ਨਵੀਂ ਦਿੱਲੀ: 10 ਅਕਤੂਬਰ, ਦੇਸ਼ ਕਲਿੱਕ ਬਿਓਰੋ
ਦਿੱਲੀ ਦੇ ਆਬਕਾਰੀ ਘੁਟਾਲੇ ਮਾਮਲੇ ‘ਚ ਸ਼ਰਾਬ ਕਾਰੋਬਾਰੀ ਅਭਿਸ਼ੇਕ ਬੋਇਨਪੱਲੀ ਨੂੰ ਸੀ ਬੀ ਆਈ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ 'ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੋਸ਼ੀ ਹਨ। ਪੁਲਿਸ ਅਧਿਕਾਰੀਆਂ ਅਨੁਸਾਰ ਅਭਿਸ਼ੇਕ ਬੋਇਨਪੱਲੀ ਕਥਿਤ ਤੌਰ 'ਤੇ ਸ਼ਰਾਬ ਵਪਾਰੀਆਂ ਲਈ ਕੰਮ ਕਰਦਾ ਸੀ। ਉਸ ਨੂੰ ਐਤਵਾਰ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ।