ਹਾਂ ਵਿੱਚ ਡਾਕਟਰ, ਏ. ਐੱਨ. ਐੱਮ, ਸਟਾਫ਼ ਨਰਸਾਂ, ਆਯੂਸ਼, ਸੀ ਐੱਚ ਓ, ਆਰ ਬੀ ਐਸ ਕੇ ਅਤੇ ਦਫਤਰੀ ਸਟਾਫ਼ ਪਿਛਲੇ ਪੰਦਰ੍ਹਾਂ ਸਾਲਾਂ ਤੋਂ ਬਹੁਤ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਦੇ ਆ ਰਹੇ ਹਨ।
 
 
ਇਸ ਮੌਕੇ ਗੁਲਸ਼ਨ ਸ਼ਰਮਾਂ ਫਰੀਦਕੋਟ, ਡਾਕਟਰ ਪ੍ਰਭਜੋਤ ਜੱਬਲ, ਹਰਜਿੰਦਰ ਸਿੰਘ, ਹਰਪ੍ਰੀਤ ਸਿੰਘ ਸੰਗਰੂਰ, ਡਾਕਟਰ ਸਿਮਰਪਾਲ, ਡਾਕਟਰ ਸ਼ਿਵਰਾਜ, ਅਵਤਾਰ ਸਿੰਘ ਮਾਨਸਾ, ਅਮਰਜੀਤ ਸਿੰਘ ਫਤਿਹਗੜ੍ਹ ਸਾਹਿਬ, ਨੀਤੂ ਸ਼ਰਮਲ ਹੁਸ਼ਿਆਰਪੁਰ, ਅਮਨਦੀਪ ਮਾਨਸਾ, ਡਾਕਟਰ ਰਾਜ ਪਟਿਆਲਾ, ਡਾਕਟਰ ਸੁਮਿਤ ਕਪਾਹੀ ਜਲੰਧਰ ਅਤੇ ਪੰਜਾਬ ਭਰ ਦੇ ਹਜ਼ਾਰਾਂ ਨੈਸ਼ਨਲ ਹੈਲਥ ਮਿਸ਼ਨ ਦੇ ਸਮੂਹ ਠੇਕਾ ਮੁਲਾਜ਼ਮ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
X