ਨਵੀਂ ਦਿੱਲੀ, 28 ਸਤੰਬਰ, ਦੇਸ਼ ਕਲਿੱਕ ਬਿਓਰੋ :
ਕੇਂਦਰ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਡੀਏ ਵਿੱਚ ਵਾਧਾ ਕਰਕੇ ਤੋਹਫਾ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ ਮੁਲਾਜ਼ਮ ਦੇ ਡੀਏ ਵਿੱਚ 4 ਫੀਸਦੀ ਵਾਧਾ ਕੀਤਾ ਗਿਆ ਹੈ। ਇਸ ਨਾਲ ਪੈਨਸ਼ਨਰਾਂ ਨੂੰ ਵੀ ਫਾਇਦਾ ਹੋਵੇਗਾ। ਸੂਤਰਾਂ ਮੁਤਾਬਕ- ਕੈਬਨਿਟ ਨੇ ਇਸ ਲਈ ਮਨਜ਼ੂਰੀ ਦੇ ਦਿੱਤੀ ਹੈ। ਜਿਕਰਯੋਗ ਹੈ ਕਿ ਪਿਛਲੇ ਕਈ ਸਾਲਾਂ ਤੋਂ ਹਰ ਸਾਲ ਤਿਉਹਾਰਾਂ ਦੌਰਾਨ ਮਹਿੰਗਾਈ ਭੱਤੇ ਵਿੱਚ ਸੋਧਾਂ ਦਾ ਐਲਾਨ ਕੀਤਾ ਜਾਂਦਾ ਰਿਹਾ ਹੈ, ਜਿਸ ਨਾਲ ਤਿਉਹਾਰਾਂ ਦੇ ਵਿਚਕਾਰ ਕੁਝ ਵਾਧੂ ਪੈਸਾ ਸਰਕਾਰੀ ਮੁਲਾਜ਼ਮਾਂ ਨੂੰ ਆ ਜਾਂਦਾ ਹੈ। ਇਸ ਸਾਲ ਵੀ ਨਵਰਾਤਰੀ ਮੌਕੇ ਡੀਏ ਵਾਧੇ ਦੇ ਐਲਾਨ ਦੀ ਉਡੀਕ ਕਰ ਰਹੇ ਮਜ਼ਦੂਰਾਂ ਨੂੰ ਅੱਜ ਖੁਸ਼ਖਬਰੀ ਮਿਲਣ ਵਾਲੀ ਹੈ। ਸੂਤਰਾਂ ਮੁਤਾਬਕ ਰਸਮੀ ਐਲਾਨ ਦੁਪਹਿਰ 3 ਵਜੇ ਤੋਂ ਬਾਅਦ ਕੀਤੇ ਜਾਣ ਦੀ ਸੰਭਾਵਨਾ ਹੈ।