ਬਿਲਾਸਪੁਰ,5 ਅਕਤੂਬਰ,ਦੇਸ਼ ਕਲਿਕ ਬਿਊਰੋ :
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਮਾਚਲ ਦੇ ਬਿਲਾਸਪੁਰ ਵਿੱਚ 1470 ਕਰੋੜ ਦੀ ਲਾਗਤ ਨਾਲ ਬਣੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਪੀਐਮ ਨੇ ਏਮਜ਼ ਦਾ ਮੁਆਇਨਾ ਕੀਤਾ।2017 ਦੇ ਅਕਤੂਬਰ ਮਹੀਨੇ ਵਿੱਚ ਹੀ ਪੀਐਮ ਮੋਦੀ ਨੇ ਏਮਜ਼ ਦਾ ਨੀਂਹ ਪੱਥਰ ਵੀ ਰੱਖਿਆ ਸੀ, ਰਿਕਾਰਡ ਸਮੇਂ ਵਿੱਚ ਏਮਜ਼ ਬਣਾਉਣ ਦਾ ਦਾਅਵਾ ਕੀਤਾ ਸੀ।ਏਮਜ਼ ਦੇ ਉਦਘਾਟਨ ਤੋਂ ਬਾਅਦ ਪ੍ਰਧਾਨ ਮੰਤਰੀ ਬਿਲਾਸਪੁਰ ਦੇ ਲੁਹਨੂੰ ਮੈਦਾਨ ਪਹੁੰਚੇ। ਇੱਥੇ ਪ੍ਰਧਾਨ ਮੰਤਰੀ ਨੇ 2180 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਲੁਹਣੂ ਮੈਦਾਨ ਤੋਂ ਵਰਚੂਅਲੀ ਬੰਦਲਾ ਵਿਖੇ ਸਰਕਾਰੀ ਹਾਈਡਰੋ ਇੰਜੀਨੀਅਰਿੰਗ ਕਾਲਜ ਦਾ ਉਦਘਾਟਨ,ਬੱਦੀ ਮੈਡੀਕਲ ਡਿਵਾਈਸ ਪਾਰਕ ਅਤੇ ਭਾਰਤਮਾਲਾ ਪ੍ਰੋਜੈਕਟ ਦੇ ਤਹਿਤ ਪਿੰਜੌਰ ਤੋਂ ਨਾਲਾਗੜ੍ਹ ਵਿਚਕਾਰ ਬਣਾਏ ਜਾਣ ਵਾਲੇ 31 ਕਿਲੋਮੀਟਰ ਲੰਬੇ ਚਾਰ ਮਾਰਗੀ ਰਾਸ਼ਟਰੀ ਰਾਜਮਾਰਗ ਤੋਂ ਲਈ ਨੀਂਹ ਪੱਥਰ ਵੀ ਰੱਖਿਆ। ਪ੍ਰਧਾਨ ਮੰਤਰੀ ਮੋਦੀ ਲੁਹਣੂ ਮੈਦਾਨ ਵਿੱਚ ਇੱਕ ਜਨਸਭਾ ਨੂੰ ਸੰਬੋਧਿਤ ਕਰਕੇ ਸੂਬੇ ਵਿੱਚ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ।ਦੁਪਹਿਰ 3.15 ਵਜੇ ਤੋਂ ਬਾਅਦ ਪ੍ਰਧਾਨ ਮੰਤਰੀ ਕੁੱਲੂ ਦੇ ਧੌਲਪੁਰ ਮੈਦਾਨ ਵਿੱਚ ਅੰਤਰਰਾਸ਼ਟਰੀ ਦੁਸਹਿਰਾ ਉਤਸਵ ਵਿੱਚ ਹਿੱਸਾ ਲੈਣਗੇ।