ਊਨਾ, 13 ਅਕਤੂਬਰ, ਦੇਸ਼ ਕਲਿਕ ਬਿਊਰੋ:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਊਨਾ ਵਿਖੇ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੇ ਨਾਲ ਦੇਸ਼ ਨੂੰ ਚੌਥੀ ਅਤੇ ਨਵੀਂ ਦਿੱਲੀ ਨੂੰ ਤੀਜੀ ਵੰਦੇ ਭਾਰਤ ਟ੍ਰੇਨ ਮਿਲੀ ਹੈ। ਇਹ ਰੇਲ ਗੱਡੀ 21 ਅਕਤੂਬਰ ਤੋਂ ਨਿਯਮਤ ਤੌਰ 'ਤੇ ਦਿੱਲੀ ਤੋਂ ਊਨਾ ਦੇ ਅੰਬ ਅੰਦੌਰਾ ਰੇਲਵੇ ਸਟੇਸ਼ਨ ਤੱਕ ਚੱਲੇਗੀ। ਇਹ ਟਰੇਨ ਬੁੱਧਵਾਰ ਨੂੰ ਛੱਡ ਕੇ ਹਫ਼ਤੇ ਵਿੱਚ ਛੇ ਦਿਨ ਚੱਲੇਗੀ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਊਨਾ ਵਿਖੇ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ।ਇਸ ਮੌਕੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਵੀ ਊਨਾ ਵਿੱਚ ਮੌਜੂਦ ਸਨ। ਇਹ ਦੇਸ਼ ਦੀ ਚੌਥੀ ਵੰਦੇ ਭਾਰਤ ਟਰੇਨ ਹੈ, ਬਾਕੀ 3 ਟਰੇਨਾਂ ਨਵੀਂ ਦਿੱਲੀ-ਵਾਰਾਨਸੀ ਅਤੇ ਨਵੀਂ ਦਿੱਲੀ-ਮਾਤਾ ਵੈਸ਼ਨੋ ਦੇਵੀ ਕਟੜਾ, ਗਾਂਧੀਨਗਰ ਅਤੇ ਮੁੰਬਈ ਵਿਚਕਾਰ ਚੱਲ ਰਹੀਆਂ ਹਨ।