ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰੇ ਸਰਕਾਰ:-ਜਗਰੂਪ ਸਿੰਘ
ਲਹਿਰਾ ਮੁਹੱਬਤ: 05 ਅਕਤੂਬਰ, ਦੇਸ਼ ਕਲਿੱਕ ਬਿਓਰੋ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਨੇਕੀ ਅਤੇ ਬਦੀ ਦੇ ਪ੍ਰਤੀਕ ਦੁਸਹਿਰੇ ਦੇ ਤਿਉਹਾਰ ਮੌਕੇ ਸਮੁੱਚੇ ਪੰਜਾਬ ਵਿੱਚ ਕੇਂਦਰ ਅਤੇ ਸੂਬਾ ਸਰਕਾਰ ਦੇ ਦਿਓਕੱਦ ਪੁਤਲੇ ਫੂਕਣ ਦੇ ਸੰਘਰਸ਼ ਪ੍ਰੋ.ਤਹਿਤ ਅੱਜ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਮੁਲਾਜ਼ਮਾਂ ਨੇ ਥਰਮਲ ਸਾਹਮਣੇ ਬਠਿੰਡਾ-ਜੀਰਕਪੁਰ ਨੈਸ਼ਨਲ ਹਾਈਵੇ 07 ਨੂੰ ਜਾਮ ਕਰਕੇ ਫੂਕਿਆ ਕੇਂਦਰ ਅਤੇ ਸੂਬਾ ਸਰਕਾਰ ਦਾ ਦਿਓਕੱਦ ਪੁਤਲਾ,ਇਸ ਸਮੇਂ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ,ਜਗਸੀਰ ਸਿੰਘ ਭੰਗੂ,ਬਾਦਲ ਸਿੰਘ ਭੁੱਲਰ,ਬਲਜਿੰਦਰ ਸਿੰਘ ਮਾਨ ਨੇ ਪ੍ਰੈੱਸ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਰੈਗੂਲਰ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਆਪ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ ਤਰਾਂ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਕੀਤੇ ਵਾਅਦੇ ਤੋਂ ਲਗਾਤਾਰ ਭੱਜ ਰਹੀ ਹੈ ਅਤੇ ਆਪਣੇ ਕਾਰਜਕਾਲ ਦੇ ਲੰਘੇ ਛੇ ਮਹੀਨਿਆਂ ਵਿੱਚ ਆਊਟਸੋਰਸ਼ਡ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਨਹੀਂ ਕੀਤਾ ਗਿਆ,ਆਪ ਸਰਕਾਰ ਨੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਮੁਲਾਜ਼ਮਾਂ ਵੱਲੋੰ ਕੀਤੇ ਜਾ ਲਗਾਤਾਰ ਤਿੱਖੇ ਸੰਘਰਸ਼ਾਂ ਉੱਤੇ ਠੰਡਾ ਛਿੜਕਣ ਦੀ ਨੀਅਤ ਨਾਲ ਮੋਰਚੇ ਦੇ ਸੂਬਾਈ ਆਗੂਆਂ ਨਾਲ 12 ਸਤੰਬਰ ਨੂੰ ਕੀਤੀ ਗਈ ਪੈਨਲ ਮੀਟਿੰਗ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਭਾਗਾਂ ਦੇ ਅਧਿਕਾਰੀਆਂ ਨੇ ਸਮੂਹ ਮੰਗਾਂ ਤੇ ਸਹਿਮਤੀ ਪ੍ਰਗਟਾਉਂਦੇ ਹੋਏ ਮੀਟਿੰਗ ਵਿੱਚ ਹੋਈਆਂ ਕੁੱਲ ਸਹਿਮਤੀਆਂ ਦਾ ਪਰਸੀਡਿੰਗ ਪੱਤਰ 15 ਸਤੰਬਰ ਤੱਕ ਆਗੂਆਂ ਨੂੰ ਦੇਣ ਅਤੇ 30 ਸਤੰਬਰ ਤੱਕ ਆਗੂਆਂ ਨਾਲ ਇੱਕ ਵਾਰ ਫ਼ਿਰ ਮੀਟਿੰਗ ਕਰਨ ਸਮੇਤ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਜੀ ਨਾਲ ਜਲਦ ਮੀਟਿੰਗ ਕਰਵਾਉਣ ਦਾ ਭਰੋਸ਼ਾ ਵੀ ਦਿੱਤਾ ਗਿਆ ਸੀ,ਪਰ ਮਾਨਯੋਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਜੀ ਅਤੇ ਵਿਭਾਗਾਂ ਦੇ ਅਧਿਕਾਰੀਆਂ ਵੱਲੋੰ ਨਾ ਹੀ ਤਾਂ 15 ਸਤੰਬਰ ਤੱਕ ਮੀਟਿੰਗ ਵਿੱਚ ਹੋਈਆਂ ਸਹਿਮਤੀਆਂ ਦਾ ਪਰਸੀਡਿੰਗ ਪੱਤਰ ਜਾਰੀ ਕੀਤਾ ਗਿਆ ਹੈ ਅਤੇ ਨਾ ਹੀ ਮੋਰਚੇ ਦੇ ਆਗੂਆਂ ਨੂੰ ਦੁਬਾਰਾ ਮੀਟਿੰਗ ਕਰਨ ਦਾ ਕੋਈ ਸੱਦਾ-ਪੱਤਰ ਜਾਰੀ ਕੀਤਾ ਗਿਆ ਹੈ,ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਆਪ ਸਰਕਾਰ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕਰਨ ਦੇ ਮਸਲੇ ਨੂੰ ਲੈਕੇ ਸੁਹਿਰਦ ਨਹੀਂ ਹੈ,ਆਗੂਆਂ ਨੇ ਪੰਜਾਬ ਸਰਕਾਰ ਤੇ ਦੋਸ਼ ਲਾਉਂਦਿਆਂ ਕਿਹਾ ਕਿ ਇੱਕ ਪਾਸੇ ਮਾਨਯੋਗ ਮੁੱਖ ਮੰਤਰੀ ਪੰਜਾਬ ਸਰਕਾਰ ਸ਼੍ਰੀ ਭਗਵੰਤ ਸਿੰਘ ਮਾਨ ਜੀ ਚੋਣਾਂ ਵਾਲੇ ਸੂਬਿਆਂ ਹਿਮਾਚਲ ਅਤੇ ਗੁਜਰਾਤ ਵਿੱਚ ਕੀਤੀਆਂ ਚੋਣ ਰੈਲੀਆਂ ਵਿੱਚ ਪੰਜਾਬ ਸਰਕਾਰ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਛੱਤੀ ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰਨ ਦਾ ਪ੍ਰਚਾਰ ਕਰ ਰਹੇ ਹਨ,ਪਰ ਦੂਸਰੇ ਪਾਸੇ ਸਮੂਹ ਸਰਕਾਰੀ ਵਿਭਾਗਾਂ ਵਿੱਚ ਜ਼ਮੀਨੀ ਪੱਧਰ ਤੇ ਅਜਿਹਾ ਕੁੱਝ ਵੀ ਨਜ਼ਰ ਨਹੀਂ ਆ ਰਿਹਾ,ਆਪ ਸਰਕਾਰ ਦੇ ਇਸ ਠੇਕਾ ਮੁਲਾਜ਼ਮ ਵਿਰੋਧੀ ਰਵਈਏ ਦੇ ਵਿਰੋਧ ਵਿੱਚ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋੰ 07 ਅਕਤੂਬਰ ਨੂੰ ਮੁੱਖ ਮੰਤਰੀ ਦੇ ਚੋਣ ਹਲਕੇ ਧੂਰੀ ਵਿੱਚ ਸਟੇਟ ਹਾਈਵੇ ਨੂੰ ਲਗਾਤਾਰ ਜਾਮ ਕਰਨ ਦਾ ਸੰਘਰਸ਼ ਪ੍ਰੋ.ਉਲੀਕਿਆ ਗਿਆ ਹੈ ਅਤੇ ਆਪ ਸਰਕਾਰ ਵੱਲੋੰ ਇੱਕ ਵਾਰ ਫਿਰ ਇਸ ਸੰਘਰਸ਼ ਉੱਤੇ ਠੰਡਾ ਛਿੜਕਣ ਦੀ ਨੀਅਤ ਨਾਲ ਬੀਤੇ ਕੱਲ੍ਹ ਇੱਕ ਪਰਸੀਡਿੰਗ ਪੱਤਰ ਜਾਰੀ ਕੀਤਾ ਹੈ,ਜਿਸ ਵਿੱਚ 12 ਸਤੰਬਰ ਨੂੰ ਆਗੂਆਂ ਨਾਲ ਹੋਈ ਪੈਨਲ ਮੀਟਿੰਗ ਵਿੱਚ ਹੋਈਆਂ ਕੁੱਲ ਸਹਿਮਤੀਆਂ ਨੂੰ ਤੋੜ-ਮਰੋੜਕੇ ਪੇਸ਼ ਕੀਤਾ ਗਿਆ,ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਹੁਣ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਮੁਲਾਜ਼ਮ ਆਪ ਸਰਕਾਰ ਦੀਆਂ ਧੋਖੇ ਭਰੀਆਂ ਚਾਲਾਂ ਵਿੱਚ ਨਹੀਂ ਆਉਣਗੇ ਅਤੇ ਠੇਕਾ ਮੁਲਾਜ਼ਮਾਂ ਵੱਲੋੰ "ਮੋਰਚੇ" ਦੇ ਬੈਨਰ ਹੇਠ ਪਰਿਵਾਰਾਂ ਅਤੇ ਬੱਚਿਆਂ ਸਮੇਤ 07 ਅਕਤੂਬਰ ਨੂੰ ਮੁੱਖ ਮੰਤਰੀ ਦੇ ਚੋਣ ਹਲਕੇ ਧੂਰੀ ਵਿੱਚ ਸਟੇਟ ਹਾਈਵੇ ਨੂੰ ਲਗਾਤਾਰ ਜਾਮ ਕੀਤਾ ਜਾਵੇਗਾ,ਆਗੂਆਂ ਨੇ ਸਮੂਹ ਸਰਕਾਰੀ ਵਿਭਾਗਾਂ ਦੇ ਹਰ ਵਰਗ ਦੇ ਠੇਕਾ ਮੁਲਾਜ਼ਮਾਂ ਅਤੇ ਸਮੂਹ ਭਰਾਤਰੀ ਜਥੇਬੰਦੀਆਂ ਨੂੰ ਨਿੱਜੀਕਰਨ ਦੇ ਹੱਲੇ ਖ਼ਿਲਾਫ਼ ਵਿੱਢੇ ਇਸ ਸਾਂਝੇ ਸੰਘਰਸ਼ ਵਿੱਚ ਪੂਰਨ ਸਹਿਯੋਗ ਦੇਣ ਦੀ ਪੁਰਜ਼ੋਰ ਅਪੀਲ ਕੀਤੀ,ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਸਮੂਹ ਵਿਭਾਗਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕੀਤਾ ਜਾਵੇ !