ਸ਼੍ਰੀਨਗਰ,4 ਅਕਤੂਬਰ,ਦੇਸ਼ ਕਲਿਕ ਬਿਊਰੋ:
ਜੰਮੂ-ਕਸ਼ਮੀਰ ਦੇ ਡੀਜੀ ਜੇਲ ਹੇਮੰਤ ਲੋਹੀਆ ਦੀ ਸੋਮਵਾਰ ਦੇਰ ਰਾਤ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਨੂੰ ਲੈ ਕੇ ਮੁੱਖ ਦੋਸ਼ੀ ਅਤੇ ਨੌਕਰ ਯਾਸਿਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।ਸੀਸੀਟੀਵੀ 'ਚ ਯਾਸਿਰ ਭੱਜਦਾ ਦੇਖਿਆ ਗਿਆ ਸੀ। ਰਾਤ ਭਰ ਤਲਾਸ਼ੀ ਮੁਹਿੰਮ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕੀਤਾ ਗਿਆ। ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।ਕਤਲ ਤੋਂ ਬਾਅਦ ਅੱਜ ਮੰਗਲਵਾਰ ਸਵੇਰੇ ਪੀਪਲਜ਼ ਐਂਟੀ ਫਾਸੀਵਾਦੀ ਫਰੰਟ (ਪੀ.ਏ.ਐੱਫ.ਐੱਫ.) ਨਾਂ ਦੇ ਸੰਗਠਨ ਦਾ ਪੱਖ ਸਾਹਮਣੇ ਆਇਆ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਅਸੀਂ ਕਿਸੇ ਵੀ ਸਮੇਂ ਅਤੇ ਕਿਤੇ ਵੀ ਅਜਿਹੇ ਹਾਈ ਪ੍ਰੋਫਾਈਲ ਨਿਸ਼ਾਨੇ ਨੂੰ ਹਿੱਟ ਕਰ ਸਕਦੇ ਹਾਂ।ਉਨ੍ਹਾਂ ਕਿਹਾ ਸੀ ਕਿ ਜੰਮੂ-ਕਸ਼ਮੀਰ ਦਾ ਦੌਰਾ ਕਰ ਰਹੇ ਗ੍ਰਹਿ ਮੰਤਰੀ ਨੂੰ ਇਹ ਸਾਡਾ ਛੋਟਾ ਜਿਹਾ ਤੋਹਫਾ ਹੈ।ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤਿੰਨ ਦਿਨਾਂ ਜੰਮੂ-ਕਸ਼ਮੀਰ ਦੌਰੇ 'ਤੇ ਹਨ। ਸ਼ਾਹ ਦੀ ਰੈਲੀ ਤੋਂ ਪਹਿਲਾਂ ਜੰਮੂ-ਰਾਜੌਰੀ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ।