Hindi English Sunday, 23 February 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਮਨੋਰੰਜਨ

More News

ਖੇਤਰੀ ਸਰਸ ਮੇਲੇ ਦੌਰਾਨ ਸਤਿੰਦਰ ਸਰਤਾਜ, ਰਣਜੀਤ ਬਾਵਾ ਸਮੇਤ ਹੋਰ ਨਾਮਵਰ ਗਾਇਕ ਕਰਨਗੇ ਆਪਣੇ ਫ਼ਨ ਦਾ ਮੁਜ਼ਾਹਰਾ

Updated on Monday, October 03, 2022 17:32 PM IST

 
ਸਰਕਾਰੀ ਰਣਬੀਰ ਕਾਲਜ ਵਿਖੇ 8 ਤੋਂ 17 ਅਕਤੂਬਰ ਤੱਕ ਲੱਗੇਗਾ ਖੇਤਰੀ ਸਰਸ ਮੇਲਾ
 
ਕਲਾਕ੍ਰਿਤਾਂ, ਲੋਕ ਕਲਾਵਾਂ, ਸੂਬਾਈ ਪਕਵਾਨਾਂ ਸਮੇਤ ਹੋਰ ਵਸਤਾਂ ਬਣਨਗੀਆਂ ਆਕਰਸ਼ਣ ਦਾ ਕੇਂਦਰ
 
ਡਿਪਟੀ ਕਮਿਸ਼ਨਰ ਵੱਲੋਂ ਸੂਬਾ ਨਿਵਾਸੀਆਂ ਨੂੰ ਵਧ ਚੜ ਕੇ ਮੇਲੇ ਦਾ ਆਨੰਦ ਮਾਨਣ ਦਾ ਸੱਦਾ
 
ਦਲਜੀਤ ਕੌਰ ਭਵਾਨੀਗੜ੍ਹ 
 
ਸੰਗਰੂਰ, 03 ਅਕਤੂਬਰ, 2022: ਦੇਸ਼ ਦੇ ਵੱਖੋ-ਵੱਖਰੇ ਹਿੱਸਿਆਂ ਦੇ ਕਲਾਕਾਰਾਂ ਵੱਲੋਂ ਬਣਾਈਆਂ ਕਲਾਕ੍ਰਿਤਾਂ ਅਤੇ ਵੱਖ-ਵੱਖ ਸੂਬਿਆਂ ਦੀਆਂ ਲੋਕ ਕਲਾਵਾਂ ਤੇ ਰਵਾਇਤੀ ਖਾਣਿਆਂ ਬਾਰੇ ਸੰਗਰੂਰ ਦੇ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਸਥਾਨਕ ਰਣਬੀਰ ਕਾਲਜ ਵਿਖੇ 8 ਅਕਤੂਬਰ ਤੋਂ 17 ਅਕਤੂਬਰ ਤੱਕ ਕਰਵਾਏ ਜਾ ਰਹੇ ਖੇਤਰੀ ਸਰਸ ਮੇਲੇ ਦੌਰਾਨ ਰੋਜ਼ਾਨਾ ਸ਼ਾਮ ਸਮੇਂ ਪੰਜਾਬ ਦੇ ਨਾਮਵਰ ਗਾਇਕ ਆਪਣੀ ਕਲਾ ਨਾਲ ਸਰੋਤਿਆਂ ਨੂੰ ਕੀਲਣਗੇ।
 
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਦੂਰ-ਦੁਰਾਡਿਉ ਆਉਣ ਵਾਲੇ ਕਲਾਕਾਰਾਂ ਦੀਆਂ ਕਲਾਕ੍ਰਿਤੀਆਂ ਵੇਖਣ ਅਤੇ ਖਰੀਦਣ ਵਾਲੇ ਲੋਕਾਂ ਦੀ ਗਿਣਤੀ ਵਿੱਚ ਹੋਰ ਵਾਧਾ ਕਰਨ ਦੇ ਮਕਸਦ ਨਾਲ ਜ਼ਿਲਾ ਪ੍ਰਸ਼ਾਸਨ ਵੱਲੋਂ ਖੇਤਰੀ ਸਰਸ ਮੇਲੇ ਦੀ ਹਰ ਸ਼ਾਮ ਨੂੰ ਮਸ਼ਹੂਰ ਪੰਜਾਬੀ ਗਾਇਕਾਂ ਦੇ ਪ੍ਰੋਗਰਾਮ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ। ਉਨਾਂ ਕਿਹਾ ਕਿ ਸਾਲ 2013 ਦੇ ਲੰਬੇ ਸਮੇਂ ਤੋਂ ਬਾਅਦ ਹੁਣ ਜ਼ਿਲਾ ਵਾਸੀਆਂ ਲਈ ਇਸ ਮੇਲੇ ਦਾ ਆਯੋਜਨ ਸੰਗਰੂਰ ਵਿਖੇ ਕੀਤਾ ਜਾ ਰਿਹਾ ਹੈ ਅਤੇ ਅਜਿਹਾ ਵੀ ਪਹਿਲੀ ਵਾਰ ਹੀ ਹੋਵੇਗਾ ਜਦੋਂ ਏਨੀ ਵੱਡੀ ਗਿਣਤੀ ਵਿੱਚ ਨਾਮਵਰ ਗਾਇਕ ਸਰਸ ਮੇਲੇ ਦੇ ਮੰਚ ਤੋਂ ਲੋਕਾਂ ਦੇ ਰੂਬਰੂ ਹੋਣਗੇ।
 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤਰੀ ਸਰਸ ਮੇਲੇ ਦੇ ਉਦਘਾਟਨੀ ਦਿਨ 8 ਅਕਤੂਬਰ ਨੂੰ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ, 9 ਅਕਤੂਬਰ ਨੂੰ ਜੋਰਡਨ ਸੰਧੂ, 10 ਨੂੰ ਹਰਜੀਤ ਹਰਮਨ, 11 ਨੂੰ ਹਰਭਜਨ ਸ਼ੇਰਾ, 12 ਨੂੰ ਸੁਨੰਦਾ ਸ਼ਰਮਾ, 13 ਨੂੰ ਜਸਵਿੰਦਰ ਬਰਾੜ, 14 ਨੂੰ ਅਰਮਾਨ ਢਿੱਲੋ, ਪ੍ਰਭ ਬੈਂਸ, ਚੇਤ ਸਿੰਘ, ਜਸ਼ਨ ਇੰਦਰ, ਸੋਫੀਆ ਇੰਦਰ, ਬਸੰਤ ਕੁਰ ਤੇ ਜੱਸੀ ਧਾਲੀਵਾਲ ਜਦਕਿ 15 ਅਕਤੂਬਰ ਨੂੰ ਰਣਜੀਤ ਬਾਵਾ ਅਤੇ 16 ਅਕਤੂਬਰ ਨੂੰ ਸਤਿੰਦਰ ਸਰਤਾਜ ਆਪਣੇ ਫ਼ਨ ਦਾ ਮੁਜਾਹਰਾ ਕਰਨਗੇ।
 
