ਨਵੀਂ ਦਿਲ਼ੀ,27 ਸਤੰਬਰ,ਦੇਸ਼ ਕਲਿਕ ਬਿਊਰੋ:
ਸੁਪਰੀਮ ਕੋਰਟ ਦੇ ਕੌਲਿਜੀਅਮ ਨੇ ਬੰਬੇ ਹਾਈ ਕੋਰਟ ਦੇ ਚੀਫ਼ ਜਸਟਿਸ ਦੀਪਾਂਕਰ ਦੱਤਾ ਨੂੰ ਸੁਪਰੀਮ ਕੋਰਟ ਵਿੱਚ ਜੱਜ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਹੈ।ਸੁਪਰੀਮ ਕੋਰਟ ਦੀ ਵੈੱਬਸਾਈਟ 'ਤੇ ਦਿੱਤੀ ਗਈ ਜਾਣਕਾਰੀ ਮੁਤਾਬਕ ਸੋਮਵਾਰ ਨੂੰ ਸੀਜੇਆਈ ਯੂਯੂ ਲਲਿਤ ਦੀ ਪ੍ਰਧਾਨਗੀ 'ਚ ਹੋਈ ਕੌਲਿਜੀਅਮ ਦੀ ਬੈਠਕ 'ਚ ਇਹ ਫੈਸਲਾ ਲਿਆ ਗਿਆ। ਸੁਪਰੀਮ ਕੋਰਟ ਕੌਲਿਜੀਅਮ ਦੇ ਬਿਆਨ ਵਿੱਚ ਕਿਹਾ ਗਿਆ ਹੈ ਕਿ 26 ਸਤੰਬਰ, 2022 ਨੂੰ ਹੋਈ ਮੀਟਿੰਗ ਵਿੱਚ ਬੰਬੇ ਹਾਈ ਕੋਰਟ ਦੇ ਚੀਫ਼ ਜਸਟਿਸ ਦੀਪਾਂਕਰ ਦੱਤਾ ਨੂੰ ਸੁਪਰੀਮ ਕੋਰਟ ਦਾ ਜੱਜ ਬਣਾਉਣ ਦੀ ਸਿਫ਼ਾਰਸ਼ ਕੀਤੀ ਗਈ ਸੀ।ਜਸਟਿਸ ਦੱਤਾ ਨੂੰ 22 ਜੂਨ, 2006 ਨੂੰ ਕਲਕੱਤਾ ਹਾਈ ਕੋਰਟ ਵਿੱਚ ਸਥਾਈ ਜੱਜ ਵਜੋਂ ਨਿਯੁਕਤ ਕੀਤਾ ਗਿਆ ਸੀ। ਫਿਰ ਉਸਨੂੰ 28 ਅਪ੍ਰੈਲ, 2020 ਨੂੰ ਬੰਬੇ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਪਦਉਨਤ ਕੀਤਾ ਗਿਆ। ਉਦੋਂ ਤੋਂ ਉਹ ਇਸ ਅਹੁਦੇ 'ਤੇ ਕੰਮ ਕਰ ਰਹੇ ਹਨ।