Hindi English Sunday, 23 February 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਮਨੋਰੰਜਨ

More News

CM ਭਗਵੰਤ ਮਾਨ ਦੀ ਪਤਨੀ, ਭੈਣ ਅਤੇ ਐੱਮ ਐੱਲ ਏ ਨਰਿੰਦਰ ਭਰਾਜ ਨੇ ਸੁਨੰਦਾ ਸ਼ਰਮਾ ਦੀ ਸਟਾਰ ਨਾਈਟ ਦਾ ਮਾਣਿਆ ਆਨੰਦ

Updated on Thursday, October 13, 2022 19:13 PM IST

 
ਕਰਵਾ ਚੌਥ ਨੂੰ ਸਮਰਪਤ ਰਹੀ ਖੇਤਰੀ ਸਰਸ ਮੇਲੇ ਦੀ ਸਟਾਰ ਨਾਈਟ 'ਚ ਨਾਮੀ ਗਾਇਕਾ ਸੁਨੰਦਾ ਸ਼ਰਮਾ ਨੇ ਕੀਤਾ ਦਰਸ਼ਕਾਂ ਦਾ ਭਰਵਾਂ ਮਨੋਰੰਜਨ
 
ਦਲਜੀਤ ਕੌਰ ਭਵਾਨੀਗੜ੍ਹ 
 
ਸੰਗਰੂਰ, 13 ਅਕਤੂਬਰ, 2022: ਲੋਕਾਂ ਨੂੰ ਸੱਭਿਆਚਾਰ ਦੀਆਂ ਤੰਦਾਂ ਨਾਲ ਜੋੜਨ ਦੇ ਮਕਸਦ ਨਾਲ ਸੰਗਰੂਰ ਦੇ ਸਰਕਾਰੀ ਰਣਬੀਰ ਕਾਲਜ ਦੇ ਮੈਦਾਨ ’ਚ ਕਰਵਾਏ ਜਾ ਰਹੇ ‘ਖੇਤਰੀ ਸਰਸ ਮੇਲੇ’ ’ਚ ਸਟਾਰ ਨਾਈਟ ਦਾ ਆਯੋਜਨ ਮਹਿਲਾਵਾਂ ਦੇ ਤਿਉਹਾਰ ਕਰਵਾ ਚੌਥ ਦੇ ਨਾਮ ਰਿਹਾ।
 
ਇਸ ਮੌਕੇ ਜ਼ਿਲਾ ਪ੍ਰਸ਼ਾਸਨ ਸੰਗਰੂਰ ਵੱਲੋਂ ਸਟਾਰ ਨਾਈਟ ਔਰਤਾਂ ਨੂੰ ਸਮਰਪਿਤ ਕਰਦਿਆਂ ਪੰਜਾਬ ਦੀ ਨਾਮੀ ਗਾਇਕਾ ਸੁਨੰਦਾ ਸ਼ਰਮਾ ਨੂੰ ਉਚੇਚੇ ਤੌਰ ’ਤੇ ਦਰਸ਼ਕਾਂ ਦੇ ਮਨੋਰੰਜਨ ਲਈ ਬੁਲਾਇਆ ਗਿਆ। ਇਸਦੇ ਨਾਲ ਹੀ ਸਰਸ ਮੇਲੇ ਦੀ ਸਟੇਜ ’ਤੇ ਵੀ ਕਰਵਾ ਚੌਥ ਦੀ ਝਲਕ ਪੇਸ਼ ਕਰਦੀ ਸਜਾਵਟ ਵੀ ਕੀਤੀ ਗਈ। 
 
ਸਟਾਰ ਨਾਈਟ ਦੌਰਾਨ ਵਿਸ਼ੇਸ਼ ਮਹਿਮਾਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਧਰਮਪਤਨੀ ਡਾ. ਗੁਰਪ੍ਰੀਤ ਕੌਰ ਦੇ ਮੇਲੇ ’ਚ ਸ਼ਿਰਕਤ ਕਰਨ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਉਨਾਂ ਦੀ ਧਰਮਪਤਨੀ ਪ੍ਰਤਿਭਾ ਜੋਰਵਾਲ ਅਤੇ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਤੇ ਉਨਾਂ ਦੀ ਧਰਮਪਤਨੀ ਸੁਖਮੀਨ ਕੌਰ ਸਿੱਧੂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਦੇ ਭੈਣ ਮਨਪ੍ਰੀਤ ਕੌਰ, ਸੰਗਰੂਰ ਹਲਕੇ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਧਰਮਪਤਨੀ ਸ਼ਬੀਨਾ ਅਰੋੜਾ ਵੀ ਹਾਜ਼ਰ ਸਨ। 
 
ਇਸ ਮੌਕੇ ਸਰਸ ਮੇਲੇ ਦੀ ਸਟੇਜ ‘ਤੇ ‘ਮਿਸਿਜ਼ ਕਰਵਾ ਚੌਥ ਕੁਈਨ 2022’ ਮੁਕਾਬਲਾ ਵੀ ਕਰਵਾਇਆ ਗਿਆ ਜਿਸ ‘ਚ ਔਰਤਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਜਿਨ੍ਹਾਂ ਦੀਆਂ ਜੇਤੂਆਂ ਨੂੰ ਡਾ. ਗੁਰਪ੍ਰੀਤ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸੁਨੰਦਾ ਸ਼ਰਮਾ ਨੇ ਆਪਣੇ ਗੀਤਾਂ ਨਾਲ ਸਰੋਤਿਆਂ ਦਾ ਭਰਵਾਂ ਮਨੋਰੰਜਨ ਕੀਤਾ। 
 
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ, ਐੱਸ.ਡੀ.ਐੱਮ. ਸੰਗਰੂਰ ਨਵਰੀਤ ਕੌਰ ਸੇਖੋਂ, ਐੱਸ.ਡੀ.ਐੱਮ. ਭਵਾਨੀਗੜ ਵਨੀਤ ਕੁਮਾਰ, ਐੱਸ.ਡੀ.ਐੱਮ. ਦਿੜ੍ਹਬਾ ਰਾਜੇਸ਼ ਸ਼ਰਮਾ, ਐੱਸ ਡੀ ਐੱਮ ਸੁਨਾਮ ਜਸਪ੍ਰੀਤ ਸਿੰਘ, ਜੁਡੀਸ਼ੀਅਲ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ-ਨਾਲ ਵੱਡੀ ਗਿਣਤੀ ’ਚ ਦਰਸ਼ਕ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
X