ਨਵੀਂ ਦਿੱਲੀ,12 ਅਕਤੂਬਰ,ਦੇਸ਼ ਕਲਿਕ ਬਿਊਰੋ:
ਇੰਟਰਪੋਲ ਨੇ ਖਾਲਿਸਤਾਨੀ ਵੱਖਵਾਦੀ ਸੰਗਠਨ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਹ ਦੂਜੀ ਵਾਰ ਹੈ ਜਦੋਂ ਇੰਟਰਪੋਲ ਨੇ ਇਸ ਮਾਮਲੇ ਵਿੱਚ ਭਾਰਤ ਸਰਕਾਰ ਦੀ ਬੇਨਤੀ ਨੂੰ ਠੁਕਰਾਅ ਦਿੱਤਾ ਹੈ। ਇੰਟਰਪੋਲ ਦਾ ਕਹਿਣਾ ਹੈ ਕਿ ਭਾਰਤੀ ਅਧਿਕਾਰੀ ਇਸ ਮਾਮਲੇ ਵਿੱਚ ਲੋੜੀਂਦੀ ਜਾਣਕਾਰੀ ਨਹੀਂ ਦੇ ਸਕੇ।ਦੱਸ ਦੇਈਏ ਕਿ ਸਿੱਖ ਫਾਰ ਜਸਟਿਸ ਦੇਸ਼ ‘ਚ ਵੱਖ-ਵੱਖ ਥਾਂਵਾਂ 'ਤੇ ਖਾਲਿਸਤਾਨ ਦਾ ਝੰਡਾ ਲਹਿਰਾਉਣ ਤੋਂ ਬਾਅਦ ਚਰਚਾ 'ਚ ਆਇਆ ਸੀ। ਇਸ ਤੋਂ ਪਹਿਲਾਂ ਅਤੇ ਬਾਅਦ ਵਿੱਚ ਵੀ ਇਹ ਸੰਗਠਨ ਕਈ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ। ਇਸ ਸੰਗਠਨ 'ਤੇ ਕੇਂਦਰ ਸਰਕਾਰ ਨੇ 2019 'ਚ ਪਾਬੰਦੀ ਲਗਾ ਦਿੱਤੀ ਸੀ।ਪੰਨੂ ਅਮਰੀਕਾ ਵਿੱਚ ਰਹਿੰਦਾ ਹੈ ਅਤੇ ਨਿਊਯਾਰਕ ਵਿੱਚ ਵਕਾਲਤ ਕਰਦਾ ਹੈ। ਉਸ ਨੂੰ ਸਿੱਖਸ ਫਾਰ ਜਸਟਿਸ ਦਾ ਚਿਹਰਾ ਮੰਨਿਆ ਜਾਂਦਾ ਹੈ। ਪੰਨੂ ਕਈ ਦੇਸ਼ ਵਿਰੋਧੀ ਗਤੀਵਿਧੀਆਂ 'ਚ ਸ਼ਾਮਲ ਰਿਹਾ ਹੈ। ਪੰਨੂ ਨੇ ਦੋ ਸਾਲ ਪਹਿਲਾਂ 'ਰੈਫਰੈਂਡਮ 2020' ਕਰਵਾਉਣ ਦੀ ਕੋਸ਼ਿਸ਼ ਕੀਤੀ ਸੀ, ਜਿਸ ਵਿਚ ਉਸ ਨੇ ਦੁਨੀਆ ਭਰ ਦੇ ਸਿੱਖਾਂ ਨੂੰ ਖਾਲਿਸਤਾਨ ਦੇ ਸਮਰਥਨ ਵਿਚ ਵੋਟ ਪਾਉਣ ਦੀ ਅਪੀਲ ਕੀਤੀ ਸੀ।