ਸਮੂਹ ਵਿਭਾਗਾਂ ‘ਚ ਨਿੱਜੀਕਰਨ ਦੀ ਨੀਤੀ ਰੱਦ ਕਰਕੇ ਆਉਟਸੋਰਸਡ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਕੀਤੀ ਮੰਗ
ਚੰਡੀਗੜ੍ਹ: 5 ਅਕਤੂਬਰ, ਦੇਸ਼ ਕਲਿੱਕ ਬਿਓਰੋ
ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਨੇਕੀ ਅਤੇ ਬਦੀ ਦੇ ਪ੍ਰਤੀਕ ਦੁਸਹਿਰੇ ਦੇ ਤਿਉਹਾਰ ਮੌਕੇ ਸਮੁੱਚੇ ਪੰਜਾਬ ਵਿੱਚ ਕੇਂਦਰ ਸਰਕਾਰ ਸੂਬਾ ਸਰਕਾਰ ਦੇ ਦਿਉ ਰੂਪੀ ਪੂਤਲੇ ਫੂਕੇ ਗਏ।
ਬਠਿੰਡਾ ਸ਼ਹਿਰ ਵਿਖੇ ਘਨਈਆ ਚੌਕ ਵਿਚ ਮੋਦੀ ਸਰਕਾਰ ਤੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਦਉ ਰੂਪੀ ਪੂਤਲੇ ਫੁਕੇ
ਬਠਿੰਡਾ: ਪੁਤਲੇ ਫੂਕਣ ਦੇ ਇਸ ਪ੍ਰੋਗਰਾਮ ਤਹਿਤ ਅੱਜ ਵੱਖ ਵੱਖ ਸਰਕਾਰੀ ਵਿਭਾਗਾਂ ਆਉਟਸੋਰਸਡ ਮੁਲਾਜ਼ਮਾਂ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਨਾ ਕੀਤੇ ਜਾਣ ਵਿਰੋਧ ਵਿਚ ਬਠਿੰਡਾ ਸ਼ਹਿਰ ਵਿਖੇ ਘਨਈਆ ਚੌਕ ਵਿਚ ਇਕੱਤਰ ਹੋਕੇ ਭਰਵੀਂ ਰੈਲੀ ਉਪਰੰਤ ਮਾਰਚ ਕਰਕੇ ਠੇਕਾ ਮੁਲਾਜ਼ਮਾਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਦਉ ਰੂਪੀ ਪੂਤਲੇ ਫੁਕੇ ਗਏ ।(MOREPIC1)
ਇਸ ਸਮੇਂ ਭਰਾਤਰੀ ਜੱਥੇਬੰਦੀਆਂ ਦੇ ਆਗੂਆਂ ਵਲੋਂ ਪੀ ਐਸ ਪੀ ਸੀ ਐਲ ਪੀ ਐਸ ਟੀ ਸੀ ਐਲ ਦੇ ਸੂਬਾ ਕਨਵੀਨਰ ਗੁਰਵਿੰਦਰ ਸਿੰਘ ਪਨੂੰ, ਜਲ ਸਪਲਾਈ ਸੈਨੀਟੇਸ਼ਨ ਤੋਂ ਸੰਦੀਪ ਖਾਨ, ਸੀ ਐਚ ਬੀ ਤੋਂ ਹਰਵਿੰਦਰ ਸਿੰਘ ਬਰਾੜ ਵੱਲੋਂ ਮੀਡੀਆ ਰਾਹੀਂ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸਰਕਾਰ ਬਣਾਉਣ ਤੋਂ ਪਹਿਲਾਂ ਸਮੂਹ ਆਉਟਸੋਰਸਡ ਅਤੇ ਇਨਲਿਸਟਮੈਂਟ ਮੁਲਾਜ਼ਮਾਂ ਨੂੰ ਸਰਕਾਰੀ ਵਿਭਾਗਾਂ ਵਿੱਚ ਲਿਆ ਕੇ ਰੈਗੂਲਰ ਕਰਨ ਅਤੇ ਬਦਲਾਅ ਦਾ ਨਾਅਰਾ ਲਾਕੇ ਸੱਤਾ ਵਿੱਚ ਆਈ ਆਪ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਆਉਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਵਾਅਦੇ ਤੋਂ ਭੱਜ ਦੀ ਨਜ਼ਰ ਆ ਰਹੀ ਹੈ ਆਪ ਸਰਕਾਰ ਅਪਣੇ ਕਾਰਜਕਾਲ ਦੇ ਲੰਘੇ ਛੇ ਮਹੀਨਿਆਂ ਵਿੱਚ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਨਹੀ ਕੀਤਾ ਗਿਆ।
MLA ਹਲਕਾ ਸੁਤਰਾਣਾ ਦੇ ਦਫਤਰ ਅੱਗੇ ਫੂਕਿਆ ਪੁਤਲਾ ਮੋਰਚਾ ਆਗੂ* ਵਰਿੰਦਰ ਮੋਮੀ
ਸ਼ੁਤਰਾਣਾ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਨੇਕੀ ਅਤੇ ਬਦੀ ਦੇ ਪ੍ਰਤੀਕ ਦੁਸਹਿਰੇ ਦੇ ਤਿਉਹਾਰ ਮੌਕੇ ਸਮੁੱਚੇ ਪੰਜਾਬ ਵਿੱਚ ਕੇਂਦਰ ਅਤੇ ਸੂਬਾ ਸਰਕਾਰ ਦੇ ਦਿਓਕੱਦ ਪੁਤਲੇ ਫੂਕਣ ਦੇ ਸੰਘਰਸ਼ ਪ੍ਰੋ.ਤਹਿਤ ਅੱਜ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੇ "ਵਿਭਾਗਾਂ ਵਿੱਚ ਰੈਗੂਲਰ ਨਾ ਕਰਨ" ਦੇ ਵਿਰੋਧ ਵਜੋਂ ਸ਼ਹਿਰ ਪਾਤੜਾਂ MLA ਹੱਲਕਾ ਸ਼ੁਤਰਾਣਾ ਦੇ ਦਫ਼ਤਰ ਅੱਗੇ ਤੇ ਇਕੱਤਰ ਹੋਕੇ ਭਰਵੀਂ ਰੈਲੀ ਕਰਨ ਉਪਰੰਤ ਮਾਰਚ ਕਰਕੇ ਫੂਕਿਆ (MOREPIC2)ਕੇਂਦਰ ਅਤੇ ਸੂਬਾ ਸਰਕਾਰ ਦਾ ਦਿਓਕੱਦ ਪੁਤਲਾ,ਇਸ ਸਮੇਂ ਮੋਰਚੇ ਦੇ ਸੂਬਾਈ ਵਰਿੰਦਰ ਸਿੰਘ ਮੋਮੀ,ਹਾਕਮ ਸਿੰਘ ਧਨੇਠਾ ਬਲਾਕ ਆਗੂਆਂ ਸਤਗੁਰੁ ਸਿੰਘ,ਪ੍ਰਵੀਨ ਕੁਮਾਰ ਨੇ ਪ੍ਰੈੱਸ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕਰਨ ਅਤੇ ਬਦਲਾਅ ਦਾ ਨਾਅਰਾ ਲਾਕੇ ਸੱਤਾ ਵਿੱਚ ਆਈ ਆਪ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ ਤਰਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਵਾਅਦੇ ਤੋਂ ਭੱਜ ਰਹੀ ਹੈ ਅਤੇ ਆਪ ਸਰਕਾਰ ਆਪਣੇ ਕਾਰਜਕਾਲ ਦੇ ਲੰਘੇ ਛੇ ਮਹੀਨਿਆਂ ਵਿੱਚ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ।