ਗੁਰੂਗ੍ਰਾਮ: 9 ਅਕਤੂਬਰ, ਦੇਸ਼ ਕਲਿੱਕ ਬਿਓਰੋ
ਗੁਰੂਗ੍ਰਾਮ 'ਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਵੱਡਾ ਹਾਦਸਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਬਰਸਾਤੀ ਪਾਣੀ ਦੇ ਛੱਪੜ ਵਿੱਚ ਅੱਧੀ ਦਰਜਨ ਤੋਂ ਵੱਧ ਬੱਚਿਆਂ ਦੇ ਡੁੱਬਣ ਦਾ ਖਦਸ਼ਾ ਹੈ। ਇੱਕ ਬੱਚੇ ਦੀ ਲਾਸ਼ ਬਰਾਮਦ ਹੋ ਗਈ ਹੈ ਅਤੇ ਬਾਕੀਆਂ ਨੂੰ ਲੱਭਣ ਲਈ ਕੋਸ਼ਿਸ਼ਾਂ ਜਾਰੀ ਹਨ।