ਸ਼੍ਰੀਨਗਰ,30 ਸਤੰਬਰ,ਦੇਸ਼ ਕਲਿਕ ਬਿਊਰੋ:
ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲੇ ਦੇ ਚਿਤਰਗਾਮ ਇਲਾਕੇ ਅਤੇ ਬਾਰਾਮੂਲਾ ਜ਼ਿਲੇ ਦੇ ਪੱਟਨ ਇਲਾਕੇ 'ਚ ਅੱਜ ਸਵੇਰ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਸੁਰੱਖਿਆ ਬਲਾਂ ਨੇ ਬਾਰਾਮੂਲਾ 'ਚ ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਸੁਰੱਖਿਆ ਬਲਾਂ ਨੂੰ ਇਨ੍ਹਾਂ ਇਲਾਕਿਆਂ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਸ ਨੇ ਇੱਥੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਤਾਂ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।ਪੁਲਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਖਿਲਾਫ ਆਪਰੇਸ਼ਨ ਜਾਰੀ ਹੈ। ਇਸ ਤੋਂ ਪਹਿਲਾਂ ਮੰਗਲਵਾਰ ਅਤੇ ਸੋਮਵਾਰ ਨੂੰ ਦੱਖਣੀ ਕਸ਼ਮੀਰ ਦੇ ਕੁਲਗਾਮ 'ਚ ਤਿੰਨ ਅੱਤਵਾਦੀ ਮਾਰੇ ਗਏ ਸਨ। ਪੁਲਸ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਜ਼ਿਲੇ ਦੇ ਅਹਵਾਤੂ ਪਿੰਡ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ 'ਤੇ ਘੇਰਾਬੰਦੀ ਸ਼ੁਰੂ ਕਰ ਦਿੱਤੀ ਸੀ।