ਜਤਿੰਦਰ ਜੋਰਵਾਲ ਨੇ ਦੱਸਿਆ ਕਿ ਖੇਤਰੀ ਸਰਸ ਮੇਲੇ ’ਚ ਸਕੂਲ ਦੀ ਵਰਦੀ ਪਾ ਕੇ ਆਉਣ ਵਾਲੇ ਵਿਦਿਆਰਥੀਆਂ ਅਤੇ 3 ਸਾਲ ਤੋਂ ਛੋਟੀ ਉਮਰ ਦੇ ਬੱਚਿਆਂ ਨੂੰ ਮੁਫ਼ਤ ਦਾਖ਼ਲਾ ਮਿਲੇਗਾ ਜਦਕਿ 3 ਤੋਂ 10 ਸਾਲ ਦੀ ਉਮਰ ਦੇ ਬੱਚਿਆਂ ਲਈ 10 ਰੁਪਏ ਦੀ ਟਿਕਟ ਰੱਖੀ ਗਈ ਹੈ ਅਤੇ 10 ਸਾਲ ਤੋਂ ਵੱਡੀ ਉਮਰ ਦੇ ਨੌਜਵਾਨਾਂ ਅਤੇ ਆਮ ਲੋਕਾਂ ਲਈ 20 ਰੁਪਏ ਦੀ ਐਂਟਰੀ ਟਿਕਟ ਰੱਖੀ ਗਈ ਹੈ। ਉਨਾਂ ਕਿਹਾ ਕਿ ਖੇਤਰੀ ਸਰਸ ਮੇਲੇ ਦੌਰਾਨ ਲੋਕ ਪੰਜਾਬ ਦੇ ਸੱਭਿਆਚਾਰ ਦੇ ਨਾਲ-ਨਾਲ ਦੇਸ਼ ਦੇ ਹੋਰਨਾਂ ਸੂਬਿਆਂ ਦੇ ਰਹਿਣ-ਸਹਿਣ, ਪਹਿਰਾਵੇ ਅਤੇ ਖਾਣ-ਪਾਣ ਆਦਿ ਬਾਰੇ ਵੀ ਜਾਣਕਾਰੀ ਹਾਸਲ ਕਰ ਸਕਣਗੇ। ਉਨਾਂ ਦੱਸਿਆ ਕਿ ਇਸ ਮੇਲੇ ਦੌਰਾਨ ਦਸਤਕਾਰਾਂ ਵੱਲੋਂ ਆਪਣੇ ਹੱਥੀ ਬਣਾਈਆਂ ਚੀਜ਼ਾਂ ਜਿਨਾਂ ’ਚ ਖਿਡੌਣੇ, ਕੱਪੜੇ, ਸਜਾਵਟੀ ਸਾਮਾਨ, ਫਰਨੀਚਰ ਆਦਿ ਸ਼ਾਮਲ ਹਨ ਵੀ ਵਿਕਰੀ ਲਈ ਉਪਲਬਧ ਰਹਿਣਗੀਆਂ। ਉਨਾਂ ਕਿਹਾ ਕਿ ਇਸ ਮੇਲੇ ’ਚ ਰਵਾਇਤੀ ਮੇਲਿਆਂ ਵਾਂਗ ਵੱਖ-ਵੱਖ ਤਰਾਂ ਦੇ ਝੂਲੇ ਲੋਕਾਂ ਦੇ ਮਨੋਰੰਜਨ ਦੇ ਸਾਧਨ ਵਜੋਂ ਲਗਾਏ ਜਾਣਗੇ।
 
ਇਸ ਤੋਂ ਪਹਿਲਾਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਮਾਂ ਰਹਿੰਦੇ ਸਰਸ ਮੇਲੇ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਜਾਣ। ਉਨਾਂ ਕਿਹਾ ਕਿ ਤਿਆਰੀਆਂ ਮੌੇਕੇ ਸੁਰੱਖਿਆ ਅਤੇ ਸਾਫ਼-ਸਫ਼ਾਈ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ ਅਤੇ ਪੰਡਾਲ ਦੀ ਤਿਆਰੀ ਮੌਕੇ ਹੀ ਸਮੁੱਚੇ ਲੋੜੀਂਦੇ ਪਹਿਲੂਆਂ ’ਤੇ ਤਿੱਖੀ ਨਜ਼ਰ ਰੱਖੀ ਜਾਵੇ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ, ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ, ਐੱਸ.ਡੀ.ਐੱਮ. ਸੰਗਰੂਰ ਨਵਰੀਤ ਕੌਰ ਸੇਖੋਂ, ਐੱਸ.ਡੀ.ਐੱਮ ਦਿੜਬਾ ਰਾਜੇਸ਼ ਸ਼ਰਮਾ, ਐੱਸ.ਡੀ.ਐੱਮ ਸੁਨਾਮ ਜਸਪ੍ਰੀਤ ਸਿੰਘ, ਐੱਸ.ਡੀ.ਐੱਮ ਧੂਰੀ ਅਮਿਤ ਗੁਪਤਾ, ਐੱਸ.ਡੀ.ਐੱਮ ਭਵਾਨੀਗੜ੍ਹ ਵਨੀਤ ਕੁਮਾਰ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਵਣ ਮੰਡਲ ਅਫ਼ਸਰ ਮੋਨਿਕਾ ਯਾਦਵ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।   

ਵੀਡੀਓ

ਹੋਰ
Have something to say? Post your comment
X