ਚੇਨਈ,9 ਅਕਤੂਬਰ,ਦੇਸ਼ ਕਲਿਕ ਬਿਊਰੋ:
ਤਾਮਿਲਨਾਡੂ ਦੇ ਮੁੱਖ ਮੰਤਰੀ ਅਤੇ ਡੀਐਮਕੇ ਦੇ ਦਿੱਗਜ ਨੇਤਾ ਐਮਕੇ ਸਟਾਲਿਨ ਨੂੰ ਪਾਰਟੀ ਦਾ ਪ੍ਰਧਾਨ ਚੁਣਿਆ ਗਿਆ ਹੈ। ਉਨ੍ਹਾਂ ਨੂੰ ਦੂਜੀ ਵਾਰ ਦ੍ਰਵਿੜ ਮੁਨੇਤਰ ਕੜਗਮ (DMK) ਪਾਰਟੀ ਦਾ ਪ੍ਰਧਾਨ ਚੁਣਿਆ ਗਿਆ ਹੈ। ਅੱਜ ਐਤਵਾਰ ਨੂੰ ਪਾਰਟੀ ਦੀ ਜਨਰਲ ਕੌਂਸਲ ਦੀ ਮੀਟਿੰਗ ਵਿੱਚ ਪਾਰਟੀ ਆਗੂਆਂ ਨੇ ਸਟਾਲਿਨ ਦੇ ਨਾਂ ਨੂੰ ਨਿਰਵਿਰੋਧ ਪੇਸ਼ ਕੀਤਾ। ਇਸ ਤੋਂ ਇਲਾਵਾ ਡੀਐਮਕੇ ਦੀ ਜਨਰਲ ਕੌਂਸਲ ਦੀ ਮੀਟਿੰਗ ਵਿੱਚ ਪਾਰਟੀ ਆਗੂ ਦੁਰਈ ਮੁਰੂਗਨ ਨੂੰ ਪਾਰਟੀ ਦਾ ਜਨਰਲ ਸਕੱਤਰ ਅਤੇ ਟੀਆਰ ਬਾਲੂ ਨੂੰ ਖ਼ਜ਼ਾਨਚੀ ਚੁਣਿਆ ਗਿਆ ਹੈ।ਜ਼ਿਕਰਯੋਗ ਹੈ ਕਿ 2018 ਵਿੱਚ ਕਰੁਣਾਨਿਧੀ ਦੀ ਮੌਤ ਤੋਂ ਬਾਅਦ ਸਟਾਲਿਨ ਨੂੰ ਸਰਬਸੰਮਤੀ ਨਾਲ ਪਾਰਟੀ ਦਾ ਪ੍ਰਧਾਨ ਚੁਣਿਆ ਗਿਆ ਸੀ। ਇਸ ਤੋਂ ਪਹਿਲਾਂ ਉਹ ਪਾਰਟੀ ਵਿੱਚ ਖਜ਼ਾਨਚੀ, ਯੂਥ ਵਿੰਗ ਦੇ ਸਕੱਤਰ ਸਮੇਤ ਵੱਖ-ਵੱਖ ਅਹੁਦਿਆਂ ’ਤੇ ਰਹਿ ਚੁੱਕੇ ਹਨ।ਇਸ ਤੋਂ ਪਹਿਲਾਂ ਦਿੱਗਜ ਆਗੂ ਐਮ ਕੇ ਸਟਾਲਿਨ ਦਾ ਵਰਕਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।