ਲਖੀਮਪੁਰ ਖੇੜੀ, 28 ਸਤੰਬਰ, ਦੇਸ਼ ਕਲਿਕ ਬਿਊਰੋ:
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਕਈ ਔਰਤਾਂ ਸਮੇਤ ਛੇ ਯਾਤਰੀਆਂ ਦੀ ਮੌਤ ਹੋ ਗਈ। ਇਸ ਘਟਨਾ 'ਚ ਕਈ ਲੋਕ ਜ਼ਖਮੀ ਵੀ ਹੋਏ ਹਨ। ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।ਜਾਣਕਾਰੀ ਮੁਤਾਬਕ ਲਖੀਮਪੁਰ ਖੇੜੀ ਜ਼ਿਲੇ 'ਚ ਪੀਲੀਭੀਤ ਬਸਤੀ ਹਾਈਵੇਅ 'ਤੇ ਸ਼ਾਰਦਾ ਪੁਲ ਨੇੜੇ ਬੱਸ ਅਤੇ ਡੀਸੀਐੱਮ ਦੀ ਜ਼ਬਰਦਸਤ ਟੱਕਰ ਹੋ ਗਈ ਹੈ। ਇਸ ਭਿਆਨਕ ਹਾਦਸੇ 'ਚ ਦਰਜਨਾਂ ਲੋਕ ਜ਼ਖਮੀ ਹੋ ਗਏ ਹਨ। ਛੇ ਲੋਕਾਂ ਦੀ ਮੌਤ ਵੀ ਹੋਈ ਹੈ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਕਈ ਜ਼ਖਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਜ਼ਖਮੀਆਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।