ਮੋਰਿੰਡਾ 3 ਅਕਤੂਬਰ ( ਭਟੋਆ )
ਏਂਜਲਜ਼ ਵਰਲਡ ਸਕੂਲ ਮੋਰਿੰਡਾ ਦੇ ਖਿਡਾਰੀਆਂ ਨੇ ਰੋਪੜ ਦੇ ਨਹਿਰੂ ਸਟੇਡੀਅਮ ਵਿੱਚ ਹੋਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ ਹਨ । ਇਨ੍ਹਾਂ ਮਾਣਮੱਤੀਆਂ ਪ੍ਰਾਪਤੀਆਂ ਲਈ ਖਿਡਾਰੀਆਂ ਦਾ ਸਕੂਲ ਪੁੱਜਣ ਤੇ ਸਕੂਲ ਪ੍ਰਬੰਧਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਦੀਪਿਕਾ ਸ਼ਰਮਾ ਨੇ ਦੱਸਿਆ ਕਿ ਸਕੂਲ ਦੇ ਕੁੱਲ 42 ਖਿਡਾਰੀਆਂ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲਿਆ ਸੀ । ਜਿਨ੍ਹਾਂ ਵਿੱਚੋਂ ਸਕੇਟਿੰਗ ਮੁਕਾਬਲਿਆਂ ਵਿੱਚ ਏਂਜਲਜ਼ ਵਰਲਡ ਸਕੂਲ ਦੇ ਖਿਡਾਰੀਆਂ 500 ਮੀਟਰ ਸਕੇਟਿੰਗ ਵਿੱਚ ਅਰਮਾਨ ਗੁਪਤਾ ਹਰਨੂਰ ਕੌਰ ਅਤੇ ਕੁੰਵਰਵੀਰ ਸਿੰਘ ਨੇ ਸੋਨ ਤਗ਼ਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ । ਸ੍ਰੀਮਤੀ ਸ਼ਰਮਾ ਅਨੁਸਾਰ ਸਕੇਟਿੰਗ 1000 ਮੀਟਰ ਵਿਚ ਯੁਵਰਾਜ ਸਿੰਘ, ਕਰਨਪ੍ਰੀਤ ਸਿੰਘ, ਰਾਜਬੀਰ ਸਿੰਘ ਤੇ ਜੈਦੀਪ ਸਿੰਘ ਨੇ ਚਾਂਦੀ ਦਾ ਤਗ਼ਮਾ ਜਿੱਤਿਆ ਹੈ । ਸ੍ਰੀਮਤੀ ਸ਼ਰਮਾ ਨੇ ਦੱਸਿਆ ਕਿ ਰੋਡ ਰੇਸ ਮੁਕਾਬਲਿਆਂ ਵਿੱਚ ਸਕੂਲ ਦੇ ਵਿਦਿਆਰਥੀ ਜੈਦੀਪ ਸਿੰਘ ਨੇ ਕਾਂਸੀ ਦਾ ਤਗ਼ਮਾ ਹਾਸਿਲ ਕੀਤਾ ਹੈ , ਜਦਕਿ ਸਕੂਲ ਦੇ ਖਿਡਾਰੀਆਂ ਨੇ ਕ੍ਰਿਕਟ ਅਤੇ ਫੁੱਟਬਾਲ ਦੇ ਮੁਕਾਬਲਿਆਂ ਵਿੱਚੋਂ ਜ਼ਿਲ੍ਹਾ ਰੋਪੜ ਵਿੱਚੋਂ ਤੀਜਾ ਸਥਾਨ ਅਤੇ ਰੱਸਾਕਸ਼ੀ ਮੁਕਾਬਲਿਆਂ ਵਿੱਚ ਦੂਜਾ ਸਥਾਨ ਹਾਸਲ ਕਰਕੇ ਵਿਦਿਆਰਥੀਆਂ ਦਾ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਜ਼ਿਲ੍ਹਾ ਜ਼ਿਲ੍ਹਾ ਪੱਧਰ ਤੇ ਹੋਏ ਸਨਮਾਨ ਸਮਾਰੋਹ ਦੌਰਾਨ ਸ੍ਰੀ ਬਲਜਿੰਦਰ ਸਿੰਘ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਸ੍ਰੀ ਰੁਪੇਸ਼ ਕੁਮਾਰ ਜ਼ਿਲ੍ਹਾ ਖੇਡ ਅਫ਼ਸਰ ਵੱਲੋਂ ਸਨਮਾਨਤ ਕੀਤਾ ਗਿਆ ਅਤੇ ਖਿਡਾਰੀਆਂ ਦੇ ਸਕੂਲ ਪੁੱਜਣ ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਯੂ .ਐਸ ਢਿੱਲੋਂ ਤੇ ਸਮੂਹ ਸਟਾਫ਼ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ ।
ਇਸ ਮੌਕੇ ਚ ਸਕੂਲ ਪ੍ਰਬੰਧਕਾਂ ਵੱਲੋਂ ਸਮੂਹ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਭਾਗ ਲੈ ਕੇ ਇਸੇ ਤਰ੍ਹਾਂ ਜਿੱਤਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਗਿਆ । ਮੈਨੇਜਿੰਗ ਡਾਇਰੈਕਟਰ ਸ੍ਰੀ ਯੂ ਐਸ ਢਿਲੋਂ ਨੇ ਕਿਹਾ ਕਿ ਭਵਿੱਖ ਵਿੱਚ ਏਂਜਲ ਵਰਲਡ ਸਕੂਲ ਦੇ ਵਿਦਿਆਰਥੀ ਸੂਬਾ ਪੱਧਰ ਤੇ ਹੋਣ ਵਾਲੇ ਮੁਕਾਬਲਿਆਂ ਵਿੱਚ ਜ਼ਿਲ੍ਹਾ ਰੋਪੜ ਦੀ ਪ੍ਰਤੀਨਿਧਤਾ ਕਰਨਗੇ । ਇਸ ਮੌਕੇ ਤੇ ਹੋਰਨਾਂ ਤੋਂ ਬਿਨਾਂ ਸ੍ਰੀ ਕਰਨੈਲ ਸਿੰਘ ਮਾਨ ਬਲਾਕ ਸੰਮਤੀ ਮੈਂਬਰ ਸਮੇਤ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਹਾਜ਼ਰ ਸਨ ।