ਨਵੀਂ ਦਿੱਲੀ, 7 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਈਡੀ ਵੱਲੋਂ ਅੱਜ ਦਿੱਲੀ ਸਰਕਾਰ ਦੀ ਸ਼ਰਾਬ ਨੀਤੀ ਮਾਮਲੇ ਵਿੱਚ ਦੇਸ਼ ਭਰ ਵਿੱਚ ਵੱਖ ਵੱਖ 35 ਥਾਵਾਂ ਉਤੇ ਛਾਪੇਮਾਰੀ ਕੀਤੀ ਗਈ ਹੈ। ਪੰਜਾਬ, ਦਿੱਲੀ ਅਤੇ ਹੈਦਰਾਬਾਦ ਸਮੇਤ ਦੇਸ਼ ਭਰ ਵਿੱਚ ਕੁਲ 35 ਥਾਵਾਂ ਉਤੇ ਛਾਪੇਮਾਰੀ ਚਲ ਰਹੀ ਹੈ। ਈਡੀ ਵੱਲੋਂ ਅੱਜ ਤੜਕੇ ਇਹ ਛਾਪੇਮਾਰੀ ਸ਼ੁਰੂ ਕੀਤੀ ਗਈ। ਮਾਮਲੇ ਵਿੱਚ ਈਡੀ ਨੇ ਮਨੀ ਲਾਂਡ੍ਰਿੰਗ ਦਾ ਮਾਮਲਾ ਦਰਜ ਕੀਤਾ ਹੈ। ਇਸ ਤੋਂ ਪਹਿਲਾਂ ਸਤੰਬਰ ਵਿੱਚ ਈਡੀ ਨੇ ਛਾਪੇਮਾਰੀ ਤੋਂ ਬਾਅਦ ਸ਼ਰਾਬ ਕਾਰੋਬਾਰੀ ਸਮੀਰ ਮਹਿੰਦਰ ਸਮੇਤ ਦੋ ਨੂੰ ਗ੍ਰਿਫਤਾਰ ਕੀਤਾ ਸੀ।