ਦਲਜੀਤ ਕੌਰ ਭਵਾਨੀਗੜ੍ਹ
ਮਲੇਰਕੋਟਲਾ, 27 ਸਤੰਬਰ, 2022: ਅੱਜ ਸਰਕਾਰੀ ਕਾਲਜ ਮਲੇਰਕੋਟਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਮੁੱਖ ਬੁਲਾਰਾ ਪੰਜਾਬ ਸਟੂਡੈਂਟ ਯੂਨੀਅਨ ਦੇ ਸੂਬਾ ਪ੍ਰਧਾਨ ਰਣਵੀਰ ਰੰਧਾਵਾ ਸਨ।
ਇਸ ਮੌਕੇ ਸੂਬਾ ਪ੍ਰਧਾਨ ਰਣਵੀਰ ਰੰਧਾਵਾ ਨੇ ਸੰਬੋਧਨ ਕਰਦੇ ਹੋਏ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਬਾਰੇ ਜਾਣੂ ਕਰਵਾਇਆ ਅਤੇ ਦੱਸਿਆ ਕਿ ਜੋ ਮੌਜੂਦਾ ਸਰਕਾਰ ਭਗਤ ਸਿੰਘ ਦਾ ਮਾਡਲ ਸਾਡੇ ਸਾਹਮਣੇ ਪੇਸ਼ ਕਰ ਰਹੇ ਓ ਅਜਿਹਾ ਨਹੀਂ ਭਗਤ ਸਿੰਘ ਦਾ ਮੁੱਖ ਤੌਰ ਤੇ ਇੱਕ ਸੋਚ ਹੈ ਇੱਕ ਵਿਚਾਰ ਹੈ। ਇੱਕ ਪਾਸੇ ਸਾਡੀ ਸਰਕਾਰ ਭਗਤ ਸਿੰਘ ਨੂੰ ਆਪਣਾ ਰੋਲ ਮਾਡਲ ਪੇਸ਼ ਕਰਦੀ ਹੈ ਪਰ ਦੂਸਰੇ ਪਾਸੇ ਹੀ ਉਹ ਇਸ ਨੂੰ ਆਤੰਕਵਾਦੀ ਗਰਦਾਨਦੀ ਦੀ ਹੈ।
ਸ੍ਰੀ ਰਣਬੀਰ ਸਿੰਘ ਰੰਧਾਵਾ ਨੇ ਕਿਹਾ ਕਿ ਭਗਤ ਸਿੰਘ ਦੀ ਸੋਚ ਤਾਂ ਜੋ ਕਿ ਵਰਗ ਵੰਡ ਨੂੰ ਨਕਾਰਦੀ ਹੈ ਤੇ ਸਾਰੇ ਸਮਾਜ ਨੂੰ ਇੱਕ ਹੋਣ ਦਾ ਸੁਨੇਹਾ ਦਿੰਦੀ ਹੈ। ਭਗਤ ਸਿੰਘ ਦੇ ਵਿਚਾਰਾਂ ਅਤੇ ਸੋਚ ਤੇ ਪਹਿਰਾ ਦੇਣਾ ਹੈ। ਭਗਤ ਸਿੰਘ ਨੂੰ ਸੱਚੀ ਸ਼ਰਧਾਂਜਲੀ ਦੇਣਾ ਹੋਵੇਗਾ।
ਇਸ ਮੌਕੇ ਪੀਐੱਸਯੂ ਦੇ ਜ਼ਿਲ੍ਹਾ ਆਗੂ ਕਮਲਦੀਪ ਕੌਰ ਸਟੇਜ ਸੈਕਟਰੀ ਦੀ ਭੂਮਿਕਾ ਨਿਭਾਈ। ਵਿਦਿਆਰਥੀ ਆਗੂ ਕਿਰਨਪਾਲ ਕੌਰ ਨੇ ਸੰਬੋਧਨ ਕਰਦੇ ਹੋਏ 7 ਅਕਤੂਬਰ ਨੂੰ ਰੀਗਲ ਸਿਨੇਮਾ ਮੋਗਾ ਵਿਖੇ ਵਿਦਿਆਰਥੀਆਂ ਨੂੰ ਪਹੁੰਚਣ ਦੀ ਅਪੀਲ ਕੀਤੀ।