ਨਵੀਂ ਦਿੱਲੀ, 12 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਕੇਂਦਰ ਸਰਕਾਰ ਵੱਲੋਂ ਰੇਲਵੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। ਕੇਂਦਰ ਸੂਚਨਾ ਤੇ ਪ੍ਰਸ਼ਾਰਣ ਮੰਤਰੀ ਅਨੁਰਾਗ ਠਾਕੁਰ ਨੇ ਇਕ ਪ੍ਰੈਸ ਕਾਨਫਰੰਸ ਕਰਕੇ ਇਹ ਐਲਾਨ ਕੀਤਾ। ਕੇਂਦਰੀ ਮੰਤਰੀ ਵੱਲੋਂ ਐਲਾਨ ਕੀਤਾ ਗਿਆ ਕਿ ਰੇਲਵੇ ਕਰਮਚਾਰੀਆਂ ਨੂੰ 78 ਦਿਨ ਦਾ ਬੋਨਸ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਤੇਲ ਕੰਪਨੀਆਂ ਨੂੰ 22 ਹਜ਼ਾਰ ਕਰੋੜ ਦੀ ਗ੍ਰਾਂਟ ਦਿੱਤੀ ਜਾਵੇਗੀ। ਇਸ ਦੇ ਨਾਲ ਇਹ ਵੀ ਕਿਹਾ ਕਿ ਪੀਐਮ ਡਿਵਾਇਨ ਯੋਜਨਾ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ।