ਲਖਨਊ, 9 ਅਕਤੂਬਰ, ਦੇਸ਼ ਕਲਿਕ ਬਿਊਰੋ:
ਉੱਤਰ ਪ੍ਰਦੇਸ਼ ਦੇ ਬਹਿਰਾਇਚ ਜ਼ਿਲ੍ਹੇ ਵਿੱਚ ਅੱਜ ਐਤਵਾਰ ਤੜਕੇ ਇੱਕ ਦਰਦਨਾਕ ਹਾਦਸਾ ਵਾਪਰਿਆ। ਹਾਦਸੇ ਵਿੱਚ ਤਿੰਨ ਬੱਚਿਆਂ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ। ਜਦਕਿ ਦੋ ਵਿਅਕਤੀ ਅਜੇ ਵੀ ਜ਼ਿੰਦਗੀ ਅਤੇ ਮੌਤ ਵਿਚਕਾਰ ਜੂਝ ਰਹੇ ਹਨ। ਜਾਣਕਾਰੀ ਮੁਤਾਬਕ ਬਹਿਰਾਇਚ ਦੇ ਥਾਣਾ ਕੋਤਵਾਲੀ ਨਾਨਪਾੜਾ ਅਧੀਨ ਪੈਂਦੇ ਪਿੰਡ ਭਗਵਾ ਮਾਸੂਪੁਰ 'ਚ ਇਕ ਧਾਰਮਿਕ ਸਮਾਗਮ ‘ਚ ਹਿੱਸਾ ਲੈ ਰਹੇ ਵਿਅਕਤੀਆਂ ਵਿਚੋਂ ਬਿਜਲੀ ਦੀ ਹਾਈਟੈਂਸ਼ਨ ਲਾਈਨ ਦੀ ਲਪੇਟ 'ਚ ਆਉਣ ਨਾਲ 6 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਦੋ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਨੂੰ ਕਮਿਊਨਿਟੀ ਹੈਲਥ ਸੈਂਟਰ ਨਾਨਪਾੜਾ ਲਿਆਂਦਾ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।ਤਿੰਨ ਲੋਕਾਂ ਨੂੰ ਜ਼ਿਲ੍ਹਾ ਹਸਪਤਾਲ ਰੈਫਰ ਕਰ ਦਿੱਤਾ ਗਿਆ। ਸੀਐਮ ਯੋਗੀ ਆਦਿਤਿਆਨਾਥ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ।ਪੁਲਿਸ ਮੁਤਾਬਕ ਘਟਨਾ ਅੱਜ ਐਤਵਾਰ ਸਵੇਰੇ 4 ਵਜੇ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਸਵੇਰੇ ਬਾਰਾਵਫਾਤ ਦਾ ਧਾਰਮਿਕ ਸਮਾਗਮ ਨਿਕਲ ਰਿਹਾ ਸੀ ਤਾਂ ਉਸੇ ਸਮੇਂ ਜਲੂਸ 'ਚ ਸ਼ਾਮਲ ਠੇਲੇ 'ਤੇ ਲੱਗੀ ਲੋਹੇ ਦੀ ਰਾਡ ਬਿਜਲੀ ਹਾਈਟੈਂਸ਼ਨ ਲਾਈਨ ਨੂੰ ਛੂਹ ਗਈ।