ਨਵੀਂ ਦਿੱਲੀ: 14 ਅਕਤੂਬਰ, ਦੇਸ਼ ਕਲਿੱਕ ਬਿਓਰੋ
ਦਿੱਲੀ ਆਬਕਾਰੀ ਘੁਟਾਲੇ ਮਾਮਲੇ 'ਚ ਅੱਜ ਦੁਬਾਰਾ ਫਿਰ ਈ. ਡੀ. ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਈ. ਡੀ. ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਹੋਰਾਂ ਦੀ ਸ਼ਮੂਲੀਅਤ ਵਾਲੇ ਦਿੱਲੀ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ਵਿੱਚ ਇੱਥੇ 25 ਤੋਂ ਵੱਧ ਥਾਵਾਂ 'ਤੇ ਛਾਪੇਮਾਰੀ ਕਰ ਰਹੀ ਹੈ।