ਨਵੀਂ ਦਿੱਲੀ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਸੀਬੀਆਈ ਵੱਲੋਂ ਅੱਜ ਦੇਸ਼ ਭਰ ਵਿੱਚ 105 ਥਾਵਾਂ ਉਤੇ ਛਾਪੇਮਾਰੀ ਕੀਤੀ ਗਈ। ਇਹ ਛਾਪੇਮਾਰੀ ਸਾਈਬਰ ਫਰਾਂਡ ਨੂੰ ਲੈ ਕੇ ਕੀਤੀ ਗਈ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਦਿੱਲੀ ਵਿੱਚ 5 ਥਾਵਾਂ ਉਤੇ ਛਾਪੇਮਾਰੀ ਚੱਲ ਰਹੀ ਹੈ, ਇਸ ਤੋਂ ਇਲਾਵਾ ਪੰਜਾਬ, ਚੰਡੀਗੜ੍ਹ, ਰਾਜਸਥਾਨ, ਅੰਡਮਾਨ ਵਿੱਚ ਸੀਬੀਆਈ ਵੱਲੋਂ ਛਾਪੇਮਾਰੀ ਕੀਤੀ ਗਈ ਹੈ।
ਸੀਬੀਆਈ ਨੇ ਰਾਜਸਥਾਨ ਦੇ ਰਾਜਸਮੰਦ ਤੋਂ ਇਕ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ ਹੈ। ਨਾਲ ਹੀ ਡੇਢ ਸੋਨਾ ਅਤੇ ਡੇਢ ਕਰੋੜ ਰੁਪਏ ਵੀ ਜ਼ਬਤ ਕੀਤੇ ਗਏ ਹਨ। ਪੁਣੇ ਅਤੇ ਅਹਿਮਦਾਬਾਦ ਵਿੱਚ 2 ਕਾਲ ਸੈਂਟਰਾਂ ਦਾ ਪਰਦਾਫਾਸ ਕੀਤਾ ਹੈ, ਜੋ ਕਿ ਸਾਈਬਰ ਕਰਾਈਮ ਵਿੱਚ ਸ਼ਾਮਲ ਸਨ। ਇੰਟਰਪੋਲ ਰਾਹੀਂ ਐਫਬੀਆਈ ਦੀ ਸ਼ਿਕਾਇਤ ਮਿਲੀ ਸੀ ਕਿ ਇਹ ਸਾਰੇ ਯੂਐਸ ਵਿੱਚ ਸਾਈਬਰ ਕਰਾਈਮ ਨੂੰ ਅੰਜਾਮ ਦੇਣ ਲੱਗੇ ਹਨ।