ਨਵੀਂ ਦਿੱਲੀ, 13 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਗੁਜਰਾਤ ਦੇ ਆਮ ਆਦਮੀ ਪਾਰਟੀ ਮੁੱਖੀ ਗੋਪਾਲ ਇਟਾਲੀਆ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਗੋਪਾਲ ਇਟਾਲੀਆ ਕੌਮੀ ਮਹਿਲਾ ਕਮਿਸ਼ਨ ਦੇ ਸੰਮਨ ਉਤੇ ਕਮਿਸ਼ਨ ਪਹੁੰਚੇ ਸਨ। ਜ਼ਿਕਰਯੋਗ ਹੈ ਕਿ ਗੋਪਾਲ ਇਟਾਲੀਆ ਨੂੰ ਵਿਵਾਦਤ ਬਿਆਨਾਂ ਨੂੰ ਲੈ ਕੇ ਅੱਜ ਸੰਮਨ ਕੀਤੇ ਗਏ ਸਨ। ਇਸ ਤੋਂ ਪਹਿਲਾ ਗੋਪਾਲ ਨੇ ਟਵੀਟ ਕਰਕੇ ਕਿਹਾ ਸੀ ਕਿ ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਉਨ੍ਹਾਂ ਨੂੰ ਜੇਲ੍ਹ ਵਿੱਚ ਸੁੱਟਣ ਦੀ ਧਮਕੀ ਦੇ ਰਹੀ ਹੈ। ਉਨ੍ਹਾਂ ਪੁਲਿਸ ਨੂੰ ਵੀ ਬੁਲਾ ਲਿਆ ਹੈ, ਮੈਨੂੰ ਧਮਕਾ ਰਹੇ ਹਨ।
ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸ਼ਨ ਰੇਖਾ ਸ਼ਰਮਾ ਨੇ ਟਵੀਟ ਕਰਕੇ ਕਿਹਾ, ‘ਆਮ ਆਦਮੀ ਪਾਰਟੀ ਦੇ ਬਦਮਾਸ਼ ਮੇਰੇ ਦਫ਼ਤਰ ਦੇ ਬਾਹਰ ਹੰਗਾਮਾ ਕਰ ਰਹੇ ਹਨ। ‘ਇਸ ਟਵੀਟ ਵਿੱਚ ਰੇਖਾ ਸ਼ਰਮਾ ਨੇ ਦਿੱਲੀ ਪੁਲਿਸ ਕਮਿਸ਼ਨਰ ਅਤੇ ਪ੍ਰਧਾਨ ਮੰਤਰੀ ਦਫ਼ਤਰ ਨੂੰ ਵੀ ਟੈਗ ਕੀਤਾ ਸੀ।‘