ਨਵੀਂ ਦਿੱਲੀ, 3 ਅਕਤੂਬਰ, ਦੇਸ਼ ਕਲਿਕ ਬਿਊਰੋ:
ਅਮਿਤ ਸ਼ਾਹ ਤਿੰਨ ਦਿਨਾਂ ਦੌਰੇ 'ਤੇ ਅੱਜ ਜੰਮੂ-ਕਸ਼ਮੀਰ ਪਹੁੰਚਣਗੇ। ਯਾਤਰਾ ਦੇ ਪਹਿਲੇ ਦਿਨ ਉਹ ਰਾਜੌਰੀ ਵਿੱਚ ਜਨ ਸਭਾ ਨੂੰ ਸੰਬੋਧਨ ਕਰਨਗੇ। ਇਸ ਦੇ ਨਾਲ ਹੀ ਉੱਥੇ ਕਈ ਵਿਕਾਸ ਪ੍ਰੋਜੈਕਟ ਆਰੰਭ ਕੀਤੇ ਜਾਣਗੇ। 4 ਅਕਤੂਬਰ ਨੂੰ ਸਵੇਰੇ ਉਹ ਵੈਸ਼ਨੋ ਦੇਵੀ ਮੰਦਰ 'ਚ ਪੂਜਾ ਕਰਨਗੇ। ਪੂਜਾ ਕਰਨ ਤੋਂ ਬਾਅਦ ਉਹ ਜੰਮੂ 'ਚ ਵੱਖ-ਵੱਖ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ। 5 ਅਕਤੂਬਰ ਨੂੰ ਉਹ ਸ਼੍ਰੀਨਗਰ ਦੇ ਰਾਜ ਭਵਨ 'ਚ ਹੋਣ ਵਾਲੀ ਬੈਠਕ 'ਚ ਜੰਮੂ-ਕਸ਼ਮੀਰ 'ਚ ਸੁਰੱਖਿਆ ਸਥਿਤੀ ਦੀ ਸਮੀਖਿਆ ਕਰਨਗੇ। ਸ੍ਰੀਨਗਰ ਅਤੇ ਬਾਰਾਮੂਲਾ ਵਿੱਚ ਵੱਖ-ਵੱਖ ਵਫ਼ਦਾਂ ਨਾਲ ਵੀ ਮੁਲਾਕਾਤ ਕਰਨਗੇ।ਜ਼ਿਕਰਯੋਗ ਹੈ ਕਿ ਅਮਿਤ ਸ਼ਾਹ ਦੀ ਜੰਮੂ ਫੇਰੀ 30 ਸਤੰਬਰ ਨੂੰ ਤੈਅ ਕੀਤੀ ਗਈ ਸੀ, ਪਰ ਘਾਟੀ 'ਚ ਲਗਾਤਾਰ ਹੋ ਰਹੇ ਅੱਤਵਾਦੀ ਹਮਲਿਆਂ ਦੇ ਮੱਦੇਨਜ਼ਰ ਉਨ੍ਹਾਂ ਦੇ ਪ੍ਰੋਗਰਾਮ 'ਚ ਬਦਲਾਅ ਕੀਤਾ ਗਿਆ ਸੀ। ਇਸ ਨੂੰ 27 ਸਤੰਬਰ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ।ਅੱਜ ਅਮਿਤ ਸ਼ਾਹ ਦੇ ਆਉਣ ਤੋਂ ਪਹਿਲਾਂ ਹੀ ਜੰਮੂ-ਕਸ਼ਮੀਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।