ਆਊਟਸੋਰਸ਼ਡ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ ਤੇ ਵਿਭਾਗਾਂ ਵਿੱਚ ਰੈਗੂਲਰ ਕਰੇ ਪੰਜਾਬ ਸਰਕਾਰ :ਗਗਨਦੀਪ ਸਿੰਘ
ਭਗਤੇ ਭਾਈਕੇ ਸਟੋਰ ਵਿੱਚੋਂ ਕੱਢੇ ਵਰਕਰਾਂ ਨੂੰ ਬਹਾਲ ਕਰਵਾਉਣ ਲਈ 4 ਅਕਤੂਬਰ ਨੂੰ ਪਰਿਵਾਰਾਂ ਤੇ ਭਰਾਤਰੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਦਿੱਤਾ ਜਾਵੇਗਾ ਧਰਨਾ :ਗੁਰਵਿੰਦਰ ਸਿੰਘ ਪਨੂੰ
ਨਥਾਣਾ : 3 ਅਕਤੂਬਰ, ਦੇਸ਼ ਕਲਿੱਕ ਬਿਓਰੋ
ਭਗਤੇ ਭਾਈਕੇ ਵਿੱਖੇ ਸਟੋਰ ਵਿੱਚੋਂ ਕੱਢੇ ਵਰਕਰਾਂ ਨੂੰ ਬਹਾਲ ਕਰਵਾਉਣ ਅਤੇ ਪਾਵਰਕਾਮ ਕਾਰਪੋਰੇਸ਼ਨ 'ਚ ਬਾਹਰੋਂ ਸਿੱਧੀ ਭਰਤੀ ਦੇ ਅਮਲ ਵਿਰੁੱਧ ਅੱਜ ਸਬ ਡਵੀਜ਼ਨ ਨਥਾਣਾ ਵਿਖੇ ਰੋਸ ਰੈਲੀ ਕੀਤੀ ਗਈ। ਇਸ ਰੋਸ ਰੈਲੀ ਦੀ ਅਗਵਾਈ ਪ੍ਰਧਾਨ ਗਗਨਦੀਪ ਸਿੰਘ ਅਤੇ ਜਰਨਲ ਸਕੱਤਰ ਗੁਰਜੀਤ ਸਿੰਘ ਵਲੋਂ ਕੀਤੀ ਗਈ ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਿਜਲੀ ਵਿਭਾਗ ਦੇ ਵਿੱਚ ਤਕਰੀਬਨ ਦੋ ਹਜਾਰ ਕਰੀਬ ਖਾਲੀ ਪਈਆਂ ਪੋਸਟਾਂ ਤੇ ਸਿੱਧੀ ਭਰਤੀ ਦਾ ਫੈਸਲਾ ਲਿਆ ਗਿਆ ਸੀ ਅਤੇ ਪੀ ਐਸ ਪੀ ਸੀ ਐਲ ਪੀ ਐਸ ਪੀ ਐਸ ਟੀ ਐਲ ਕੰਟਰੈਕਚੂਅਲ ਵਰਕਰ ਯੁਨੀਅਨ ਪੰਜਾਬ ਦੇ ਬੈਨਰ ਹੇਠ ਆਉਟਸੋਰਸਡ ਮੁਲਾਜ਼ਮਾਂ ਵਲੋਂਆਉਟਸੋਰਸਡ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਇਸ ਫੈਸਲੇ ਦਾ ਵਿਰੋਧ ਕੀਤਾ ਗਿਆ ਹੈ। ਸ/ਡ ਨਥਾਣਾ ਦੇ ਪ੍ਰਧਾਨ ਗਗਨਦੀਪ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਵਲੋਂ ਪਾਵਰਕਾਮ ਵਿੱਚ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਦੇ ਰਹੇ ਆਉਟਸੋਰਸਡ ਮੁਲਾਜ਼ਮਾਂ ਦੇ ਸੰਘਰਸ਼ ਦੇ ਦਬਾਅ ਸਦਕਾ ਸਹਾਇਕ ਲਾਈਨਮੈਨ ਦੀ ਬਹਾਰੋ ਸਿੱਧੀ ਭਰਤੀ ਲਈ 07 ਅਕਤੂਬਰ ਨੂੰ ਲਿਖਤੀ ਇਮਤਿਹਾਨ ਦੇਣ ਨਿਯਮਿਤ ਕੀਤੀ ਤਰੀਕ ਨੂੰ ਨਵੇਂ ਹੁਕਮਾਂ ਤੱਕ ਮੁਲਤਵੀ ਕਰਨ ਦਾ ਪੱਤਰ ਜਾਰੀ ਕਰ ਦਿੱਤਾ ਗਿਆ ਹੈ।
ਅਗੂਆਂ ਨੇ ਕਿਹਾ ਕਿ ਇਹ ਪਾਵਰਕਾਮ ਦੇ ਸਮੂਹ ਆਉਟਸੋਰਸਡ ਮੁਲਾਜ਼ਮਾਂ ਦੀ ਅੰਸ਼ਕ ਜਿੱਤ ਹੈ। ਕਮੇਟੀ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੇ ਪਿਛਲੇ ਅਮਲ ਨੂੰ ਦੇਖਦੇ ਹੋਏ ਇਹ ਭਰੋਸੇ ਯੋਗ ਨਹੀਂ ,ਅਸੀ ਇਸ ਲਈ ਕਹਿ ਰਹੇ ਹਾਂ ਕਿਉਂਕਿ ਪੰਜਾਬ ਸਰਕਾਰ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਹੀ ਆਉਟਸੋਰਸਡ ਮੁਲਾਜ਼ਮ ਕੱਚੇ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਲਿਆ ਕੇ ਰੈਗੂਲਰ ਕਰਨ ਦਾ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਪਰ ਇਸਦੇ ਉਲਟ ਪੰਜਾਬ ਸਰਕਾਰ ਵਲੋਂ ਆਏ ਦਿਨ ਕਈ ਵਿਭਾਗਾਂ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚੋਂ ਛਾਂਟੀ ਕਰਨ ਲੱਗੀ ਹੋਈ ਹੈ । ਬੁਲਾਰਿਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਆਗੂਆਂ ਨਾਲ ਮੀਟਿੰਗਾਂ ਵੀ ਕੀਤੀਆਂ ਗਈਆਂ ਪਰ ਪੰਜਾਬ ਸਰਕਾਰ ਵਲੋਂ ਆਗੂਆਂ ਨੂੰ ਲਾਰਿਆਂ ਤੋਂ ਇਲਾਵਾ ਹੋਰ ਕੁੱਝ ਨਹੀਂ ਦਿੱਤਾ ਗਿਆ। ਬੁਲਾਰਿਆ ਵਲੋ ਪੰਜਾਬ ਸਰਕਾਰ ਕੋਲ ਮੰਗ ਰੱਖੀ ਗਈ ਕਿ ਪੰਜਾਬ ਸਰਕਾਰ ਪਹਿਲ ਦੇ ਆਧਾਰ ਤੇ ਆਉਟਸੋਰਸਡ ਮੁਲਾਜ਼ਮਾਂ ਨੂੰ ਵਿਭਾਗਾਂ ਲਿਆ ਕੇ ਰੈਗੂਲਰ ਕਰੇ ਕਿਉਂਕਿ ਆਉਟਸੋਰਸਡ ਮੁਲਾਜ਼ਮ ਪਿਛਲੇ ਲੰਮੇ ਸਮੇਂ ਮਹਿਕਮਿਆਂ ਵਿੱਚ ਸੇਵਾਵਾਂ ਨਿਭਾ ਰਹੇ ਹਨ ਤੇ ਕੰਮ ਦਾ ਤਜਰਬਾ ਹੈ ਪੜ੍ਹਾਈ ਦੀ ਯੋਗਤਾ ਵੀ ਰੱਖਦੇ ਹਨ ਪੁਲਸ ਵੈਰੀਫਿਕੇਸ਼ਨ ਹੋਈਆਂ ਨੇ ਮੈਡੀਕਲ ਚੈੱਕਅਪ ਕਰਵਾਇਆ ਗਿਆ ਹੈ ਕਈ ਆਉਟਸੋਰਸਡ ਮੁਲਾਜ਼ਮ ਤਾਂ ਭਰਤੀ ਦੀ ਉਮਰ ਹੱਦ ਵੀ ਪਾਰ ਕਰ ਚੁੱਕੇ ਹਨ। ਆਉਟਸੋਰਸਡ ਮੁਲਾਜ਼ਮ ਕਾਫੀ ਲੰਮੇ ਸਮੇਂ ਤੋਂ ਸੰਘਰਸ਼ ਵੀ ਕਰ ਰਹੇ ਹਨ ਫੇਰ ਵੀ ਪੰਜਾਬ ਸਰਕਾਰ ਵਲੋਂ ਆਉਟਸੋਰਸਡ ਮੁਲਾਜ਼ਮਾਂ ਦੀਆਂ ਹੱਕੀ ਜਾਇਜ ਮੰਗਾਂ ਨੂੰ ਲਾਂਭੇ ਰੱਖ ਸਿੱਧੀ ਭਰਤੀ ਕਰ ਰਹੀ ਹੈ ਜਿਸ ਕਾਰਨ ਆਉਟਸੋਰਸਡ ਮੁਲਾਜ਼ਮਾਂ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ।
ਜਰਨਲ ਸਕੱਤਰ ਗੁਰਜੀਤ ਸਿੰਘ ਨੇ ਪੰਜਾਬ ਸਰਕਾਰ ਨੂੰ ਸਖਤ ਸ਼ਬਦਾਂ ਨਾਲ ਚੇਤਾਵਨੀ ਦਿੱਤੀ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਅਪਣੇ ਪਰਿਵਾਰਾਂ ਤੇ ਬੱਚਿਆਂ ਸਮੇਤ ਭਰਾਤਰੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਆਉਟਸੋਰਸਡ ਮੁਲਾਜ਼ਮਾਂ ਵਲੋਂ ਇਸ ਦੇ ਸੰਬੰਧ 7 ਅਕਤੂਬਰ ਨੂੰ ਭਗਵੰਤ ਮਾਨ ਦੇ ਹਲਕੇ ਵਿੱਚ ਧੂਰੀ ਵਿਖੇ ਚੰਡੀਗੜ੍ਹ ਨੈਸ਼ਨਲ ਹਾਈਵੇ ਜਾਮ ਕਰਨਗੇ ਤੇ ਹੱਕੀ ਤੇ ਜਾਇਜ ਮੰਗਾਂ ਨੂੰ ਲੈ ਕੇ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।