ਨਵੀਂ ਦਿੱਲੀ, 14 ਅਕਤੂਬਰ, ਦੇਸ਼ ਕਲਿਕ ਬਿਊਰੋ:
ਚੋਣ ਕਮਿਸ਼ਨ ਅੱਜ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਸਕਦਾ ਹੈ।ਚੋਣ ਕਮਿਸ਼ਨ ਨੇ ਅੱਜ ਬਾਅਦ ਦੁਪਹਿਰ 3 ਵਜੇ ਪ੍ਰੈੱਸ ਕਾਨਫਰੰਸ ਸੱਦੀ ਹੈ। ਮੰਨਿਆ ਜਾ ਰਿਹਾ ਹੈ ਕਿ ਕਮਿਸ਼ਨ ਇਸ ਦੌਰਾਨ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਸਕਦਾ ਹੈ।ਜਾਣਕਾਰੀ ਅਨੁਸਾਰ ਚੋਣ ਕਮਿਸ਼ਨ ਅੱਜ ਗੁਜਰਾਤ ਅਤੇ ਹਿਮਾਚਲ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਸਕਦਾ ਹੈ। ਸੂਤਰਾਂ ਮੁਤਾਬਕ ਚੋਣ ਕਮਿਸ਼ਨ 15 ਨਵੰਬਰ ਤੋਂ ਪਹਿਲਾਂ ਹਿਮਾਚਲ ਵਿੱਚ ਚੋਣਾਂ ਕਰਵਾ ਸਕਦਾ ਹੈ। ਇਸ ਤੋਂ ਬਾਅਦ ਉੱਥੇ ਦੇ ਠੰਢ ਦੇ ਮੌਸਮ ਕਾਰਨ ਚੋਣਾਂ 'ਚ ਦਿੱਕਤ ਆ ਸਕਦੀ ਹੈ। ਹਿਮਾਚਲ ਵਿੱਚ 68 ਅਤੇ ਗੁਜਰਾਤ ਵਿੱਚ 182 ਵਿਧਾਨ ਸਭਾ ਸੀਟਾਂ ਹਨ।