ਪਣਜੀ, 12 ਅਕਤੂਬਰ, ਦੇਸ਼ ਕਲਿਕ ਬਿਊਰੋ:
ਗੋਆ 'ਚ ਮਿਗ-29ਕੇ ਲੜਾਕੂ ਜਹਾਜ਼ ਕਰੈਸ਼ ਹੋ ਗਿਆ ਹੈ। ਇਹ ਹਾਦਸਾ ਗੋਆ ਤੱਟ 'ਤੇ ਰੁਟੀਨ ਫਲਾਈਟ ਦੌਰਾਨ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਕਰੈਸ਼ ਹੋਣ ਤੋਂ ਬਾਅਦ ਪਾਇਲਟ ਬਾਹਰ ਨਿਕਲਣ 'ਚ ਕਾਮਯਾਬ ਰਿਹਾ, ਜਿਸ ਨਾਲ ਉਸ ਦੀ ਜਾਨ ਬਚ ਗਈ। ਭਾਰਤੀ ਜਲ ਸੈਨਾ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸਾ ਉਦੋਂ ਵਾਪਰਿਆ ਜਦੋਂ ਜਹਾਜ਼ ਤਕਨੀਕੀ ਖਰਾਬੀ ਤੋਂ ਬਾਅਦ ਬੇਸ 'ਤੇ ਵਾਪਸ ਆ ਰਿਹਾ ਸੀ।ਹਾਦਸੇ ਦੀ ਸੂਚਨਾ ਮਿਲਦੇ ਹੀ ਬਚਾਅ ਮੁਹਿੰਮ ਚਲਾਈ ਗਈ। ਪਾਇਲਟ ਸੁਰੱਖਿਅਤ ਬਾਹਰ ਨਿਕਲ ਗਿਆ ਹੈ। ਉਸ ਦੀ ਹਾਲਤ ਹੁਣ ਸਥਿਰ ਹੈ। ਇਸ ਘਟਨਾ ਦੇ ਕਾਰਨਾਂ ਦੀ ਜਾਂਚ ਲਈ ਬੋਰਡ ਆਫ਼ ਇਨਕੁਆਇਰੀ (ਬੀਓਆਈ) ਨੂੰ ਹੁਕਮ ਦਿੱਤਾ ਗਿਆ ਹੈ।