ਨਵੀਂ ਦਿੱਲੀ,2 ਅਕਤੂਬਰ,ਦੇਸ਼ ਕਲਿਕ ਬਿਊਰੋ :
ਇੰਡੀਗੋ ਦੇ ਜਹਾਜ਼ 'ਚ ਬੰਬ ਹੋਣ ਦੀ ਸੂਚਨਾ ਤੋਂ ਬਾਅਦ ਹਲਚਲ ਮਚ ਗਈ। ਉਦੋਂ ਤੋਂ ਹੀ ਪੁਲਿਸ ਜਾਂਚ ਵਿੱਚ ਜੁਟੀ ਹੋਈ ਹੈ। ਪੁਲਸ ਨੇ ਅੱਜ ਐਤਵਾਰ ਨੂੰ ਕਿਹਾ ਕਿ ਜਹਾਜ਼ 'ਚ ਕੁਝ ਵੀ ਸ਼ੱਕੀ ਨਹੀਂ ਮਿਲਿਆ। ਹਾਲਾਂਕਿ ਧਮਕੀ ਦੇਣ ਵਾਲੇ ਦੀ ਭਾਲ ਜਾਰੀ ਹੈ।ਅਧਿਕਾਰੀਆਂ ਨੇ ਦੱਸਿਆ ਕਿ ਮੁੰਬਈ ਹਵਾਈ ਅੱਡੇ ਦੇ ਅਧਿਕਾਰੀਆਂ ਨੂੰ ਸ਼ਨੀਵਾਰ ਨੂੰ ਇੱਕ ਈਮੇਲ ਪ੍ਰਾਪਤ ਹੋਈ ਸੀ ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਮੁੰਬਈ ਵਿੱਚ ਇੰਡੀਗੋ ਦੀ ਇੱਕ ਉਡਾਣ ਵਿੱਚ ਬੰਬ ਲਗਾਇਆ ਗਿਆ ਸੀ। ਇਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਸ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਆਲੇ-ਦੁਆਲੇ ਦੇ ਇਲਾਕੇ ਨੂੰ ਖਾਲੀ ਕਰਵਾਇਆ ਅਤੇ ਜਹਾਜ਼ ਦੀ ਜਾਂਚ ਕੀਤੀ ਪਰ ਉਸ 'ਚ ਕੁਝ ਵੀ ਸ਼ੱਕੀ ਨਹੀਂ ਮਿਲਿਆ। ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।