ਨਵੀਂ ਦਿੱਲੀ,4 ਅਕਤੂਬਰ,ਦੇਸ਼ ਕਲਿਕ ਬਿਊਰੋ:
ਦਿੱਲੀ ਪੁਲੀਸ ਨੇ ਗ਼ੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਤਹਿਤ ਪਾਬੰਦੀਸ਼ੁਦਾ ਪਾਪੂਲਰ ਫਰੰਟ ਆਫ਼ ਇੰਡੀਆ (ਪੀਐੱਫਆਈ) ਨਾਲ ਕਥਿਤ ਤੌਰ 'ਤੇ ਜੁੜੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।ਦਿੱਲੀ ਪੁਲਿਸ ਨੇ ਅੱਜ ਇਹ ਗ੍ਰਿਫ਼ਤਾਰੀ ਸ਼ਾਹੀਨ ਬਾਗ ਤੋਂ ਕੀਤੀ ਹੈ। ਉਨ੍ਹਾਂ ਦੀ ਗ੍ਰਿਫਤਾਰੀ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂ.ਏ.ਪੀ.ਏ.) ਦੇ ਤਹਿਤ ਕੀਤੀ ਗਈ ਹੈ।2 ਕੇਂਦਰ ਸਰਕਾਰ ਵੱਲੋਂ 8 ਸਤੰਬਰ ਨੂੰ ਪੀ.ਐੱਫ.ਆਈ. 'ਤੇ ਪਾਬੰਦੀ ਲਗਾਉਣ ਤੋਂ ਬਾਅਦ ਰਾਜਧਾਨੀ 'ਚ ਇਹ ਪਹਿਲੀ ਗ੍ਰਿਫਤਾਰੀ ਹੈ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੁਲਿਸ ਨੇ ਦਿੱਲੀ ਦੇ 6 ਜ਼ਿਲ੍ਹਿਆਂ ਵਿੱਚ ਛਾਪੇਮਾਰੀ ਦੌਰਾਨ 33 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਸੀ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਦਿੱਲੀ ਦੇ ਸ਼ਾਹੀਨ ਬਾਗ ਪੁਲਸ ਸਟੇਸ਼ਨ 'ਚ ਚਾਰ ਮੈਂਬਰਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।