ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵਿਚ ਠੇਕੇਦਾਰ,ਕੰਪਨੀਆਂ ਰਾਹੀ ਰੱਖੇ ਆਊਟਸੋਰਸ ਕੱਚੇ ਕਾਮਿਆਂ ਨੂੰ ਰੈਗੂਲਰ ਕੀਤਾ ਜਾਵੇ -ਸ਼ੇਰ ਸਿੰਘ ਖੰਨਾ
ਖੰਨਾ: 2 ਅਕਤੂਬਰ, ਦੇਸ਼ ਕਲਿੱਕ ਬਿਓਰੋ
ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਤੇ ਲੇਬਰ ਯੂਨੀਅਨ (ਰਜਿ.23 ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ, ਚੇਅਰਮੈਨ ਗੁਰਜੰਟ ਸਿੰਘ ਧੂਰੀ ਅਤੇ ਸੂਬਾ ਆਗੂ ਗਗਨ ਸਿੰਘ ਫ਼ਿਰੋਜ਼ਪੁਰ ਨੇ ਕਿਹਾ ਕਿ ਠੇਕਾ ਮੁਲਾਜਮ ਸੰਘਰਸ ਮੋਰਚਾ ਪੰਜਾਬ ਵੱਲੋ ਵੱਖ ਵੱਖ ਸਰਕਾਰੀ ਵਿਭਾਗਾਂ ਵਿਚ ਆਊਟਸੋਰਸ, ਠੇਕੇਦਾਰਾਂ, ਕੰਪਨੀਆਂ ਸੁਸਾਇਟੀਆਂ ਰਾਹੀਂ ਪਿਛਲੇ 15-20 ਸਾਲਾਂ ਤੋਂ ਲਗਾਤਾਰ ਕੰਮ ਕਰਦੇ ਆ ਰਹੇ ਹਾਂ ਵਰਕਰਾਂ ਨੂੰ ਉਨ੍ਹਾਂ ਦੇ ਪਿੱਤਰੀ ਵਿਭਾਗਾਂ ਵਿਚ ਬਿਨਾ ਭੇਂਦਭਾਵ ਦੇ ਪੱਕੇ ਕਰਵਾਉਣ ਲਈ, 1948 ਐਕਟ ਮੁਤਾਬਕ ਤਨਖਾਹ ਵਿਚ ਵਾਧਾ ਕਰਵਾਉਣ ਸਮੇਤ ਹੋਰ ਜਾਇਜ ਅਤੇ ਹੱਕੀ ਮੰਗਾਂ ਮਨਵਾਉਣ ਲਈ 7 ਅਕਤੂਬਰ ਨੂੰ ਹਲਕਾ ਧੂਰੀ ਦਾ ਸਟੇਟ ਹਾਈਵੇ ਜਾਮ ਕਰਨ ਦਾ ਮਨ ਬਣਾ ਚੁੱਕੇ ਹਾਂ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਇੰਪਲਾਇਜ਼ ਕੰਟਰੈਕਟ ਵਰਕਰਜ਼ ਅਤੇ ਲੇਬਰ ਯੂਨੀਅਨ ਰਜਿ: 23 ਦੇ ਵਰਕਰਾਂ ਵਲੋਂ ਪਰਿਵਾਰਾਂ ਸਮੇਤ ਵੱਧ ਚੱੜ ਕੇ ਸ਼ਾਮਲ ਹੋਣ ਲਈ ਐਲਾਨ ਕੀਤਾ ਗਿਆ ਹੈ। ਇਸਦੇ ਨਾਲ ਹੀ ਸੂਬਾ ਕਮੇਟੀ ਦੇ ਫੈਸਲੇ ਤਹਿਤ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵਲੋਂ ਸਮੂਹ ਸਰਕਾਰੀ ਵਿਭਾਗਾਂ ’ਚ ਸੇਵਾਵਾਂ ਦੇ ਰਹੇ ਠੇਕੇਦਾਰਾਂ,ਸੁਸਾਇਟੀਆਂ ਰਾਹੀ ਰੱਖੇ ਆਊਟਸੋਰਸਿਸ ਕਾਮਿਆਂ ਨੂੰ ਉਨ੍ਹਾਂ ਦੇ ਪਿੱਤਰੀ ਵਿਭਾਗਾਂ ’ਚ ਰੈਗੂਲਰ ਕਰਨ ਸਮੇਤ ਹੋਰਨਾਂ ਮੰਗਾਂ ਦਾ ਹੱਲ ਕਰਵਾਉਣ ਲਈ ਦੁਸਹਿਰੇ ਵਾਲੇ ਦਿਨ 5 ਅਕਤੂਬਰ ਨੂੰ ਪੰਜਾਬ ਸਰਕਾਰ ਦੇ ਰਾਵਨ ਰੂਪੀ ਪੂਤਲੇ ਸਾੜੇ ਜਾਣਗੇ ਅਤੇ 7 ਅਕਤੂਬਰ ਨੂੰ ਪੰਜਾਬ ਭਰ ਵਿੱਚੋਂ ਪੂਰੇ ਉਤਸ਼ਾਹ ਨਾਲ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਕਾਮੇ ਪਰਿਵਾਰਾ ਸਮੇਤ ਕਾਫਲੇ ਲੈ ਕੇ ਧੂਰੀ ਸਟੇਟ ਹਾਈਵੇ ਜਾਮ ਕਰਨ ਲਈ ਕੂਚ ਕਰਨਗੇ ਅਤੇ ਜਦੋਂ ਤੱਕ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਮੀਟਿੰਗ ਕਰਕੇ ਮੰਗਾ ਦਾ ਹੱਲ ਨਹੀ ਕੀਤਾ ਜਾਦਾ ਇਹ ਸੰਘਰਸ਼ ਜਾਰੀ ਰਹੇਗਾ।ਇਸ ਮੌਕੇ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਗਗਨ ਸਿੰਘ,ਕੁਲਦੀਪ ਸਿੰਘ ਜਿਲ੍ਹਾ ਪ੍ਰਧਾਨ ਫਤਿਹਗੜ੍ਹ ਸਾਹਿਬ,ਜਸਵੀਰ ਸਿੰਘ ਜਿਲ੍ਹਾ ਪ੍ਰਧਾਨ ਮਾਨਸਾ,ਲਛਮਣ ਸਿੰਘ ਜਿਲ੍ਹਾ ਪ੍ਰਧਾਨ ਬਰਨਾਲਾ,ਹਰਬੰਸ ਸਿੰਘ ਧੂਰੀ, ਗੁਰਵਿੰਦਰ ਸਿੰਘ ਲਹਿਰਾ,ਸੰਦੀਪ ਸਿੰਘ ਅਟਵਾਲ,ਸੰਜੂ ਧੂਰੀ,ਦਰਸ਼ਨ ਸਿੰਘ ਮੰਡੇਰ,ਬਲਵੰਤ ਸਿੰਘ,ਗੁਰਮੇਲ ਸਿੰਘ ਗੁਲਾਬ ਸਿੰਘ ਆਦਿ ਹਾਜ਼ਰ ਸਨ।