ਨਵੀਂ ਦਿੱਲੀ,27 ਸਤੰਬਰ,ਦੇਸ਼ ਕਲਿਕ ਬਿਊਰੋ:
ਦਿੱਲੀ ਹਾਈਕੋਰਟ ਨੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈ ਕੋਰਟ ਨੇ ਲੈਫਟੀਨੈਂਟ ਗਵਰਨਰ ਵੀਕੇ ਸਕਸੈਨਾ ਦੇ ਖਿਲਾਫ ਇਤਰਾਜ਼ਯੋਗ ਬਿਆਨਾਂ ਅਤੇ ਵਿਵਾਦਿਤ ਪੋਸਟਾਂ ਨੂੰ ਹਟਾਉਣ ਲਈ ਕਿਹਾ ਹੈ। ਹਾਈ ਕੋਰਟ ਨੇ ਆਪਣੇ ਅੰਤਰਿਮ ਹੁਕਮ ਵਿੱਚ ਉਪ ਰਾਜਪਾਲ ਦੇ ਖਿਲਾਫ ਕਥਿਤ ਅਪਮਾਨਜਨਕ ਸਮੱਗਰੀ ਨੂੰ ਹਟਾਉਣ ਦੇ ਹੁਕਮ ਦਿੱਤੇ ਹਨ।ਜ਼ਿਕਰਯੋਗ ਹੈ ਕਿ ਦਿੱਲੀ ਦੇ ਐਲਜੀ ਵੀਕੇ ਸਕਸੈਨਾ ਨੇ ਦਿੱਲੀ ਹਾਈ ਕੋਰਟ ਨੂੰ ਅਪੀਲ ਕੀਤੀ ਸੀ ਕਿ ਉਹ 'ਆਪ' ਅਤੇ ਇਸ ਦੇ ਨੇਤਾਵਾਂ ਨੂੰ ਭਵਿੱਖ ਵਿੱਚ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਦੇ ਖਿਲਾਫ ਅਪਮਾਨਜਨਕ ਬਿਆਨਾਂ ਦੇ ਦੋਸ਼ ਲਗਾਉਣ ਤੋਂ ਰੋਕੇ।